ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿੱਚ ਇਹ ਤਬਦੀਲੀ ਪਿਛਲੇ ਕੁਝ ਦਿਨਾਂ ਤੋਂ ਸਰਗਰਮ ਵੈਸਟਨ ਡਿਸਟਰਬੈਂਸ ਕਾਰਨ ਹੈ। ਜਿਸ ਕਾਰਨ ਪਿਛਲੇ ਸ਼ੁੱਕਰਵਾਰ ਨੂੰ ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਵੀ ਮੀਂਹ ਪਿਆ ਸੀ।
ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ ਸ਼ੁੱਕਰਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਘਟ ਗਿਆ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਬੱਦਲਵਾਈ ਰਹੀ। ਜਿਸ ਕਾਰਨ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲਿਆ। ਹਾਲਾਂਕਿ, ਸੂਬੇ ਚ ਤਾਪਮਾਨ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਦੋ ਦਿਨਾਂ ਵਿੱਚ ਤਾਪਮਾਨ 2 ਡਿਗਰੀ ਘੱਟ ਸਕਦਾ ਹੈ। ਪਰ 16 ਮਾਰਚ ਤੋਂ ਬਾਅਦ, ਤਾਪਮਾਨ ਇੱਕ ਵਾਰ ਫਿਰ ਵਧੇਗਾ। ਜਿਸ ਤੋਂ ਬਾਅਦ ਗਰਮੀ ਵਧੇਗੀ।
13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ