Home Desh ਹਰ ਨਾਗਰਿਕ ਨੂੰ ਧਾਰਮਿਕ ਯਾਤਰਾ ਦਾ ਅਧਿਕਾਰ, ਸਰਕਾਰ ਕਰੇ ਕਾਰਵਾਈ, ਸਿੱਖ ਨੌਜਵਾਨਾਂ...

ਹਰ ਨਾਗਰਿਕ ਨੂੰ ਧਾਰਮਿਕ ਯਾਤਰਾ ਦਾ ਅਧਿਕਾਰ, ਸਰਕਾਰ ਕਰੇ ਕਾਰਵਾਈ, ਸਿੱਖ ਨੌਜਵਾਨਾਂ ਦੇ ਝੰਡੇ ਫਾੜਣ ਦਾ ਮਾਮਲੇ ਤੇ ਬੋਲੇ ਧਾਮੀ

19
0

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਇਨ੍ਹੀ ਦਿਨਾਂ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੇ ਪੋਸਟਰਾਂ ਨੂੰ ਲੈ ਕੇ ਵਿਵਾਦ ਕਾਫੀ ਡੂੰਘਾ ਹੁੰਦਾ ਜਾ ਰਿਹਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਨੌਜਵਾਨਾਂ ਦੀਆਂ ਬਾਈਕਾਂ ਤੇ ਲੱਗੇ ਧਾਰਮਿਕ ਝੰਡੇ ਫਾੜਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਸਿੱਖ ਸ਼ਰਧਾਲੂਆਂ ਦੇ ਵਾਹਨਾਂ ਤੋਂ ਨਿਸ਼ਾਨ ਸਾਹਿਬ ਅਤੇ ਸਿੱਖ ਨਾਇਕਾਂ ਦੇ ਝੰਡੇ ਅਤੇ ਤਸਵੀਰਾਂ ਪਾੜ ਰਹੇ ਸਨ, ਜੋ ਬਹੁਤ ਹੀ ਨਿੰਦਨਯੋਗ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਰਾਸ਼ਟਰੀ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਯਾਦ ਦਿਵਾਇਆ ਕਿ ਦੇਸ਼ ਦਾ ਬਹੁ-ਧਾਰਮਿਕ ਅਤੇ ਬਹੁ-ਜਾਤੀ ਸੱਭਿਆਚਾਰ ਸਿੱਖਾਂ ਦੀ ਸ਼ਹਾਦਤ ਦਾ ਨਤੀਜਾ ਹੈ। ਸ਼੍ਰੋਮਣੀ ਕਮੇਟੀ ਮੁਖੀ ਨੇ ਹਿਮਾਚਲ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਰਿਹਾ।
ਸ਼੍ਰੋਮਣੀ ਕਮੇਟੀ ਨੇ ਹਿਮਾਚਲ ਸਰਕਾਰ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੇ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਹਿਮਾਚਲ ਵਿੱਚ ਸਿੱਖਾਂ ‘ਤੇ ਹੋ ਰਹੇ ਜ਼ੁਲਮ ਦਾ ਮੁੱਦਾ ਚੁੱਕਣ ਦੀ ਵੀ ਮੰਗ ਕੀਤੀ ਹੈ।

ਸਿੱਖਾਂ ਦੀ ਸ਼ਹਾਦਤ ਕਾਰਨ ਦੇਸ਼ ਦਾ ਬਹੁ-ਧਾਰਮਿਕ ਸੱਭਿਆਚਾਰ ਜ਼ਿੰਦਾ

ਧਾਮੀ ਨੇ ਕਿਹਾ ਕਿ ਇਹ ਘਟਨਾ ਰਾਸ਼ਟਰੀ ਹਿੱਤ ਵਿੱਚ ਨਹੀਂ ਹੈ। ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਧਾਰਮਿਕ ਅਤੇ ਬਹੁ-ਜਾਤੀ ਸੱਭਿਆਚਾਰ ਬਚਿਆ ਹੋਇਆ ਹੈ, ਤਾਂ ਇਹ ਦੇਸ਼ ਲਈ ਦਿੱਤੀ ਸਿੱਖਾਂ ਦੀ ਸ਼ਹਾਦਤ ਕਾਰਨ ਹੀ ਹੈ। ਹਰ ਕਿਸੇ ਨੂੰ ਆਪਣੇ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਆਪਣੇ ਧਾਰਮਿਕ ਸਥਾਨਾਂ ‘ਤੇ ਜਾਣ ਦਾ ਪੂਰਾ ਅਧਿਕਾਰ ਹੈ।

ਸਿੱਖ ਜਥੇਬੰਦੀਆਂ ਕਰ ਰਹੀਆਂ ਪ੍ਰਦਰਸ਼ਨ

ਉੱਧਰ, ਹੁਸ਼ਿਆਰਪੁਰ ਵਿੱਚ ਸਿੱਖ ਜਥੇਬੰਦੀਆਂ ਨੇ ਹਿਮਾਚਲ ਸਰਕਾਰ ਦੇ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਪੰਜਾਬੀ ਨੌਜਵਾਨਾਂ ਦੀਆਂ ਬਾਈਕਾਂ ਤੋਂ ਧਾਰਮਿਕ ਝੰਡੇ ਉਤਰਵਾਉਣ ਵਾਲੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉੱਧਰ, ਬੀਤੀ ਸ਼ਾਮ ਪੰਜਾਬ ਦੇ ਖਰੜ ਵਿੱਚ ਇੱਕ ਆਲਟੋ ਕਾਰ ਵਿੱਚ ਆਏ ਦੋ ਹਮਲਾਵਰਾਂ ਨੇ ਪਹਿਲਾਂ ਹਿਮਾਚਲ ਰੋਡਵੇਜ਼ ਦੀ ਬੱਸ ਰੋਕੀ। ਇਸ ਤੋਂ ਬਾਅਦ ਉਨ੍ਹਾਂ ਨੇ ਹਮਲਾ ਕਰਕੇ ਬੱਸ ਨੂੰ ਨੁਕਸਾਨ ਪਹੁੰਚਾਇਆ ਅਤੇ ਫਰਾਰ ਹੋ ਗਏ। ਖੁਸ਼ਕਿਸਮਤੀ ਨਾਲ, ਇਸ ਘਟਨਾ ਦੌਰਾਨ ਕੋਈ ਯਾਤਰੀ ਜ਼ਖਮੀ ਨਹੀਂ ਹੋਇਆ।

 

Previous articleBCCI ਨੇ Team India ‘ਤੇ ਵਰ੍ਹਾਇਆ ਪੈਸਾ, Champions Trophy ਜਿੱਤਣ ‘ਤੇ ਮਿਲਿਆ ਕਰੋੜਾਂ ਦਾ ਇਨਾਮ
Next articleKapurthala ਵਿਰਾਸਤੀ ਮੇਲੇ ਦੀ ਸ਼ੁਰੂਆਤ, Punjabi ਗਾਇਕ Kanwar Grewal ਤੇ Prabh Gill ਕਰਨਗੇ ਪ੍ਰਫੋਰਮ

LEAVE A REPLY

Please enter your comment!
Please enter your name here