Home Desh Bhindranwala ਦੀ ਤਸਵੀਰ ਨੂੰ ਲੈਕੇ ਵਿਵਾਦ: Jathedar ਬੋਲੇ- ਨੌਜਵਾਨਾਂ ਤੇ ਹਮਲਾ ਕਰਨ...

Bhindranwala ਦੀ ਤਸਵੀਰ ਨੂੰ ਲੈਕੇ ਵਿਵਾਦ: Jathedar ਬੋਲੇ- ਨੌਜਵਾਨਾਂ ਤੇ ਹਮਲਾ ਕਰਨ ਦਾ ਕਿਸੇ ਕੋਲ ਅਧਿਕਾਰ ਨਹੀਂ

112
0

ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਨੌਜਵਾਨਾਂ ਦੇ ਵਾਹਨਾਂ ਤੋਂ ਭਿੰਡਰਾਂਵਾਲੇ ਦੀਆਂ ਤਸਵੀਰਾਂ ਹਟਾਉਣ ਅਤੇ ਨੌਜਵਾਨਾਂ ਉੱਤੇ ਹਮਲੇ ਦੀਆਂ ਘਟਨਾਵਾਂ ਕਾਰਨ ਤਣਾਅ ਹੈ।

ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਪਣੀਆਂ ਮੋਟਰਸਾਈਕਲਾਂ ‘ਤੇ ਹਿਮਾਚਲ ਦੇ ਕੁੱਲੂ ਜਾ ਰਹੇ ਹਨ। ਹਿਮਾਚਲ ਪੁਲਿਸ ਇਨ੍ਹਾਂ ਪੰਜਾਬੀਆਂ ਵਿਰੁੱਧ ਕਾਰਵਾਈ ਕਰ ਰਹੀ ਹੈ ਕਿਉਂਕਿ ਉਨ੍ਹਾਂ ਦੇ ਮੋਟਰਸਾਈਕਲਾਂ ‘ਤੇ ਭਿੰਡਰਾਂਵਾਲੇ ਦੀ ਫੋਟੋ ਵਾਲੇ ਝੰਡੇ ਲੱਗੇ ਹੋਏ ਹਨ। ਇਸ ਦੇ ਨਾਲ ਹੀ, ਸਥਾਨਕ ਲੋਕ ਬਾਈਕਾਂ ਤੋਂ ਅਜਿਹੇ ਝੰਡੇ ਹਟਾ ਰਹੇ ਹਨ ਅਤੇ ਉਨ੍ਹਾਂ ਨੂੰ ਤੋੜ ਰਹੇ ਹਨ। ਜਿਸ ਦੀਆਂ ਕਈ ਵੀਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਹਿਮਾਚਲ ਪ੍ਰਦੇਸ਼ ਵਿੱਚ ਵਾਪਰੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਕੁਝ ਹਿਮਾਚਲੀ ਲੋਕ ਸਿੱਖ ਨੌਜਵਾਨਾਂ ਦੇ ਵਹੀਕਲਾਂ ਤੋਂ ਪੁਲਿਸ ਦੀ ਮੌਜੂਦਗੀ ਵਿੱਚ ਸਿੱਖ ਝੰਡੇ ਅਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਨੂੰ ਪਾੜ ਰਹੇ ਹਨ ਅਤੇ ਉਹਨਾਂ ਨੂੰ ਆਪਣੇ ਪੈਰਾਂ ਵਿੱਚ ਮੱਧ ਰਹੇ ਹਨ।
ਜਥੇਦਾਰ ਨੇ ਕਿਹਾ ਕਿ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖ ਕੌਮ ਦੇ ਮਹਾਨ ਨਾਇਕ ਹਨ ਅਤੇ ਸਿੱਖ ਨੌਜਵਾਨਾਂ ‘ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਨੌਜਵਾਨ ਤੇ ਹਮਲਾ ਕਰਨ ਦਾ ਕਿਸੇ ਨੂੰ ਅਧਿਕਾਰ ਨਹੀਂ-ਜੱਥੇਦਾਰ

ਜਥੇਦਾਰ ਕੁਲਦੀਪ ਸਿੰਘ ਨੇ ਕਿਹਾ ਕਿ ਜਦੋਂ ਪੁਲਿਸ ਕਿਸੇ ਨੌਜਵਾਨ ਨੂੰ ਉਸਦੀ ਗੱਡੀ ਦੇ ਦਸਤਾਵੇਜ਼ ਚੈੱਕ ਕਰਨ ਲਈ ਰੋਕਦੀ ਹੈ, ਤਾਂ ਕਿਸੇ ਵੀ ਸਥਾਨਕ ਸ਼ਰਾਰਤੀ ਅਨਸਰ ਨੂੰ ਸਿੱਖ ਨੌਜਵਾਨ ‘ਤੇ ਜ਼ਬਰਦਸਤੀ ਹਮਲਾ ਕਰਨ ਅਤੇ ਉਨ੍ਹਾਂ ਦੇ ਵਾਹਨਾਂ ‘ਤੇ ਲੱਗੇ ਸਿੱਖ ਝੰਡੇ ਪਾੜਨ ਦਾ ਕੋਈ ਅਧਿਕਾਰ ਨਹੀਂ ਹੈ। ਇਸ ਤੋਂ ਇੰਝ ਲੱਗਦਾ ਹੈ ਜਿਵੇਂ ਹਿਮਾਚਲ ਪ੍ਰਦੇਸ਼ ਪੁਲਿਸ ਨੂੰ ਸਥਾਨਕ ਗੁੰਡੇ ਅਨਸਰਾਂ ਦੁਆਰਾ ਚਲਾਇਆ ਜਾ ਰਿਹਾ ਹੈ।

ਹਿਮਾਚਲ ਦੇ ਮੁੱਖ ਮੰਤਰੀ ਨੂੰ ਲੈਣਾ ਚਾਹੀਦਾ ਹੈ ਨੋਟਿਸ

ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹਿਮਾਚਲ ਪ੍ਰਦੇਸ਼ ਜਾਂਦੇ ਸਮੇਂ ਆਪਣੇ ਵਾਹਨਾਂ ਦੇ ਦਸਤਾਵੇਜ਼ ਆਪਣੇ ਕੋਲ ਰੱਖਣ ਅਤੇ ਇਕੱਲੇ ਯਾਤਰਾ ਕਰਨ ਤੋਂ ਬਚਣ। ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਇਨ੍ਹਾਂ ਘਟਨਾਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਸੂਬਾ ਪੁਲਿਸ ਨੂੰ ਕਾਨੂੰਨ ਅਨੁਸਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਹੁਕਮ ਦੇਣੇ ਚਾਹੀਦੇ ਹਨ।
ਉਨ੍ਹਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ ਅਤੇ ਤਣਾਅਪੂਰਨ ਸਥਿਤੀ ਪੈਦਾ ਕਰਨਾ ਚਾਹੁੰਦੇ ਹਨ, ਜਿਸ ਲਈ ਅਜਿਹੇ ਅਨਸਰਾਂ ਨੂੰ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਹ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਹਰ ਧਰਮ ਅਤੇ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਅਤੇ ਕਿਸੇ ਇੱਕ ਧਰਮ ਦੇ ਲੋਕਾਂ ਵਿਰੁੱਧ ਖੁੱਲ੍ਹ ਕੇ ਨਫ਼ਰਤ ਨਾ ਫੈਲਣ ਦੇਵੇ।
Previous articleਅਸਤੀਫਾ ਵਾਪਿਸ ਲੈਣ ਲਈ ਤਿਆਰ ਹੋਏ ਧਾਮੀ, ਸੁਖਬੀਰ ਬਾਦਲ ਸਮੇਤ ਹੋਰ ਮੈਂਬਰ ਪਹੁੰਚੇ ਘਰ
Next articleITBP Constable Bharti 2025: 10ਵੀਂ ਪਾਸ ਖਿਡਾਰੀਆਂ ਨੂੰ ਨੌਕਰੀਆਂ ਦੇਵੇਗੀ ITBP

LEAVE A REPLY

Please enter your comment!
Please enter your name here