Home Desh Amritpal Singh ਵਿਰੁੱਧ NSA ‘ਤੇ ਅੱਜ ਸੁਣਵਾਈ, ਵਰਿੰਦਰ ਸਿੰਘ ਫੌਜੀ ਨੂੰ ਲਿਆਂਦਾ...

Amritpal Singh ਵਿਰੁੱਧ NSA ‘ਤੇ ਅੱਜ ਸੁਣਵਾਈ, ਵਰਿੰਦਰ ਸਿੰਘ ਫੌਜੀ ਨੂੰ ਲਿਆਂਦਾ ਜਾਵੇਗੀ ਪੰਜਾਬ

13
0

ਅੱਜ ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਬਾਰੇ ਕੋਰਟ ਵਿੱਚ ਆਪਣੀ ਸਥਿਤੀ ਵੀ ਸਪੱਸ਼ਟ ਕਰੇਗੀ।

‘ਵਾਰਿਸ ਪੰਜਾਬ ਦੇ ਮੁਖੀ’ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ, ਅੰਮ੍ਰਿਤਪਾਲ ਦੇ ਇੱਕ ਹੋਰ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਵੀਰੇਂਦਰ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਅਜਨਾਲਾ ਪੁਲਿਸ ਦੀ ਇੱਕ ਟੀਮ ਵਰਿੰਦਰ ਸਿੰਘ ਨੂੰ ਲੈਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ।
ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਬਾਰੇ ਕੋਰਟ ਵਿੱਚ ਆਪਣੀ ਸਥਿਤੀ ਵੀ ਸਪੱਸ਼ਟ ਕਰੇਗੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਉਸ ਦੇ ਸਾਥੀਆਂ ਵਾਂਗ ਅਜਨਾਲਾ ਲਿਆਂਦਾ ਜਾ ਸਕਦਾ ਹੈ। ਵਰਿੰਦਰ ਸਿੰਘ ਦੇ ਅਜਨਾਲਾ ਵਾਪਸ ਆਉਣ ਤੋਂ ਬਾਅਦ, ਹੁਣ ਡਿਬਰੂਗੜ੍ਹ ਜੇਲ੍ਹ ਵਿੱਚ ਸਿਰਫ਼ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦਾ ਸਾਥੀ ਪੱਪਲਪ੍ਰੀਤ ਸਿੰਘ ਹੀ ਰਹਿ ਗਏ ਹਨ। ਉਨ੍ਹਾਂ ਦੇ ਬਾਕੀ ਹੋਰ ਸਾਥਿਆਂ ਨੂੰ ਪੰਜਾਬ ਦੀ ਅਜਨਾਲਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਹੋਰ ਸਾਥੀਆਂ ਨੂੰ ਵੀ ਪੰਜਾਬ ਲਿਆਂਦਾ ਗਿਆ ਸੀ, ਜਿਨ੍ਹਾਂ ਦੇ ਪ੍ਰਮੁੱਖ ਨਾਵਾਂ ਵਿੱਚ ਦਲਜੀਤ ਸਿੰਘ ਕਾਹਨਵਾਲ, ਗੁਰਮੀਤ ਸਿੰਘ ਭਾਗਨਾ, ਵਰਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ ਅਤੇ ਕੁਲਵੰਤ ਸਿੰਘ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਮਾਰਚ 2023 ਵਿੱਚ ‘ਵਾਰਿਸ ਪੰਜਾਬ ਦੇ’ ਸੰਗਠਨ ਦੀਆਂ ਗਤੀਵਿਧੀਆਂ ਅਤੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਤੋਂ ਬਾਅਦ NSA ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।

ਜਾਣੋ ਹੁਣ ਤੱਕ ਕੀ ਹੋਇਆ

  • ਮਾਰਚ 2023 ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਵਿਰੁੱਧ NSA ਤਹਿਤ ਕਾਰਵਾਈ ਕੀਤੀ ਗਈ ਸੀ।
  • ਅੰਮ੍ਰਿਤਪਾਲ ਸਿੰਘ ਤੋਂ ਇਲਾਵਾ 9 ਹੋਰ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।
  • ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਚੱਲ ਰਹੀ ਹੈ।
  • ਹੁਣ ਵਰਿੰਦਰ ਸਿੰਘ ਫੌਜੀ ਦਾ ਐਨਐਸਏ ਪੀਰੀਅਡ ਖਤਮ ਹੋਣ ਤੋਂ ਬਾਅਦ, ਉਸ ਨੂੰ ਪੰਜਾਬ ਲਿਆਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।
Previous articlePunjab Vidhan Sabha ਦੀ ਕਾਰਵਾਈ ਦੇਖਣ ਪਹੁੰਚੇ ਹਰਿਆਣਾ ਦੇ CM ਨਾਈਬ ਸੈਣੀ, ਵਿਧਾਇਕਾਂ ਨੇ ਕੀਤੀ ਮੁਲਾਕਾਤ
Next articlePunjab ਵਿੱਚ ਵੱਧ ਰਿਹਾ ਗਰਮੀ ਦਾ ਪ੍ਰਭਾਵ, ਤਾਪਮਾਨ 30 ਡਿਗਰੀ ਤੋਂ ਪਾਰ, ਕਈ ਜਿਲ੍ਹੀਆਂ ‘ਚ ਮੀਂਹ ਪੈਣ ਦੀ ਸੰਭਾਵਨਾ

LEAVE A REPLY

Please enter your comment!
Please enter your name here