Home Desh ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

90
0

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

 ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਦਿਵੇਦੀ, ਪਰਿਵਾਰਕ ਮੈਂਬਰ ਤੇ ਮੇਜ਼ਰ ਜਨਰਲ ਸ੍ਰੀ ਕਾਰਤਿਕ ਸੀ ਸ਼ਦਰੀ ਵੀ ਮੌਜੂਦ ਸਨ।
ਜਨਰਲ ਸ੍ਰੀ ਉਪੇਂਦਰ ਦਿਵੇਦੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ, ਸਿੱਖ ਪ੍ਰੰਪਰਾਵਾਂ ਤੇ ਇਥੇ ਸਥਿਤ ਅਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਕੁਝ ਸਮੇਂ ਲਈ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਵੀ ਸ਼ਰਧਾ ਪ੍ਰਗਟਾਈ।
ਇਸ ਦੌਰਾਨ ਫ਼ੌਜ ਮੁਖੀ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਫ਼ੌਜ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਆਪਣੀਆਂ ਭਾਵਨਾਵਾਂ ਨੂੰ ਯਾਤਰੂ ਕਿਤਾਬ ਵਿੱਚ ਦਰਜ਼ ਕਰਦਿਆਂ ਲਿਖਿਆ, ਕਿ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਦੀਵੀ ਵਿਸ਼ਵਾਸ ਤੇ ਵਿਲੱਖਣ ਸ਼ਾਂਤੀ ਦਾ ਪ੍ਰਤੀਕ ਹੈ ਤੇ ਇਥੋਂ ਦੀ ਨਿਰਸਵਾਰਥ ਸੇਵਾ ਸਾਰਿਆਂ ਲਈ ਪ੍ਰੇਰਣਾਦਾਇਕ ਹੈ।”
ਸੂਚਨਾ ਕੇਂਦਰ ਵਿਖੇ ਫ਼ੌਜ ਮੁਖੀ ਦੇ ਸਨਮਾਨ ਮੌਕੇ ਹੋਰਨਾਂ ਤੋਂ ਇਲਾਵਾ ਪੁਲਿਸ ਅਧਿਕਾਰੀ ਸ. ਹਰਪਾਲ ਸਿੰਘ ਰੰਧਾਵਾ, ਸੂਚਨਾ ਅਧਿਕਾਰੀ ਸ. ਜਤਿੰਦਰਪਾਲ ਸਿੰਘ, ਸ. ਸਤਨਾਮ ਸਿੰਘ ਤੇ ਹੋਰ ਮੌਜੂਦ ਸਨ।
Previous articleJammu Kashmir: ਅਖਨੂਰ ਵਿੱਚ ਘੁਸਪੈਠ ਦੀ ਕੋਸ਼ਿਸ਼ ਅਸਫਲ, ਇੱਕ ਫੌਜੀ ਅਧਿਕਾਰੀ ਸ਼ਹੀਦ
Next articleMohali Police ਦਾ ਬਦਮਾਸ਼ਾਂ ਨਾਲ ਮੁਕਾਬਲਾ, ਦੋ ਜ਼ਖ਼ਮੀ; ਪਰਚੀ ਸੁੱਟ ਕੇ ਕੋਚਿੰਗ ਸੈਂਟਰ ਦੇ ਮਾਲਕ ਤੋਂ ਮੰਗੀ ਸੀ ਇਕ ਕਰੋੜ ਦੀ ਫਿਰੌਤੀ

LEAVE A REPLY

Please enter your comment!
Please enter your name here