Home Desh Ludhiana ਜਾਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੀਏਯੂ ਵਿਖੇ ਕਿਸਾਨ ਮਿਲਣੀ... Deshlatest NewsPanjabRajniti Ludhiana ਜਾਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੀਏਯੂ ਵਿਖੇ ਕਿਸਾਨ ਮਿਲਣੀ ਵਿੱਚ ਲੈਣਗੇ ਹਿੱਸਾ By admin - April 12, 2025 11 0 FacebookTwitterPinterestWhatsApp ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਇੱਕ ਪਾਸੇ ਜਿੱਥੇ ਸਿਆਸੀ ਪਾਰਟੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਕਰ ਰਹੀਆਂ ਹਨ ਤਾਂ ਉੱਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੀ ਲੁਧਿਆਣਾ ਵਿੱਚ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਕਿਸਾਨ ਮਿਲਣੀ ਨਾਮ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਜਿਸ ਵਿੱਚ ਮੁੱਖ ਮੰਤਰੀ ਸ਼ਿਰਕਤ ਕਰਨਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੁਪਿਹਰ ਕਰੀਬ ਸਾਢੇ 12 ਵਜੇ ਲੁਧਿਆਣਾ ਵਿਖੇ ਪਹੁੰਚਣਗੇ। ਜਿਸ ਤੋਂ ਬਾਅਦ ਉਹ ਕਰੀਬ 1 ਘੰਟਾ ਪੀ.ਏ.ਯੂ ਵਿੱਚ ਕਿਸਾਨਾਂ ਨਾਲ ਗੱਲ ਬਾਤ ਕਰਨਗੇ। ਇਸ ਮੌਕੇ ਕਿਸਾਨਾਂ ਨਾਲ ਨਵੀਆਂ ਫਸਲਾਂ ਅਤੇ ਬੀਜਾਂ ਬਾਰੇ ਚਰਚਾ ਹੋਵੇਗੀ। ਇਸ ਕਿਸਾਨ ਮਿਲਣੀ ਵਿੱਚ ਸੂਬਾ ਸਰਕਾਰ ਵੱਲੋਂ ਕਿਸਾਨਾਂ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਲਾਭਪਾਤਰੀ ਕਿਸਾਨਾਂ ਨੂੰ ਸਨਮਾਨਿਤ ਵੀ ਕਰਨਗੇ। ਮੁੱਖ ਮੰਤਰੀ ਦੇ ਲੁਧਿਆਣਾ ਦੌਰੇ ਤੋਂ ਪਹਿਲਾਂ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇੜੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।