Home Desh Ludhiana ਬਿਲਡਿੰਗ Accident ‘ਚ 3 ਲੋਕਾਂ ਦੀ ਮੌਤ, Rescue Operation ਜਾਰੀ Deshlatest NewsPanjab Ludhiana ਬਿਲਡਿੰਗ Accident ‘ਚ 3 ਲੋਕਾਂ ਦੀ ਮੌਤ, Rescue Operation ਜਾਰੀ By admin - March 11, 2025 27 0 FacebookTwitterPinterestWhatsApp ਮਲਬੇ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਐਨਡੀਆਰਐਫ ਦੀ ਮਦਦ ਲਈ ਜਾ ਰਹੀ ਹੈ। ਲੁਧਿਆਣਾ ਬਿਲਡਿੰਗ ਡਿੱਗਣ ਕਾਰਨ ਹੋਏ ਹਾਦਸੇ ਵਿੱਚ ਹੁਣ ਤੱਕ ਤਿੰਨ ਲੋਕਾਂ ਦੀ ਹੋ ਚੁੱਕੀ ਮੌਤ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੱਤੀ। ਇਨ੍ਹਾਂ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ। ਇੱਥੇ ਇਹ ਵੀ ਦੱਸ ਦਈਏ ਕਿ ਐਨਡੀਆਰਐਫ ਦੀਆਂ 3 ਵੱਖ-ਵੱਖ ਟੁਕੜੀਆਂ ਇਸ ਰੈਸਕਿਊ ਆਪਰੇਸ਼ਨ ਲਈ ਲਗਾਈਆਂ ਗਈਆਂ ਸਨ। ਅੱਜ ਸਵੇਰੇ ਇੱਕ ਹੋਰ ਵਿਅਕਤੀ ਦੀ ਡੈਡ ਬਾਡੀ ਕੱਢੀ ਗਈ ਹੈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਸ ਸਬੰਧ ਵਿੱਚ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਸ ਹਾਦਸੇ ਕਾਰਨ ਜਿੱਥੇ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਿੰਨ ਦਿਨ ਤੋਂ ਚੱਲ ਰਿਹਾ ਰੈਸਕਿਊ ਆਪਰੇਸ਼ਨ ਜਾਰੀ ਹੈ। ਉਹਨਾਂ ਕਿਹਾ ਕਿ ਕੁੱਲ 29 ਬੰਦੇ ਇਸ ਬਿਲਡਿੰਗ ਵਿੱਚ ਕੰਮ ਕਰਦੇ ਦੱਸੇ ਗਏ ਸਨ ਅਤੇ ਜਿਨ੍ਹਾਂ ਵਿੱਚੋਂ 25 ਬੰਦੇ ਬਾਹਰ ਆ ਗਏ ਸਨ। ਉਨ੍ਹਾਂ ਕਿਹਾ ਕਿ ਐਨਡੀਆਰਐਫ ਦੀਆਂ ਟੀਮਾਂ ਸਮੇਤ ਵੱਖ-ਵੱਖ ਟੀਮਾਂ ਵੱਲੋਂ ਰੈਸਕਿਊ ਆਪਰੇਸ਼ਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 2-2 ਲੱਖ ਰੁਪਏ ਦੀ ਮਹਾਲੀ ਸਹਾਇਤਾ ਵੀ ਦੇਣ ਦਾ ਐਲਾਨ ਕੀਤਾ ਗਿਆ ਹੈ। ਸ਼ਨੀਵਾਰ 8 ਮਾਰਚ ਨੂੰ ਲੁਧਿਆਣਾ ਵਿੱਚ ਇੱਕ ਵੱਡਾ ਹਾਦਸਾ ਦੇਖਣ ਨੂੰ ਮਿਲਿਆ ਸੀ। ਫੋਕਲ ਪੁਆਇੰਟ ਫੇਜ਼ 8 ਵਿੱਚ ਸਥਿਤ ਇੱਕ ਫੈਕਟਰੀ ਦੀ ਇਮਾਰਤ ਢਹਿ ਗਈ ਸੀ। ਮਲਬੇ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਐਨਡੀਆਰਐਫ ਦੀ ਮਦਦ ਲਈ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਸੀ ਅਤੇ ਪ੍ਰਸ਼ਾਸਨ ਨੂੰ ਸਥਿਤੀ ਦਾ ਤੁਰੰਤ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਮੁੱਖ ਮੰਤਰੀ ਨੇ ਕਿਹਾ ਸੀ ਕਿ ਲੁਧਿਆਣਾ ਵਿੱਚ ਇੱਕ ਫੈਕਟਰੀ ਦੀ ਇਮਾਰਤ ਦੇ ਢਹਿ ਜਾਣ ਦੀ ਜਾਣਕਾਰੀ ਮਿਲੀ ਹੈ। ਮੈਂ ਪ੍ਰਸ਼ਾਸਨ ਨੂੰ ਸਥਿਤੀ ਦਾ ਤੁਰੰਤ ਜਾਇਜ਼ਾ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਬਚਾਅ ਟੀਮਾਂ ਪਹੁੰਚ ਗਈਆਂ ਹਨ ਅਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਮਲਬੇ ਹੇਠ ਦੱਬੇ ਮਜ਼ਦੂਰ ਸੁਰੱਖਿਅਤ ਬਾਹਰ ਆਉਣ ਅਤੇ ਜਲਦੀ ਠੀਕ ਹੋ ਜਾਣ।