Home Desh Faridkot Road Accident : ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਔਰਤ... Deshlatest NewsPanjab Faridkot Road Accident : ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਔਰਤ ਦੀ ਦਰਦਨਾਕ ਮੌਤ By admin - March 29, 2025 22 0 FacebookTwitterPinterestWhatsApp ਕੋਟਕਪੂਰਾ ਵਿਖੇ ਗੋਬਿੰਦ ਅਸਟੇਟ ਕਾਲੋਨੀ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਟੱਕਰ ਇਕ ਨਿੱਜੀ ਕੰਪਨੀ ਦੀ ਬੱਸ ਨਾਲ ਹੋ ਗਈ। ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ਗੋਬਿੰਦ ਅਸਟੇਟ ਕਾਲੋਨੀ ਨੇੜੇ ਨਿੱਜੀ ਕੰਪਨੀ ਦੀ ਬੱਸ ਨੇ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਜਿਸ ਵਿਚ ਇਕ ਔਰਤ ਦੀ ਮੌਕੇ ‘ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤਰਸੇਮ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਕੁਹਾਰ ਵਾਲਾ ਆਪਣੀ ਮਾਤਾ ਗੁਰਮੇਲ ਕੌਰ ਅਤੇ ਭੈਣ ਕਰਮਜੀਤ ਕੌਰ ਨੂੰ ਲੈਕੇ ਫਰੀਦਕੋਟ ਹਸਪਤਾਲ ਵਿਖੇ ਜਾ ਰਹੇ ਹਨ। ਜਦੋਂ ਉਹ ਕੋਟਕਪੂਰਾ ਵਿਖੇ ਗੋਬਿੰਦ ਅਸਟੇਟ ਕਾਲੋਨੀ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਟੱਕਰ ਇਕ ਨਿੱਜੀ ਕੰਪਨੀ ਦੀ ਬੱਸ ਨਾਲ ਹੋ ਗਈ। ਹਾਦਸੇ ‘ਚ ਗੁਰਮੇਲ ਕੌਰ ਪਤਨੀ ਗੁਰਚਰਨ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਬਾਕੀਆਂ ਦੇ ਮਾਮੂਲੀ ਸੱਟਾਂ ਲੱਗੀਆਂ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਐਸਐਚਓ ਚਮਕੌਰ ਸਿੰਘ ਨੇ ਬੱਸ ਡਰਾਈਵਰ ਨੂੰ ਹਿਰਾਸਤ ‘ਚ ਲੈ ਲਿਆ ਤੇ ਲਾਸ਼ ਨੂੰ ਕਬਜ਼ੇ ‘ਚ ਲੈਕੇ ਕਾਰਵਾਈ ਸ਼ੁਰੂ ਕਰ ਦਿੱਤੀ।