Home Desh Punjab ਵਿੱਚ ਗਰਮੀ ਦਾ ਕਹਿਰ, ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ; 48...

Punjab ਵਿੱਚ ਗਰਮੀ ਦਾ ਕਹਿਰ, ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ; 48 ਘੰਟਿਆਂ ‘ਚ ਵੱਧ ਸਕਦਾ ਹੈ 5 ਡਿਗਰੀ ਸੈਲਸੀਅਸ

12
0

ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ।

ਪੰਜਾਬ ਵਿੱਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਕੱਲ੍ਹ ਤੱਕ ਤਾਪਮਾਨ 2 ਤੋਂ 5 ਡਿਗਰੀ ਵਧਣ ਦੀ ਉਮੀਦ ਹੈ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਵੇਲੇ ਸੂਰਜ ਚਮਕਦਾਰ ਰਹੇਗਾ ਤੇ ਦੁਪਹਿਰ ਵੇਲੇ ਗਰਮੀ ਦਾ ਪ੍ਰਭਾਵ ਵਧੇਰੇ ਮਹਿਸੂਸ ਕੀਤਾ ਜਾਵੇਗਾ। ਹਾਲਾਂਕਿ, ਸਵੇਰੇ ਤੇ ਰਾਤ ਨੂੰ ਥੋੜ੍ਹੀ ਜਿਹੀ ਠੰਢਕ ਰਹੇਗੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਵਿੱਚ ਗਰਮੀ ਸਿਖਰਾ ‘ਤੇ ਹੋਵੇਗੀ।

ਇਨ੍ਹਾਂ ਸ਼ਹਿਰਾਂ ਦੇ ਤਾਪਮਾਨ ਵਿੱਚ ਵਾਧਾ

ਮੌਸਮ ਵਿਭਗਾ ਦੀ ਰਿਪੋਰਟ ਮੁਤਾਬਕ ਸੂਬੇ ਦੇ ਹੋਰ ਸ਼ਹਿਰਾਂ ਵਿੱਚ ਵੀ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ
  • ਅੰਮ੍ਰਿਤਸਰ ਵਿੱਚ ਤਾਪਮਾਨ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਹੈ।
  • ਲੁਧਿਆਣਾ ਵਿੱਚ ਤਾਪਮਾਨ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.5 ਡਿਗਰੀ ਸੈਲਸੀਅਸ ਵੱਧ ਹੈ।
  • ਪਟਿਆਲਾ ਵਿੱਚ ਤਾਪਮਾਨ 31.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਹੈ।
  • ਫਤਿਹਗੜ੍ਹ ਸਾਹਿਬ ਵਿੱਚ ਤਾਪਮਾਨ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.3 ਡਿਗਰੀ ਸੈਲਸੀਅਸ ਵੱਧ ਹੈ।
  • ਹੁਸ਼ਿਆਰਪੁਰ ਵਿੱਚ 30.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.0 ਡਿਗਰੀ ਸੈਲਸੀਅਸ ਵੱਧ ਹੈ।
  • ਮੋਹਾਲੀ ਵਿੱਚ ਤਾਪਮਾਨ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.2 ਡਿਗਰੀ ਸੈਲਸੀਅਸ ਵੱਧ ਹੈ।

ਜਾਣੋ ਅੱਜ ਮੌਸਮ ਕਿਹੋ ਜਿਹਾ ਰਹੇਗਾ

  • ਅੰਮ੍ਰਿਤਸਰ ਵਿੱਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ 14 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਜਲੰਧਰ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ 12 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਲੁਧਿਆਣਾ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ 14 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਪਟਿਆਲਾ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ 16 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਮੋਹਾਲੀ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ 10 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
Previous articleMajithia Drug ਤਸਕਰੀ ਮਾਮਲੇ ਦੀ ਜਾਂਚ ਕਰ ਰਹੀ SIT ਬਦਲੀ: AIG ਵਰੁਣ ਸ਼ਰਮਾ ਬਣੇ ਮੁਖੀ, 5ਵੀਂ ਵਾਰ ਹੋਇਆ ਬਦਲਾਅ
Next articleਕਮਰਸ਼ੀਅਲ LPG ਸਿਲੰਡਰ ਦੀਆਂ ਕੀਮਤਾਂ ਵਿੱਚ 41 ਰੁਪਏ ਦੀ ਕਟੌਤੀ, ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ

LEAVE A REPLY

Please enter your comment!
Please enter your name here