Home Desh Gippy Grewal ਦੀ ਫਿਲਮ ਦਾ ਹੋਇਆ ਵਿਰੋਧ, ਸਿੱਖਾਂ ਦੇ ਕਿਰਦਾਰ ਨੂੰ ਗਲਤ...

Gippy Grewal ਦੀ ਫਿਲਮ ਦਾ ਹੋਇਆ ਵਿਰੋਧ, ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੇ ਲੱਗੇ ਇਲਜ਼ਾਮ

90
0

ਲੁਧਿਆਣਾ ਵਿੱਚ ਕੁੱਝ ਨਹਿੰਗਾਂ ਵੱਲੋਂ ਸਿਨੇਮਾ ਘਰਾਂ ਦੇ ਬਾਹਰ ਜਾਕੇ ਫਿਲਮ ਖਿਲਾਫ਼ ਆਪਣਾ ਰੋਸ ਜਾਹਿਰ ਕੀਤਾ ਗਿਆ

10 ਅਪ੍ਰੈਲ ਨੂੰ ਰਿਲੀਜ਼ ਹੋਈ ਪੰਜਾਬ ਅਦਾਕਾਰ ਗਿੱਪੀ ਗਰੇਵਾਲ ਦੀ ਫਿਲਮ Akaal The Unconquered ਦਾ ਰਿਲੀਜ਼ ਹੋਣ ਦੇ ਨਾਲ ਹੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਲੁਧਿਆਣਾ ਵਿੱਚ ਕੁੱਝ ਨਹਿੰਗਾਂ ਵੱਲੋਂ ਸਿਨੇਮਾ ਘਰਾਂ ਦੇ ਬਾਹਰ ਜਾਕੇ ਫਿਲਮ ਖਿਲਾਫ਼ ਆਪਣਾ ਰੋਸ ਜਾਹਿਰ ਕੀਤਾ ਗਿਆ। ਫਿਲਮ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਫਿਲਮ ਵਿੱਚ ਅਦਾਕਾਰੀ ਕਰਨ ਵਾਲੇ ਕਲਾਕਾਰਾਂ ਨੇ ਨਕਲੀ ਦਾਹੜ੍ਹੀ ਅਤੇ ਕੇਸ ਲਗਾਕੇ ਖੁਦ ਨੂੰ ਸਿੱਖਾਂ ਵਾਂਗ ਦਿਖਾਉਣ ਦੀ ਕੋਸ਼ਿਸ ਕੀਤੀ ਹੈ।

ਸਿੱਖਾਂ ਨੂੰ ਗਲਤ ਤਰੀਕੇ ਨਾਲ ਕੀਤਾ ਗਿਆ ਪੇਸ਼- ਪ੍ਰਦਰਸ਼ਨਕਾਰੀ

ਲੁਧਿਆਣਾ ਦੇ ਇੱਕ ਮਾਲ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਗਿੱਪੀ ਗਰੇਵਾਲ ਦੀ ਫਿਲਮ ਅਕਾਲ ਨੂੰ ਲੈ ਕੇ ਵਿਰੋਧ ਜਤਾਇਆ ਗਿਆ ਇਸ ਦੌਰਾਨ ਆਗੂਆਂ ਨੇ ਕਿਹਾ ਕਿ ਇਸ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਨਸ਼ਰ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਕਿਸੇ ਵੀ ਗ੍ਰੰਥ ਵਿੱਚ ਨਹੀਂ ਹੈ ਕਿ ਸਿੱਖਾਂ ਦੇ ਗ੍ਰੰਥ ਨੂੰ ਇਸ ਤਰੀਕੇ ਨਾਲ ਪੇਸ਼ ਕੀਤਾ ਜਾਵੇ।
Previous articleTarn Taran ਵਿੱਚ ਸਬ ਇੰਸਪੈਕਟਰ ਦਾ ਕਤਲ, ਸਰਪੰਚ ਸਮੇਤ 20 ਲੋਕਾਂ ਵਿਰੁੱਧ ਐਫਆਈਆਰ ਦਰਜ
Next articleJalandhar ਗ੍ਰਨੇਡ ਹਮਲੇ ਵਿੱਚ ਪੁਲਿਸ ਨੂੰ ਮਿਲੀ ਵੱਡੀ ਲੀਡ, ਰੇਲਵੇ ਸਟੇਸ਼ਨ ਦੇ CCTV ‘ਚ ਨਜ਼ਰ ਆਇਆ ਤੀਸਰਾ ਮੁਲਜ਼ਮ

LEAVE A REPLY

Please enter your comment!
Please enter your name here