Home Desh Harjinder Dhami ਹੀ ਰਹਿਣਗੇ ਪ੍ਰਧਾਨ, SGPC ਨੇ ਅਸਤੀਫਾ ਕੀਤਾ ਨਾ ਮਨਜ਼ੂਰ

Harjinder Dhami ਹੀ ਰਹਿਣਗੇ ਪ੍ਰਧਾਨ, SGPC ਨੇ ਅਸਤੀਫਾ ਕੀਤਾ ਨਾ ਮਨਜ਼ੂਰ

26
0

ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੇਵਾ- ਮੁਕਤ ਕਰਨ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ।

ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੇਵਾ- ਮੁਕਤ ਕਰਨ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ। ਜਿਸ ਨੂੰ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਉੱਪਰ ਅਹਿਮ ਫੈਸਲਾ ਲੈਂਦਿਆਂ ਉਸ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ। ਉਹ SGPC ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ।
ਇਸ ਤੋਂ ਪਹਿਲਾਂ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੇਵਾ ਮੁਕਤ ਕਰ ਦਿੱਤਾ ਗਿਆ ਸੀ। ਇਸ ਦਾ ਸਿੱਖਾਂ ਦੀਆਂ ਕਈ ਸੰਸਥਾਵਾਂ ਵੱਲੋਂ ਵਿਰੋਧ ਕੀਤਾ ਗਿਆ ਸੀ।
ਗਿਆਨੀ ਰਘਬੀਰ ਸਿੰਘ ਦੀ ਥਾਂ ਕੁਲਦੀਪ ਸਿੰਘ ਗੜਗੱਜ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਾਕਾਰੀ ਜੱਥੇਦਾਰ ਵਜੋਂ ਸੇਵਾ ਸੌਂਪੀ ਗਈ ਹੈ। ਇਸ ਦੇ ਨਾਲ ਹੀ ਉਹ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ।
ਜ਼ਿਕਰਯੋਗ ਹੈ ਕਿ ਤਤਕਾਲੀ ਜੱਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਰਾਜ਼ਗੀ ਤੋਂ ਬਾਅਦ ਹਰਜਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹਨਾਂ ਨੇ ਤਤਕਾਲੀ ਜੱਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਕਿਉਂਕਿ ਉਹਨਾਂ ਵੱਲੋਂ ਅਸਤੀਫਾ ਵਾਪਿਸ ਲੈਣ ਦੀ ਅਪੀਲ ਕੀਤੀ ਗਈ ਸੀ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਉਹ ਅਸਤੀਫਾ ਵਾਪਿਸ ਨਹੀਂ ਲੈਣਗੇ। ਬਾਕੀ ਹੋਰ ਕਿਸ ਨੂੰ ਪ੍ਰਧਾਨ ਲਗਾਉਣਾ ਹੈ ਉਸ ਦਾ ਫੈਸਲਾ ਅੰਤ੍ਰਿੰਗ ਕਮੇਟੀ ਕਰੇ।

ਕੀ ਸੀ ਵਿਵਾਦ ?

ਸ਼੍ਰੋਮਣੀ ਕਮੇਟੀ ਵੱਲੋਂ ਇੱਕ ਜਾਂਚ ਕਮੇਟੀ ਦੀ ਰਿਪੋਰਟ ਦੇ ਅਧਾਰ ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਤਤਕਾਲੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰ ਦਿੱਤਾ ਸੀ। ਜਿਸ ਤੋਂ ਬਾਅਦ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਸ਼ੋਸ਼ਲ ਮੀਡੀਆ ਪੋਸਟ ਪਾਕੇ ਲਿਖਿਆ ਸੀ ਕਿ ਜੋ ਘਟਨਾ ਕ੍ਰਮ ਹੋ ਰਿਹਾ ਹੈ। ਉਸ ਨੂੰ ਦੇਖ ਉਹਨਾਂ ਦਾ ਮਨ ਦੁਖੀ ਹੈ।
ਇਸ ਪੋਸਟ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਫੈਸਲੇ ਤੇ ਸਵਾਲ ਖੜ੍ਹੇ ਹੋਏ। ਇਸੀ ਵਿਚਾਲੇ ਪ੍ਰਧਾਨ ਧਾਮੀ ਨੇ ਨੈਤਿਕਤਾ ਦੇ ਅਧਾਰ ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਿਸ ਤੋਂ ਬਾਅਦ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਸੀ ਕਿ ਜੇਕਰ ਧਾਮੀ ਲਈ ਅਸਤੀਫਾ ਦੇਣਾ ਨੈਤਿਕਤਾ ਹੈ ਤਾਂ ਇਹ ਵੀ ਨੈਤਿਕਤਾ ਹੈ ਕਿ ਉਹ ਸਾਰਿਆਂ ਦੀ ਅਪੀਲ ਤੋਂ ਬਾਅਦ ਆਪਣਾ ਅਸਤੀਫਾ ਵਾਪਿਸ ਲੈਣ। ਕਿਉਂਕਿ ਸ਼੍ਰੋਮਣੀ ਕਮੇਟੀ ਨੂੰ ਉਹਨਾਂ ਦੀ ਸੇਵਾਵਾਂ ਦੀ ਜ਼ਰੂਰਤ ਹੈ।
Previous articlePatiala: ਪਾਰਕਿੰਗ ਵਿਵਾਦ ਮਾਮਲੇ ‘ਚ 12 ਪੁਲਿਸ ਮੁਲਾਜ਼ਮ ਸਸਪੈਂਡ, ਕਰਨਲ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹਮਲੇ ਦਾ ਮਾਮਲਾ
Next articleਸਿਹਤ ਨਾਲ ਖਿਲਵਾੜ… ਗੰਜੇਪਨ ਦੀ ਦਵਾਈ ਨਾਲ ਅੱਖਾਂ ਵਿੱਚ Allergy, ਕੈਂਪ ਵਿੱਚ ਪਹੁੰਚੇ ਸਨ ਲੋਕ

LEAVE A REPLY

Please enter your comment!
Please enter your name here