ਕ੍ਰਿਸਟੋਫਰ ਲਕਸਨ ਦੀ ਪਹਿਲੀ ਅਧਿਕਾਰਤ ਫੇਰੀ
ਇਹ ਦੌਰਾ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਹੈ, ਜੋ ਐਤਵਾਰ ਤੋਂ ਸ਼ੁਰੂ ਹੋ ਰਹੇ ਪੰਜ ਦਿਨਾਂ ਦੌਰੇ ‘ਤੇ ਹਨ। ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਹੋ ਰਿਹਾ ਹੈ ਅਤੇ 20 ਮਾਰਚ ਤੱਕ ਜਾਰੀ ਰਹੇਗਾ।
ਇਸ ਦੌਰੇ ਦਾ ਮੁੱਖ ਉਦੇਸ਼ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਲੰਬੇ ਸਮੇਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਵੱਖ-ਵੱਖ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਸਬੰਧਾਂ ਨੂੰ ਵਧਾਉਣਾ ਹੈ।