Home Desh Haryana Police ਅੱਜ ਸ਼ੰਭੂ-ਖਨੌਰੀ ਬਾਰਡਰ ਤੋਂ ਹਟਾਏਗੀ ਬੈਰੀਕੇਡਿੰਗ, ਕੱਲ੍ਹ ਪੰਜਾਬ ਪੁਲਿਸ...

Haryana Police ਅੱਜ ਸ਼ੰਭੂ-ਖਨੌਰੀ ਬਾਰਡਰ ਤੋਂ ਹਟਾਏਗੀ ਬੈਰੀਕੇਡਿੰਗ, ਕੱਲ੍ਹ ਪੰਜਾਬ ਪੁਲਿਸ ਨੇ ਕੀਤੀ ਸੀ ਕਾਰਵਾਈ

17
0

ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਅੱਜ ਹਰਿਆਣਾ ਪੁਲਿਸ ਵੀ ਦੋਵਾਂ ਬਾਰਡਰਾਂ ‘ਤੇ ਪਹੁੰਚੇਗੀ।

ਪੰਜਾਬ ਪੁਲਿਸ ਨੇ ਬੀਤੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਦਿੱਤਾ ਹੈ। ਐਮਐਸਪੀ ਸਣੇ ਕਈ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਨ੍ਹਾਂ ਬਾਰਡਰਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਈਆਂ ਪਹਿਲਾਂ ਜੀਰਕਪੂਰ ਤੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਫਿਰ ਬਾਰਡਰਾਂ ਤੇ ਕਿਸਾਨਾਂ ਨੂੰ ਡਿਟੇਨ ਕੀਤਾ ਗਿਆ। ਪੁਲਿਸ ਨੇ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ।
ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਅੱਜ ਹਰਿਆਣਾ ਪੁਲਿਸ ਵੀ ਦੋਵਾਂ ਬਾਰਡਰਾਂ ‘ਤੇ ਪਹੁੰਚੇਗੀ। ਜਿਸ ਤੋਂ ਬਾਅਦ ਸੀਮਿੰਟ ਦੇ ਬੈਰੀਕੇਡ ਨੂੰ ਹਟਾ ਦਿੱਤਾ ਜਾਵੇਗਾ। ਇਸ ਕਾਰਵਾਈ ਤੋਂ ਬਾਅਦ ਸ਼ੰਭੂ ਬਾਰਡਰ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਦਿੱਲੀ ਤੋਂ ਜੰਮੂ ਜਾਣ ਵਾਲੇ ਲੋਕ ਹੁਣ ਸ਼ੰਭੂ ਬਾਰਡਰ ਹੁੰਦੀਆਂ ਹੋਈਆਂ ਸਫਰ ਕਰ ਸਕਦੇ ਹਨ।

ਕੇਂਦਰ ਨਾਲ ਕਿਸਾਨਾਂ ਦੀ 7ਵੇਂ ਗੇੜ ਦੀ ਮੀਟਿੰਗ ਬੇਸਿੱਟਾ

ਬੀਤੇ ਕੱਲ੍ਹ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ 7ਵੇਂ ਗੇੜ ਦੀ ਮੀਟਿੰਗ ਹੋਈ, ਜੋ ਬੇਸਿੱਟਾ ਰਹੀ। ਮੀਟਿੰਗ ਤੋਂ ਬਾਹਰ ਆਏ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਪੰਧੇਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਜਗਜੀਤ ਡੱਲੇਵਾਲ ਸਣੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਮਿਲੀ ਜਾਣਾਕੀਰ ਮੁਤਾਬਕ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਕਿਸਾਨ ਆਗੂਂ ਨੂੰ ਪੁਲਿਸ ਨੇ ਡਿਟੇਨ ਕੀਤਾ

ਮੀਟਿੰਗ ਵਿੱਚ ਕਿਸਾਨਾਂ ਨੂੰ ਸਰਹੱਦ ਖਾਲੀ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਸਾਫ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਮੀਟਿੰਗ ਤੋਂ ਵਾਪਸ ਆ ਰਹੇ ਸਰਵਣ ਪੰਧੇਰ ਨੂੰ ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਪੁਲਿਸ ਨੇ ਘੇਰ ਲਿਆ। ਖਨੌਰੀ ਬਾਰਡ ਵੱਲ ਜਾ ਰਹੀ ਜਗਜੀਤ ਡੱਲੇਵਾਲ ਦੀ ਐਂਬੂਲੈਂਸ ਨੂੰ ਪੁਲਿਸ ਨੇ ਸੰਗਰੂਰ ਵਿੱਚ ਘੇਰਿਆ ਅਤੇ ਉਨ੍ਹਾਂ ਨੂੰ ਡਿਟੇਨ ਕਰ ਲਿਆ ਗਿਆ।
Previous articleShambhu-Khanuri Border ਤੋਂ ਹਟਾਏ ਗਏ ਪ੍ਰਦਰਸ਼ਨਕਾਰੀ, ਮੀਟਿੰਗ ਤੋਂ ਪਰਤ ਰਹੇ ਕਿਸਾਨ ਡਿਟੇਨ
Next articleAmritsar ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

LEAVE A REPLY

Please enter your comment!
Please enter your name here