ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਬੀਤੇ ਦਿਨੀਂ ਆਪਣੀ ਧੀ ਨਿਆਮਤ ਕੌਰ ਮਾਨ ਦਾ ਪਹਿਲਾ ਜਨਮਦਿਨ ਮਨਾਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Singh Mann) ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਮਾਨ (Dr. Gurpreet Kaur Mann) ਨੇ ਬੀਤੇ ਦਿਨੀਂ ਆਪਣੀ ਧੀ ਨਿਆਮਤ ਕੌਰ ਮਾਨ (Niyamat Kaur Mann) ਦਾ ਪਹਿਲਾ ਜਨਮਦਿਨ ਮਨਾਇਆ। ਇਸ ਮੌਕੇ ਨੂੰ ਯਾਦਗਾਰ ਬਣਾਉਣ ਲਈ CM ਮਾਨ ਦੇ ਵਿਹੜੇ ਕਈ ਵੱਡੀਆਂ ਹਸਤੀਆਂ ਨੇ ਸ਼ਿਰਕਤ ਕੀਤੀ।
ਹਾਲ ਹੀ ‘ਚ ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰ ਤੇ ਗਾਇਕ ਰਣਜੀਤ ਬਾਵਾ (Singer Ranjit Bawa) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਮਾਗਮ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਵਿਚ ਤੁਸੀਂ ਵੇਖ ਸਕਦੇ ਹੋ ਕਿ ਧੀ ਦੇ ਜਨਮਦਿਨ ਦੀ ਖੁਸ਼ੀ ‘ਚ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦੀ ਅੱਡੀ ਨਹੀਂ ਸੀ ਥੱਲੇ ਲੱਗਦੀ, ਉਹ ਸਟੇਜ ‘ਤੇ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਭਗਵੰਤ ਮਾਨ ਦੀ ਧੀ ਦੇ ਬਰਥਡੇ ਸੈਲੀਬ੍ਰੇਸ਼ਨ ‘ਚ ਕਈ ਫ਼ਿਲਮੀ ਹਸਤੀਆਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ‘ਚ ਗੁਰਦਾਸ ਮਾਨ, ਬਿਨੂੰ ਢਿੱਲੋਂ, ਕੁਲਵਿੰਦਰ ਬਿੱਲਾ, ਮਹੁਮੰਦ ਸਦੀਕ, ਹੰਸ ਰਾਜ ਹੰਸ, ਕਰਮਜੀਤ ਅਨਮੋਲ ਆਦਿ ਸ਼ਾਮਲ ਹਨ।
ਭਗਵੰਤ ਮਾਨ ਨੇ ਗੁਰਦਾਸ ਮਾਨ ਤੇ ਪਤਨੀ ਡਾ. ਗੁਰਪ੍ਰੀਤ ਨਾਲ ਸਟੇਜ ‘ਤੇ ਭੰਗੜਾ ਪਾਇਆ। ਇਸ ਸਬੰਧੀ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫ਼ੀ ਪਿਆਰ ਦਿੱਤਾ ਜਾ ਰਿਹਾ ਹੈ।

ਉਥੇ ਹੀ, ਧੀ ਦੇ ਜਨਮਦਿਨ ਮੌਕੇ ਡਾ. ਗੁਰਪ੍ਰੀਤ ਕੌਰ ਨੇ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ ਜਿਸ ਨਾਲ ਉਨ੍ਹਾਂ ਨੇ ਇਮੋਸ਼ਨਲ ਸੰਦੇਸ਼ ਵੀ ਲਿਖਿਆ ਸੀ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਿਖਿਆ –
ਜਦੋਂ ਤੇਰੇ ਆਉਣ ਦੀ ਖ਼ਬਰ ਨਾਲ
ਸੀ ਆਪਣੇ ਖ਼ਿਆਲ ਸੰਭਾਲੇ ਮੈਂ
ਰੱਬ ਧੀ ਵੀ ਉੱਥੇ ਈ ਦਿੰਦਾ
ਜੋ ਡਾਢੇ ਕਰਮਾਂ ਵਾਲੇ ਨੇ…
ਧੀ ਇਕ ਰਿਸ਼ਤਾ ਨਹੀਂ ਇਕ ਅਹਿਸਾਸ ਹੈ..
ਧੀ ਰਾਣੀ ਨਿਆਮਤ ਦਾ ਪਹਿਲਾ ਜਨਮਦਿਨ
Happy Birthday ਨਿਆਮਤ ਕੌਰ ਮਾਨ
ਬਿਨੂੰ ਢਿੱਲੋਂ ਨਾਲ ਪੰਜਾਬ ਵੂਮੈਨ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ।

ਦੱਸਣਯੋਗ ਹੈ ਕਿ ਨਿਆਮਤ ਕੌਰ ਮਾਨ ਦਾ ਜਨਮ 28 ਮਾਰਚ, 2024 ਨੂੰ ਹੋਇਆ ਸੀ ਤੇ ਉਸ ਦੇ ਪਹਿਲੇ ਜਨਮਦਿਨ ਮੌਕੇ ਪਰਿਵਾਰ ਨੇ ਖੁਸ਼ੀ ਸਾਂਝੀ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਆਪਣੀ ਧੀ ਨਾਲ ਬਿਤਾਏ ਖ਼ਾਸ ਪਲਾਂ ਦੀਆਂ ਤਸਵੀਰਾਂ ਸਾਂਝੀਆਂ ਕਰ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।


MP ਗੁਰਮੀਤ ਸਿੰਘ ਮੀਤ ਹੇਅਰ ਨਾਲ ਰਾਜ ਲਾਲੀ ਗਿੱਲ।

CM ਭਗਵੰਤ ਮਾਨ ਆਪਣੀ ਧੀ ਨਾਲ।
