ਅਪ੍ਰੈਲ ਮਹੀਨੇ ‘ਚ ਸਕੂਲਾਂ ਅਤੇ ਕਾਲਜਾਂ ਦੇ ਨਾਲ-ਨਾਲ ਸਰਕਾਰੀ ਦਫ਼ਤਰਾਂ ‘ਚ ਵੀ ਛੁੱਟੀਆਂ ਦੀ ਭਰਮਾਰ ਹੈ।
ਅਪ੍ਰੈਲ ਮਹੀਨੇ ‘ਚ ਸਕੂਲਾਂ ਅਤੇ ਕਾਲਜਾਂ ਦੇ ਨਾਲ-ਨਾਲ ਸਰਕਾਰੀ ਦਫ਼ਤਰਾਂ ‘ਚ ਵੀ ਛੁੱਟੀਆਂ ਦੀ ਭਰਮਾਰ ਹੈ। ਪੰਜਾਬ ‘ਚ 10 ਅਪ੍ਰੈਲ ਦਿਨ ਵੀਰਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 10 ਅਪ੍ਰੈਲ ਨੂੰ ਸੂਬੇ ਭਰ ‘ਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਬੈਂਕ ਆਦਿ ਬੰਦ ਹੀ ਰਹਿਣਗੇ।
ਦਰਅਸਲ, 10 ਅਪ੍ਰੈਲ ਨੂੰ ਮਹਾਂਵੀਰ ਜੈਯੰਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਵਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦਈਏ ਕਿ ਸੂਬਾ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ ‘ਚ ਸ਼ਾਮਲ ਕੀਤਾ ਹੈ।