Home Desh ਪੰਜਾਬ ‘ਚ ਦਿਖਣ ਲੱਗੇ ਸਿੱਖਿਆ ਕ੍ਰਾਂਤੀ ਦੇ ਨਤੀਜ਼ੇ, ਸਰਕਾਰੀ ਸਕੂਲਾਂ ਦੇ 260...

ਪੰਜਾਬ ‘ਚ ਦਿਖਣ ਲੱਗੇ ਸਿੱਖਿਆ ਕ੍ਰਾਂਤੀ ਦੇ ਨਤੀਜ਼ੇ, ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਮਾਰੀ ਬਾਜ਼ੀ

81
0

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਹੁਣ ਜੇਈਈ ਪ੍ਰੀਖਿਆ ਦੇਣਗੇ।

ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਤੀਜੇ ਦਿਖਾਈ ਦੇਣ ਲੱਗੇ ਹਨ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਵੱਕਾਰੀ ਜੇਈਈ (ਮੇਨਜ਼) ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਸਬੂਤ ਹੈ।
ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਹੁਣ ਜੇਈਈ (ਐਡਵਾਂਸਡ) ਪ੍ਰੀਖਿਆ ਦੇਣਗੇ। ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਨੂੰ ਦੇਖਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜੇਈਈ (ਐਡਵਾਂਸਡ) ਪ੍ਰੀਖਿਆ ਦੀ ਤਿਆਰੀ ਲਈ ਐਸਏਐਸ ਨਗਰ ਵਿੱਚ ਇੱਕ ਸਮਰ ਕੈਂਪ ਲਗਇਆ। ਇਸ ਦਾ ਮਕਸਦ ਇਨ੍ਹਾਂ ਵਿਦਿਆਰਥੀਆਂ ਲਈ ਮੁਫਤ ਕੋਚਿੰਗ ਕਲਾਸਾਂ ਦਾ ਪ੍ਰਬੰਧ ਕੀਤਾ ਹੈ।
ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਨਾ ਸਿਰਫ਼ ਵਿਦਿਆਰਥੀਆਂ ਦੀ ਸਗੋਂ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਦੀ ਵੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਪ੍ਰਮਾਣ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਉਪਲਬਧ ਬੁਨਿਆਦੀ ਢਾਂਚੇ ਅਤੇ ਸਰੋਤਾਂ ਨੂੰ ਬਿਹਤਰ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਬਿਹਤਰ ਪ੍ਰਦਰਸ਼ਨ ਕਰ ਸਕਣ।
ਸਿੱਖਿਆ ਮੰਤਰੀ ਨੇ ਸਮਾਣਾ ਦੇ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੀ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ ਵੀ ਸਾਂਝੀ ਕੀਤੀ, ਜਿਨ੍ਹਾਂ ਨੇ ਜੇਈਈ (ਮੇਨਜ਼) ਪਾਸ ਕਰਕੇ ਆਪਣੀਆਂ ਮੁਸ਼ਕਲਾਂ ਨੂੰ ਉਮੀਦਾਂ ਵਿੱਚ ਬਦਲ ਦਿੱਤਾ ਹੈ। ਪਟਿਆਲਾ ਜ਼ਿਲ੍ਹੇ ਦੇ ਰਹਿਣ ਵਾਲੇ ਅਰਸ਼ਦੀਪ ਨੇ ਜੇਈਈ (ਮੇਨਜ਼) ਵਿੱਚ ਸ਼ਾਨਦਾਰ 97.79 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ।
ਪਿਤਾ ਸੁਖਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਅਰਸ਼ਦੀਪ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋ ਗਈ। ਉਸਦੀ ਮਾਂ, ਸੁਨੀਤਾ ਰਾਣੀ, ਇੱਕ ਸਥਾਨਕ ਪ੍ਰਾਈਵੇਟ ਸਕੂਲ ਵਿੱਚ ਸਖ਼ਤ ਮਿਹਨਤ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੀ ਹੈ, ਜਿਸਦੀ ਸਾਲਾਨਾ ਆਮਦਨ 1 ਲੱਖ ਰੁਪਏ ਤੋਂ ਘੱਟ ਹੈ। ਬਹੁਤ ਸਾਰੀਆਂ ਆਰਥਿਕ ਤੰਗੀਆਂ ਦੇ ਬਾਵਜੂਦ, ਉਸਨੇ ਅਰਸ਼ਦੀਪ ਵਿੱਚ ਸਿੱਖਿਆ, ਸਖ਼ਤ ਮਿਹਨਤ ਅਤੇ ਕਦੇ ਹਾਰ ਨਾ ਮੰਨਣ ਦੀ ਭਾਵਨਾ ਪੈਦਾ ਕੀਤੀ।
ਉਨ੍ਹਾਂ ਨੇ ਕਿਹਾ ਕਿ ਅਰਸ਼ਦੀਪ ਨੂੰ ਸਕੂਲ ਆਫ਼ ਐਮੀਨੈਂਸ ਅਤੇ “ਪੀਏਸੀਈ” ਪ੍ਰੋਗਰਾਮ ਰਾਹੀਂ ਮਿਲੇ ਸਮਰਥਨ ਤੋਂ ਬਹੁਤ ਫਾਇਦਾ ਹੋਇਆ। ਇਨ੍ਹਾਂ ਪਹਿਲਕਦਮੀਆਂ ਨੇ ਨਾ ਸਿਰਫ਼ ਉਸ ਨੂੰ ਅਕਾਦਮਿਕ ਤੌਰ ‘ਤੇ ਮਾਰਗਦਰਸ਼ਨ ਕੀਤਾ ਸਗੋਂ ਉਸਨੂੰ ਵੱਡੇ ਸੁਪਨੇ ਦੇਖਣ ਲਈ ਵੀ ਉਤਸ਼ਾਹਿਤ ਕੀਤਾ। ਹੁਣ ਉਹ ਆਪਣੇ ਪਰਿਵਾਰ ਲਈ ਇੱਕ ਬਿਹਤਰ ਭਵਿੱਖ ਬਣਾਉਣ ਅਤੇ ਸਮਾਜ ਲਈ ਕੁਝ ਕਰਨ ਦੀ ਉਮੀਦ ਕਰ ਰਿਹਾ ਹੈ।
Previous articleਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਸਰਪੰਚਾਂ ਨੂੰ ਮਿਲੇਗੀ 2 ਹਜ਼ਾਰ ਰੁਪਏ ਤਨਖਾਹ
Next articlePahalgam Attack ਵਿੱਚ ਸ਼ਾਮਲ ਅੱਤਵਾਦੀ ਆਸਿਫ਼ ਦੇ ਘਰ ਨੂੰ ਧਮਾਕੇ ਨਾਲ ਕੀਤਾ ਤਬਾਹ, ਆਦਿਲ ਦੇ ਘਰ ‘ਤੇ ਚਲਇਆ ਬੁਲਡੋਜ਼ਰ

LEAVE A REPLY

Please enter your comment!
Please enter your name here