Home Desh Sugarfed ਪੰਜਾਬ ਦੇ Chairman Navdeep Singh Jida ਨੇ ਬਟਾਲਾ ਸਹਿਕਾਰੀ ਖੰਡ ਮਿੱਲ... Deshlatest NewsPanjabRajniti Sugarfed ਪੰਜਾਬ ਦੇ Chairman Navdeep Singh Jida ਨੇ ਬਟਾਲਾ ਸਹਿਕਾਰੀ ਖੰਡ ਮਿੱਲ ਦੀ ਕੀਤੀ ਅਚਨਚੇਤ ਚੈਕਿੰਗ By admin - March 20, 2025 18 0 FacebookTwitterPinterestWhatsApp Chairman Navdeep Singh Jida ਨੇ ਦੀ ਬਟਾਲਾ ਸਹਿਕਾਰੀ ਖੰਡ ਮਿੱਲ ਨੂੰ ਤਰੱਕੀ ਖੇਤਰ ਵਿੱਚ ਅੱਗੇ ਲਿਆਉਣ ਲਈ ਖੰਡ ਮਿੱਲ ਦੇ ਅਧਿਕਾਰੀਆਂ ਨੂੰ ਪ੍ਰੇਰਿਤ ਕੀਤਾ। ਅੱਜ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਅਚਨਚੇਤ ਹੀ ਦੀ ਬਟਾਲਾ ਸਹਿਕਾਰੀ ਖੰਡ ਮਿੱਲ ਦੀ ਚੈਕਿੰਗ ਕੀਤੀ। ਇਸ ਦੌਰਾਨ ਚੇਅਰਮੈਨ ਨਵਦੀਪ ਜੀਦਾ ਨੇ ਖੰਡ ਮਿੱਲ ਅੰਦਰ ਪਿੜਾਈ ਲਈ ਗੰਨਾ ਲੈ ਕੇ ਆਏ ਕਿਸਾਨਾਂ ਨੂੰ ਮਿਲ ਕਿ ਸਮੱਸਿਆਵਾਂ ਸੁਣਨੀਆਂ। ਉੱਥੇ ਉਨ੍ਹਾਂ ਕਿਸਾਨ ਅਰਾਮ ਘਰ, ਕਿਸਾਨ ਕੰਟੀਨ ਦੀ ਚੈਕਿੰਗ ਕੀਤੀ। ਚੇਅਰਮੈਨ ਨਵਦੀਪ ਜੀਦਾ ਨੇ ਦੀ ਬਟਾਲਾ ਸਹਿਕਾਰੀ ਖੰਡ ਮਿੱਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿ ਕਿਸਾਨ ਅਰਾਮ ਘਰ ਅਤੇ ਕਿਸਾਨ ਕੰਟੀਨ ਅੰਦਰ ਕਿਸਾਨ ਭਰਾਵਾਂ ਨੂੰ ਸਾਫ਼ ਸੁਥਰੇ ਬਿਸਤਰੇ ‘ਤੇ ਵਧੀਆ ਖਾਣਾ ਮੁੱਹਈਆ ਕਰਵਾਇਆ ਜਾਵੇ। ਉੱਥੇ ਹੀ ਚੇਅਰਮੈਨ ਨਵਦੀਪ ਜੀਦਾ ਨੇ ਖੰਡ ਮਿੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੈਂ ਹਮੇਸ਼ਾ ਹੀ ਲੋਕ ਹਿੱਤ ਵਿੱਚ ਕੰਮ ਕਰਨ ਲਈ ਵੱਚਨਬੱਧ ਹਾਂ। ਮੈਂ ਕਿਸੇ ਵੀ ਕੀਮਤ ‘ਤੇ ਮਿੱਲ ਅੰਦਰ ਭ੍ਰਿਸ਼ਟਾਚਾਰ ਜਾਂ ਕਿਸਾਨ ਭਰਾਵਾਂ ਦੀ ਕਿਸੇ ਵੀ ਪ੍ਰਕਾਰ ਦੀ ਖੱਜਲ ਖ਼ੁਆਰੀ ਬਰਦਾਸ਼ਤ ਨਹੀਂ ਕਰਾਂਗਾ। ਚੇਅਰਮੈਨ ਨਵਦੀਪ ਜੀਦਾ ਨੇ ਦੀ ਬਟਾਲਾ ਸਹਿਕਾਰੀ ਖੰਡ ਮਿੱਲ ਨੂੰ ਤਰੱਕੀ ਖੇਤਰ ਵਿੱਚ ਅੱਗੇ ਲਿਆਉਣ ਲਈ ਖੰਡ ਮਿੱਲ ਦੇ ਅਧਿਕਾਰੀਆਂ ਨੂੰ ਪ੍ਰੇਰਿਤ ਕੀਤਾ। ਉੱਥੇ ਹੀ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਰਵਾਇਤੀ ਪਾਰਟੀਆਂ ‘ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਨਾ ਤਾਂ ਕਿਸਾਨ ਭਰਾਵਾਂ ਦੇ ਗੰਨੇ ਦੀ ਅਦਾਇਗੀ ਸਮੇਂ ਸਿਰ ਹੁੰਦੀ ਸੀ ‘ਤੇ ਨਾ ਕਿ ਸਹਿਕਾਰੀ ਖੰਡ ਮਿੱਲ ਦੇ ਅਧਿਕਾਰੀਆਂ ਨੂੰ ਤਨਖ਼ਾਹ ਸਮੇਂ ਸਿਰ ਮਿਲਦੀ ਸੀ। ਪਰ ਹੁਣ ਮਾਨਯੋਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ਰਹਿਨੁਮਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਹਿਕਾਰੀ ਖੰਡ ਮਿੱਲ ਦੇ ਅਧਿਕਾਰੀਆਂ ਦੀਆਂ ਤਨਖ਼ਾਹਾਂ ਵੀ ਸਮੇਂ ਸਿਰ ਮਿਲ ਰਹੀਆਂ ਹਨ ਅਤੇ ਕਿਸਾਨ ਭਰਾਵਾਂ ਦੇ ਗੰਨੇ ਦੀ ਅਦਾਇਗੀ ਵੀ ਸਮੇਂ ਸਿਰ ਹੋ ਰਹੀ ਹੈ ਬਲਕਿ ਗੰਨੇ ਦੇ ਭਾਅ ਵਿੱਚ ਵਾਧਾ ਵੀ ਮਿਲ ਰਿਹਾ ਹੈ ਉਨ੍ਹਾਂ ਕਿਹਾ ਕਿ ਜੇ ਸਰਕਾਰ ਦੀ ਨੀਅਤ ਸਾਫ਼ ਹੋਵੇ ਤਾਂ ਹਰ ਇੱਕ ਚੀਜ਼ ਸੰਭਵ ਹੈ। ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਨਵਦੀਪ ਜੀਦਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਹੀ ਸਹਿਕਾਰੀ ਖੰਡ ਮਿੱਲਾਂ ਹੁਣ ਤੱਕ ਅੱਧਿਓਂ ਵੱਧ ਕਿਸਾਨਾਂ ਦੀ ਅਦਾਇਗੀ ਕਰ ਚੁੱਕੀਆਂ ਹਨ ਅਤੇ ਬਾਕੀ ਰਹਿੰਦੀ ਅਦਾਇਗੀ ਵੀ ਸੀਜ਼ਨ ਸਮਾਪਤ ਹੋਣ ਤੋਂ ਪਹਿਲਾਂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਕੰਮ ਕਰਨ ਲਈ ਵੱਚਨਬੱਧ ਹਾਂ ‘ਤੇ ਹਮੇਸ਼ਾ ਹੀ ਸਾਡੀ ਇਹ ਸੋਚ ਰਹੀ ਹੈ ਕਿ ਸਾਡੇ ਕਰਕੇ ਕਿਸੇ ਦਾ ਵੀ ਨੁਕਸਾਨ ਨਾ ਹੋਵੇ। ਅਸੀਂ ਹਮੇਸ਼ਾ ਹੀ ਲੋਕ ਪੱਖੀ ਫੈ਼ਸਲੇ ਕਰਨ ‘ਚ ਵਿਸ਼ਵਾਸ ਰੱਖਦੇ ਹਾਂ।