Home Desh Ludhiana ਵਿੱਚ ਮੁੱਖ ਮੰਤਰੀ ਮਾਨ ਅਤੇ ‘ਆਪ’ Supremo Kejriwal , ਟੀਚਰਾਂ ਨੂੰ...

Ludhiana ਵਿੱਚ ਮੁੱਖ ਮੰਤਰੀ ਮਾਨ ਅਤੇ ‘ਆਪ’ Supremo Kejriwal , ਟੀਚਰਾਂ ਨੂੰ ਵੰਡਣ ਜਾ ਰਹੇ ਨਿਯੁਕਤੀ ਪੱਤਰ

20
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਲੁਧਿਆਣਾ ਫਿਰ ਪਹੁੰਚ ਰਹੇ ਹਨ। ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੋਜੂਦ ਰਹਿਣਗੇ। ਇਸ ਤੋਂ ਪਹਿਲਾਂ ਵੀ ਉਹ 2 ਦਿਨ ਲੁਧਿਆਣਾ ਵਿੱਚ ਸਨ। ਮੁੱਖ ਮੰਤਰੀ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਣਗੇ।ਭਗਵੰਤ ਮਾਨ ਸਮਾਗਮ ਵਿੱਚ ਲਗਭਗ 1 ਘੰਟਾ ਰੁਕਣਗੇ। ਇੱਥੇ ਉਹ ਸਰਕਾਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ।
ਜਿਮਨੀ ਚੌਣਾਂ
ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਜਲਦੀ ਹੀ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਸ ਕਾਰਨ ਕਰਕੇ, ਹੁਣ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਲੁਧਿਆਣਾ ਵਿੱਚ ਡੇਰਾ ਲਗਾਉਣ ਦੀ ਯੋਜਨਾ ਬਣਾ ਰਹੀ ਹੈ। ਪਿਛਲੇ 2 ਦਿਨਾਂ ਵਿੱਚ, ਮਾਨ ਅਤੇ ਕੇਜਰੀਵਾਲ ਨੇ ਸ਼ਹਿਰ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗਾਂ ਵੀ ਕੀਤੀਆਂ ਹਨ।
ਅਰਵਿੰਦ ਕੇਜਰੀਵਾਲ ਦਾ ਐਲਾਨ
ਇਨਡੋਰ ਸਟੇਡੀਅਮ ਵਿੱਚ ‘ਆਪ’ ਲੀਡਰਸ਼ਿਪ ਵੱਲੋਂ ਇੱਕ ਰੈਲੀ ਵੀ ਕੀਤੀ ਗਈ। ਰੈਲੀ ਵਿੱਚ ਸਰਕਾਰ ਨੇ ਨਸ਼ੇ ਵਿਰੁੱਧ ਕਾਰਵਾਈ ਕਰਨ ਦਾ ਸਪੱਸ਼ਟ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੂਰੇ ਸੂਬੇ ਵਿੱਚ ਨਸ਼ੇ ਦੀ ਹਾਲਤ ਦੀ ਅਸਲੀਅਤ ਜਾਣਨ ਲਈ ਇੱਕ ਜਨਗਣਨਾ ਕਰਵਾਈ ਜਾਵੇਗੀ। ਇਸ ਤਹਿਤ ਟੀਮਾਂ ਘਰ-ਘਰ ਜਾ ਕੇ ਨਸ਼ੇ ਦੀ ਅਸਲ ਸਥਿਤੀ ਦਾ ਪਤਾ ਲਗਾਉਣਗੀਆਂ ਅਤੇ ਪੀੜਤਾਂ ਦੀ ਪਛਾਣ ਗੁਪਤ ਰੱਖਦੇ ਹੋਏ ਉਨ੍ਹਾਂ ਦੇ ਸੁਧਾਰ ਲਈ ਕਦਮ ਚੁੱਕੇ ਜਾਣਗੇ।
ਕੇਜਰੀਵਾਲ ਨੇ ਇਹ ਵੀ ਕਿਹਾ ਕਿ ਉਹ ਉਦੋਂ ਤੱਕ ਸੁੱਖ ਦਾ ਸਾਹ ਨਹੀਂ ਲੈਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਖਤਮ ਨਹੀਂ ਹੋ ਜਾਂਦਾ। ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੰਜਾਬ ਦੇ ਹਰ ਪਿੰਡ ਵਿੱਚ ਇੱਕ ਖੇਡ ਮੈਦਾਨ ਬਣਾਇਆ ਜਾਵੇਗਾ। ਤਰਨਤਾਰਨ ਦੇ 87 ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਏ ਗਏ ਹਨ। ਹਰ ਪਿੰਡ ਵਿੱਚ ਜਿੰਮ ਬਣਾਏ ਜਾ ਰਹੇ ਹਨ।

 

Previous articleITBP Constable Bharti 2025: 10ਵੀਂ ਪਾਸ ਖਿਡਾਰੀਆਂ ਨੂੰ ਨੌਕਰੀਆਂ ਦੇਵੇਗੀ ITBP
Next articleAmritpal ਦੇ ਕਰੀਬੀ Daljit Kalsi ਦਾ ਮਿਲਿਆ ਟਰਾਜਿਟ ਰਿਮਾਂਡ, ਜਲਦ ਪੰਜਾਬ ਲਿਆਵੇਗੀ ਪੁਲਿਸ

LEAVE A REPLY

Please enter your comment!
Please enter your name here