Home Desh Ludhiana By-Election BJP ਨੇ ਨਿਗਰਾਨ ਕੀਤੇ ਨਿਯੁਕਤ, ਫਿਲਹਾਲ ਉਮੀਦਵਾਰ ਦਾ ਨਹੀਂ ਹੋਇਆ...

Ludhiana By-Election BJP ਨੇ ਨਿਗਰਾਨ ਕੀਤੇ ਨਿਯੁਕਤ, ਫਿਲਹਾਲ ਉਮੀਦਵਾਰ ਦਾ ਨਹੀਂ ਹੋਇਆ ਐਲਾਨ

16
0

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਸੀਟ ਖਾਲੀ ਹੋ ਗਈ ਸੀ।

ਪੰਜਾਬ ਭਾਜਪਾ ਨੇ ਲੁਧਿਆਣਾ ਪੱਛਮੀ ਸੀਟ ‘ਤੇ ਹੋਣ ਵਾਲੀ ਉਪ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਤਿੰਨ ਨਿਗਰਾਨ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਇੰਚਾਰਜ ਨਰਿੰਦਰ ਰੈਣਾ ਨੂੰ ਇੰਚਾਰਜ, ਵਿਧਾਇਕ ਅਤੇ ਸੂਬਾ ਕਾਰਜਕਾਰਨੀ ਮੈਂਬਰ ਜੰਗੀ ਲਾਲ ਮਹਾਜਨ ਅਤੇ ਸੂਬਾ ਉਪ ਪ੍ਰਧਾਨ ਮੋਨਾ ਜੈਸਵਾਲ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਤੁਹਾਨੂੰ ਦਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਸੀਟ ਖਾਲੀ ਹੋ ਗਈ ਸੀ। ਇਸ ਸੀਟ ਲਈ ਚੋਣ ਦਾ ਐਲਾਨ ਅਜੇ ਨਹੀਂ ਹੋਇਆ ਹੈ। ਪਰ ਇਹ ਮੰਨਿਆ ਜਾ ਰਿਹਾ ਹੈ ਕਿ ਚੋਣਾਂ ਮਈ ਵਿੱਚ ਹੋ ਸਕਦੀਆਂ ਹਨ। ਕਿਉਂਕਿ ਕਿਸੇ ਵੀ ਖਾਲੀ ਸੀਟ ਲਈ ਛੇ ਮਹੀਨਿਆਂ ਦੇ ਅੰਦਰ ਚੋਣਾਂ ਕਰਵਾਉਣੀਆਂ ਪੈਂਦੀਆਂ ਹਨ।
ਹਾਲਾਂਕਿ, ਆਮ ਆਦਮੀ ਪਾਰਟੀ ਨੇ ਇਸ ਸੀਟ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉਹ ਲੰਬੇ ਸਮੇਂ ਤੋਂ ਇਸ ਖੇਤਰ ਵਿੱਚ ਐਕਟਿਵ ਹਨ। ਇਸ ਦੇ ਨਾਲ ਹੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਜਿੱਤ ਯਕੀਨੀ ਬਣਾਉਣ ਵਿੱਚ ਲਗਾਤਾਰ ਲੱਗੇ ਹੋਏ ਹਨ।

ਅਕਾਲੀ ਦਲ ਤੇ ਭਾਜਪਾ ਵਿੱਚ ਹੋਵੇਗਾ ਮੁਕਾਬਲਾ

ਇਸ ਵਾਰ ਸ਼੍ਰੋਮਣੀ ਅਕਾਲੀ ਦਲ ਵੀ ਲੁਧਿਆਣਾ ਉਪ ਚੋਣ ਵਿੱਚ ਆਪਣਾ ਉਮੀਦਵਾਰ ਖੜ੍ਹਾ ਕਰੇਗਾ। ਪਾਰਟੀ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਜਲਦੀ ਹੀ ਆਪਣੇ ਉਮੀਦਵਾਰ ਦਾ ਐਲਾਨ ਕਰੇਗੀ। ਇਸ ਸਬੰਧੀ ਇਲਾਕਾ ਇੰਚਾਰਜਾਂ ਨਾਲ ਮੀਟਿੰਗ ਵੀ ਕੀਤੀ ਗਈ ਹੈ। ਪਾਰਟੀ ਨੇ ਪਿਛਲੀਆਂ ਉਪ ਚੋਣਾਂ ਵਿੱਚ ਆਪਣਾ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ। 1992 ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਅਕਾਲੀ ਦਲ ਨੇ ਆਪਣੇ ਉਮੀਦਵਾਰ ਖੜ੍ਹੇ ਨਹੀਂ ਕੀਤੇ।
Previous articleMohammed Shami ਦੀ ਭੈਣ ਅਤੇ ਜੀਜਾ ‘ਤੇ ਮੁਸੀਬਤ, ਧੋਖਾਧੜੀ ਕੇਸ ਵਿੱਚ ਫਸੇ
Next articleਸ਼ਹੀਦ ਏ ਆਜ਼ਮ ਨੂੰ ਭਾਰਤ ਰਤਨ ਦੇਣ ਦੀ ਮੰਗ, ਵੜਿੰਗ ਨੇ ਲੋਕ ਸਭਾ ਵਿੱਚ ਚੁੱਕਿਆ ਮੁੱਦਾ, ਕਿਹਾ- ਕਈਆਂ ਨੂੰ ਘਰ ਬੈਠੇ ਹੀ ਮਿਲ ਗਏ ਸਨਮਾਨ

LEAVE A REPLY

Please enter your comment!
Please enter your name here