Home Desh Punjab Budget : ਸੂਬੇ ਦੀ ਸੁਰੱਖਿਆ…ਜੇਲ੍ਹਾਂ ਵਿੱਚ AI ਕੈਮਰੇ, ਕੈਦੀਆਂ ਨੂੰ ਸਿੱਖਿਆ,...

Punjab Budget : ਸੂਬੇ ਦੀ ਸੁਰੱਖਿਆ…ਜੇਲ੍ਹਾਂ ਵਿੱਚ AI ਕੈਮਰੇ, ਕੈਦੀਆਂ ਨੂੰ ਸਿੱਖਿਆ, ਜੇਲ੍ਹਾਂ ਦੇ ਸੁਧਾਰ ਲਈ 100 ਕਰੋੜ ਦਾ ਬਜਟ

17
0

 ਪੰਜਾਬ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਦਲਦਾ ਪੰਜਾਬ ਬਜਟ ਦੇ ਤਹਿਤ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ।

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਸੁਧਾਰਣ ਲਈ ਭਗਵੰਤ ਮਾਨ ਦੀ ਸਰਕਾਰ ਵੱਡੇ ਅਤੇ ਗੰਭੀਰ ਕਦਮ ਚੁੱਕ ਰਹੀ ਹੈ। ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕੀ ਜੇਲ੍ਹ ਵਿਭਾਗ ਲਈ 11,560 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਏਆਈ ਕੈਮਰੇ ਲਗਾਏ ਜਾ ਰਹੇ ਹਨ। ਕਾਲਜ ਵਿੱਚ 2,200 ਤੋਂ ਵੱਧ ਕੈਦੀਆਂ ਨੂੰ ਦਾਖਲਾ ਦਿੱਤਾ ਗਿਆ ਹੈ। ਜੇਲ੍ਹਾਂ ਦੇ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਪੁਲਿਸ ਦੇ ਆਧੁਨਿਕੀਕਰਨ ਲਈ ਵੱਡੇ ਕਦਮ

ਪੁਲਿਸ ਦੇ ਆਧੁਨਿਕੀਕਰਨ ਲਈ 233 ਕਰੋੜ ਰੁਪਏ ਰੱਖੇ ਗਏ ਹਨ। ਇਸ ਨਾਲ ਪੁਲਿਸ ਲਾਈਨਾਂ ਦੀ ਉਸਾਰੀ ਅਤੇ ਹੋਰ ਚੀਜ਼ਾਂ ‘ਤੇ ਪੈਸਾ ਖਰਚ ਹੋਵੇਗਾ। ਨਿਆਂ ਪ੍ਰਣਾਲੀ ਦੇ ਵਿਸਥਾਰ ਲਈ, ਡੇਰਾਬੱਸੀ, ਖੰਨਾ ਅਤੇ ਪਾਤੜਾਂ ਵਿੱਚ 132 ਕਰੋੜ ਰੁਪਏ ਦੀ ਲਾਗਤ ਨਾਲ ਨਿਆਂਇਕ ਕੰਪਲੈਕਸ ਬਣਾਏ ਜਾਣਗੇ। ਇਨ੍ਹਾਂ ਵਿੱਚ ਪੁਲਿਸ ਕਾਂਪਲੈਕਸ, ਪੁਲਿਸ ਲਾਈਨਾਂ, ਪੁਲਿਸ ਸਟੇਸ਼ਨਾਂ ਦੇ ਨਿਰਮਾਣ ਅਤੇ ਨਵੀਂਕਰਨ ਅਤੇ ਪੁਲਿਸ ਮੁਲਾਜ਼ਮਾਂ ਦੀ ਰਿਹਾਇਸ਼ ਲਈ ਜ਼ਮੀਨ ਦੀ ਖਰੀਦ ਆਦਿ ਸ਼ਾਮਿਲ ਹੈ।
ਇਸਤੋਂ ਇਲਾਵਾ ਰਾਜ ਅਤੇ ਜੇਲ੍ਹ ਪ੍ਰਬੰਧਨ ਅਤੇ ਕੈਦੀ ਕਲਿਆਣ ਨੂੰ ਬੇਹਤਰ ਬਣਾਉਣ ਲਈ ਪ੍ਰਮੁ੍ਰਖ ਸੁਰੱਖਿਆ ਅਤੇ ਪੁਨਰਵਾਸ ਉਪਾਅ ਲਾਗੂ ਕੀਤੇ ਗਏ ਹਨ। ਗੈਰ-ਕਾਨੂੰਨੀ ਸਰਗਰਮੀਆ ਦਾ ਪਤਾ ਲਗਾਉਣ ਅਤੇ ਉਨ੍ਹਾਂ ਤੇ ਠੱਲ੍ਹ ਪਾਉਣ ਲਈ ਕੇਂਦਰੀ ਜੇਲ੍ਹਾਂ ਵਿੱਚ ਏਆਈ ਸੰਚਾਲਿਤ ਸੀਸੀਟੀਵੀ ਨਿਗਰਾਨੀ ਦੀ ਤੈਨਾਤੀ ਕੀਤੀ ਜਾ ਰਹੀ ਹੈ। ਨਾਲ ਹੀ 12 ਸੰਵੇਦਨਾਸ਼ੀਲ ਜੇਲ੍ਹਾਂ ਵਿੱਚ ਵੀ-ਕਵਚ ਜੈਮਰ ਦਾ ਵੀ ਵਿਸਤਾਰ ਕੀਤਾ ਜਾ ਰਿਹਾ ਹੈ। ਕੈਦੀਆਂ ਦੇ ਮੁੜ ਵਸੇਬੇ ਤੇ ਜੋਰ ਦਿੰਦਿਆਂ 2200 ਤੋਂ ਵੱਧ ਕੈਦੀਆਂ ਨੂੰ ਸਿੱਖਿਅਕ ਪ੍ਰੋਗਰਾਮਾਂ ਵਿੱਚ ਰਜਿਸਟਰ ਕੀਤਾ ਗਿਆ ਹੈ, ਜਦੋਂਕਿ 513 ਕੈਦੀਆਂ ਲਈ ਕੌਸ਼ਲ ਵਿਕਾਸ ਪਾਠਕ੍ਰਮ ਸ਼ੁਰੂ ਕਰਨ ਦੀ ਤਿਆਰੀ ਹੈ। ਸੂਬੇ ਚ ਜੇਲ੍ਹ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਂਕਰਣ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਦਾ ਪ੍ਰਸਤਾਵ ਹੈ।

ਗੈਂਗਸਟਰਾਂ ਖਿਲਾਫ ਐਕਸ਼ਨ ਵਿੱਚ ਸਰਕਾਰ

ਸਰਕਾਰ ਗੈਂਗਸਟਰਾਂ ਨਾਲ ਨਜਿੱਠਣ ਲਈ ਵੱਡੀ ਕਾਰਵਾਈ ਕਰ ਰਹੀ ਹੈ। ਇਸ ਲਈ ਅਸੀਂ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਮਜ਼ਬੂਤ ​​ਕਰਾਂਗੇ। ਇਸਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕਰ ਦਿੱਤਾ ਜਾਵੇਗਾ। ERV ਖਰੀਦਣ ਲਈ 125 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ 112 ਨਵੇਂ ਕੰਟਰੋਲ ਹੈੱਡਕੁਆਰਟਰ ਬਣਾਉਣ ਲਈ 153 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਨਸ਼ਾ ਛੁਡਾਊ ਮੁਹਿੰਮ ‘ਤੇ 150 ਕਰੋੜ ਖਰਚ ਕਰੇਗੀ ਸਰਕਾਰ

ਹਰਪਾਲ ਚੀਮਾ ਨੇ ਕਿਹਾ- ਸਾਡੀ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਨਸ਼ਾ ਤਸਕਰਾਂ ਦੀ ਕਮਰ ਤੋੜੀ ਜਾ ਰਹੀ ਹੈ। ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅਗਲੇ ਸਾਲ ਪੰਜਾਬ ਵਿੱਚ ਪਹਿਲੀ ਡਰੱਗ ਜਨਗਣਨਾ ਹੋਵੇਗੀ। ਸਰਕਾਰ 2025-26 ਵਿੱਚ ਨਸ਼ਾ ਛੁਡਾਊ ਮੁਹਿੰਮ ‘ਤੇ 150 ਕਰੋੜ ਰੁਪਏ ਖਰਚ ਕਰੇਗੀ। ਚੀਮਾ ਨੇ ਕਿਹਾ ਕਿ 817 ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Previous articleMega Sports ‘ਖੇਡਦਾ ਪੰਜਾਬ ਬਦਲਤਾ ਪੰਜਾਬ’ ਦੀ ਹੋਵੇਗੀ ਸ਼ੁਰੂਆਤ, 3 ਹਜ਼ਾਰ ਇਨਡੋਰ ਸਟੇਡੀਅਮ ਬਣਾਏ ਜਾਣਗੇ
Next articlePunjab Budget 2025-2026: ਖੇਤੀਬਾੜੀ ਖੇਤਰ ‘ਚ ਮਿਲਣਗੀਆਂ ਇਹ ਸਹੂਲਤਾਂ, ਬਾਗਬਾਨੀ ਲਈ 137 ਕਰੋੜ ਰੁਪਏ ਦਾ ਬਜਟ ਰੱਖਿਆ

LEAVE A REPLY

Please enter your comment!
Please enter your name here