Home Desh Swapan Sharma ਹੋਣਗੇ Ludhiana ਦੇ ਨਵੇਂ ਪੁਲਿਸ ਕਮਿਸ਼ਨਰ, Harmanbir ਫਿਰੋਜ਼ਪੁਰ ਰੇਂਜ... Deshlatest NewsPanjab Swapan Sharma ਹੋਣਗੇ Ludhiana ਦੇ ਨਵੇਂ ਪੁਲਿਸ ਕਮਿਸ਼ਨਰ, Harmanbir ਫਿਰੋਜ਼ਪੁਰ ਰੇਂਜ ਦੇ DIG ਨਿਯੁਕਤ By admin - March 28, 2025 19 0 FacebookTwitterPinterestWhatsApp Ludhiana ਪੱਛਮੀ ਵਿਧਾਨ ਸਭਾ ਸੀਟ ‘ਤੇ ਜਲਦ ਹੀ ਜਿਮਨੀ ਚੋਣਾਂ ਹੋਣ ਵਾਲੀਆਂ ਹਨ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਪੁਲਿਸ ਕਮਿਸ਼ਨਰ ਦਾ ਵੀ ਤਬਾਦਲਾ ਕਰ ਦਿੱਤਾ ਹੈ। ਸਵਪਨ ਸ਼ਰਮਾ ਨੂੰ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ, ਕੁਲਦੀਪ ਸਿੰਘ ਚਾਹਲ ਦੀ ਨਵੀਂ ਪੋਸਟਿੰਗ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰਮਿੰਦਰ ਸਿੰਘ ਨੂੰ ਫਿਰੋਜ਼ਪੁਰ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਜਲਦ ਹੀ ਜਿਮਨੀ ਚੋਣਾਂ ਹੋਣ ਵਾਲੀਆਂ ਹਨ, ਜਿਸ ਕਾਰਨ ਕਿਆਸ ਲਗਾਏ ਜਾ ਰਹੇ ਸਨ ਕਿ ਪੁਲਿਸ ਕਮਿਸ਼ਨਰ ਦਾ ਤਬਾਦਲਾ ਹੋ ਸਕਦਾ ਹੈ। ਹਾਲ ਹੀ ਵਿੱਚ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਨੇ ਲੁਧਿਆਣਾ ਦਾ ਦੌਰਾ ਕੀਤਾ। ਇਸ ਦੌਰਾਨ, ਉਹ ਲੋਕਾਂ ਨਾਲ ਮਿਲੇ ਅਤੇ ਕਾਨੂੰਨ ਵਿਵਸਥਾ ਬਾਰੇ ਫੀਡਬੈਕ ਲਿਆ ਗਿਆ। ਜਾਣੋ ਕੌਣ ਹਨ ਸਵਪਨ ਸ਼ਰਮਾ? ਭਾਰਤੀ ਪੁਲਿਸ ਸੇਵਾ (IPS) ਅਧਿਕਾਰੀ ਸਵਪਨ ਸ਼ਰਮਾ ਪੰਜਾਬ ਪੁਲਿਸ ਵਿੱਚ ਡੀਆਈਜੀ ਦੇ ਰੈਂਕ ‘ਤੇ ਹਨ। ਸਵਪਨ ਸ਼ਰਮਾ ਦਾ ਜਨਮ 10 ਅਕਤੂਬਰ 1980 ਨੂੰ ਕਾਂਗੜਾ ਜ਼ਿਲ੍ਹੇ ਦੇ ਧੋਗ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਮਹੇਸ਼ ਚੰਦਰ ਸ਼ਰਮਾ ਫੌਜ ਵਿੱਚ ਕਰਨਲ ਸਨ। ਮਾਂ ਵੀਨਾ ਸ਼ਰਮਾ ਇੱਕ ਘਰੇਲੂ ਔਰਤ ਹੈ। ਬਠਿੰਡਾ ਦੇ ਗਿਆਨੀ ਜ਼ੈਲ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਤੋਂ ਗ੍ਰੈਜੂਏਸ਼ਨ ਕਰਨ ਤੋਂ ਬਾਅਦ, ਸਵਪਨ ਸ਼ਰਮਾ ਨੇ 2008 ਵਿੱਚ ਹਿਮਾਚਲ ਪ੍ਰਦੇਸ਼ ਪ੍ਰਸ਼ਾਸਨਿਕ ਸੇਵਾਵਾਂ ਦੀ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਦੀ ਪਹਿਲੀ ਨਿਯੁਕਤੀ ਚੌਪਾਲ, ਸ਼ਿਮਲਾ ਵਿੱਚ ਬਲਾਕ ਵਿਕਾਸ ਅਧਿਕਾਰੀ ਵਜੋਂ ਹੋਈ। ਹਿਮਾਚਲ ਵਿੱਚ 9 ਮਹੀਨੇ ਸਰਕਾਰੀ ਨੌਕਰੀ ਕਰਨ ਤੋਂ ਬਾਅਦ, ਸਵਪਨ ਸ਼ਰਮਾ ਨੇ 2009 ਵਿੱਚ ਯੂਪੀਐਸਸੀ ਦੀ ਪ੍ਰੀਖਿਆ ਪਾਸ ਕੀਤੀ। ਭਾਰਤੀ ਪੁਲਿਸ ਸੇਵਾ (IPS) ਦੀ ਸਿਖਲਾਈ ਪੂਰੀ ਕਰਨ ਤੋਂ ਬਾਅਦ, ਸਵਪਨ ਸ਼ਰਮਾ ਨੇ ਪੰਜਾਬ ਕੇਡਰ ਦੀ ਚੋਣ ਕੀਤੀ। ਸਿਖਲਾਈ ਤੋਂ ਬਾਅਦ ਉਨ੍ਹਾਂ ਨੂੰ ਰਾਜਪੁਰਾ, ਲੁਧਿਆਣਾ ਅਤੇ ਕਈ ਹੋਰ ਸ਼ਹਿਰਾਂ ਵਿੱਚ ਤਾਇਨਾਤ ਕੀਤਾ ਗਿਆ। ਉਹ ਕਰੀਬ 10 ਮਹੀਨੇ ਤੱਕ ਪੰਜਾਬ ਦੇ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਵੀ ਰਹੇ। ਵੱਖ-ਵੱਖ ਅਹੁਦਿਆਂ ‘ਤੇ ਰਹਿੰਦੇ ਹੋਏ, ਉਨ੍ਹਾਂ ਨੇ ਧੋਖਾਧੜੀ ਦੇ ਮਾਮਲਿਆਂ ਦੀ ਜਾਂਚ ਕੀਤੀ। ਬਹੁਤ ਸਾਰੇ ਗੁੰਝਲਦਾਰ ਮਾਮਲੇ ਹੱਲ ਕੀਤੇ। ਉਹ ਫਾਜ਼ਿਲਕਾ ਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਤਾਇਨਾਤ ਸੀ। ਉਨ੍ਹਾਂ ਨੇ ਦੋ ਵਾਰ ਏਆਈਜੀ ਕਾਊਂਟਰ ਇੰਟੈਲੀਜੈਂਸ ਵਜੋਂ ਸੇਵਾ ਨਿਭਾਈ, ਜਿੱਥੇ ਉਨ੍ਹਾਂ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਅੱਤਵਾਦੀਆਂ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ। 4 ਵਾਰ ਡਿਸਕ ਅਵਾਰਡ ਨਾਲ ਸਨਮਾਨਿਤ ਫਾਜ਼ਿਲਕਾ, ਬਠਿੰਡਾ, ਰੋਪੜ, ਸੰਗਰੂਰ, ਜਲੰਧਰ ਅਤੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਵਜੋਂ ਸੇਵਾ ਨਿਭਾਉਂਦੇ ਹੋਏ, ਉਨ੍ਹਾਂ ਨੇ ਸ਼ਰਾਬ ਤਸਕਰਾਂ ਅਤੇ ਗੈਂਗਸਟਰਾਂ ਵਿਰੁੱਧ ਮੁਹਿੰਮਾਂ ਚਲਾਈਆਂ। ਗੈਂਗਸਟਰਾਂ ਵਿਰੁੱਧ ਉਨ੍ਹਾਂ ਦੀ ਸਖ਼ਤੀ ਵੀ ਚਰਚਾ ਦਾ ਵਿਸ਼ਾ ਬਣ ਗਈ।