Home Desh Pahalgam Attack: ਭਾਰਤ-ਪਾਕਿਸਤਾਨ ਨੇ ਬੰਦ ਕੀਤੇ ਬਾਰਡਰ, ਖੁੱਲ੍ਹਾ ਹੈ ਕਰਤਾਰਪੁਰ ਲਾਂਘਾ… ਪਰ...

Pahalgam Attack: ਭਾਰਤ-ਪਾਕਿਸਤਾਨ ਨੇ ਬੰਦ ਕੀਤੇ ਬਾਰਡਰ, ਖੁੱਲ੍ਹਾ ਹੈ ਕਰਤਾਰਪੁਰ ਲਾਂਘਾ… ਪਰ ਸ਼ਰਧਾਲੂਆਂ ਦੀ ਗਿਣਤੀ ‘ਚ ਭਾਰੀ ਕਮੀ

4
0

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਅਤੇ ਫੋਰੀ ਤੌਰ ਤੇ ਅਟਾਰੀ ਬਾਰਡਰ ਬੰਦ ਕਰਨ ਦੇ ਆਦੇਸ਼ ਦਿੱਤੇ।

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਸਰਹੱਦ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਬਾਅਦ, ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਅਟਾਰੀ ਵਿਖੇ ਇੱਕੋ-ਇੱਕ ਲੈਂਡ ਪੋਰਟ ਏਕੀਕ੍ਰਿਤ ਚੈੱਕ ਪੋਸਟ (ICP)ਨੂੰ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ, ਪਾਕਿਸਤਾਨ ਵਿੱਚ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਜਾਣ ਲਈ ਬਣਾਇਆ ਗਿਆ ਕਰਤਾਰਪੁਰ ਲਾਂਘਾ ਹਾਲੇ ਵੀ ਖੁੱਲ੍ਹਾ ਹੈ।
ਦਰਅਸਲ, ਭਾਰਤ ਵੱਲੋਂ ਸਖ਼ਤ ਕਦਮ ਚੁੱਕੇ ਜਾਣ ਤੋਂ ਬਾਅਦ ਪਾਕਿਸਤਾਨ ਨੇ ਵੀ ਆਪਣੇ ਵੱਲ ਦਾ ਵਾਘਹਾ ਬਾਰਡਰ ਬੰਦ ਕਰ ਦਿੱਤਾ ਅਤੇ ਨਾਲ ਹੀ ਭਾਰਤ ਲਈ ਆਪਣਾ ਏਅਰਸਪੇਸ ਵੀ ਬੈਨ ਕਰ ਦਿੱਤਾ। ਉਸਨੇ ਹੋਰ ਵੀ ਕਈ ਪਾਬੰਦੀਆਂ ਲਗਾਈਆਂ ਹਨ, ਪਰ ਸਿੱਖ ਸ਼ਰਧਾਲੂਆਂ ਲਈ ਕਿਸੇ ਵੀ ਤਰ੍ਹਾਂ ਦੀ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਮਤਲਬ ਸਿੱਖ ਸ਼ਰਧਾਲੂ ਪਹਿਲਾਂ ਵਾਂਗ ਵੀਜ਼ਾ ਲੈ ਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਦੇ ਰਹਿਣਗੇ।

ਸ਼ਰਧਾਲੂਆਂ ਦੀ ਗਿਣਤੀ ‘ਚ ਆਈ ਕਮੀ

ਇਸੇ ਲੜੀ ਵਿੱਚ ਕਰਤਾਰਪੁਰ ਲਾਂਘਾ ਵੀ ਪੂਰੀ ਤਰ੍ਹਾਂ ਨਾਲ ਖੁੱਲ੍ਹਾ ਹੈ। ਪਰ ਪਹਿਲਾਂ ਵਾਂਗ ਸ਼ੁੱਕਰਵਾਰ ਨੂੰ ਇੱਥੇ ਸ਼ਰਧਾਲੂਆਂ ਦੀ ਭੀੜ ਦਿਖਾਈ ਨਹੀਂ ਦਿੱਤੀ। ਇੱਕਾ-ਦੁੱਕਾ ਸ਼ਰਧਾਲੂ ਹੀ ਗੁਰਦੁਆਰਾ ਸਾਹਿਬ ਵੱਲ ਜਾਂਦੇ ਦਿਖਾਈ ਦੇ ਰਹੇ ਹਨ। ਜੋ ਸ਼ਰਧਾਲੂ ਦਰਸ਼ਨਾਂ ਲਈ ਉੱਧਰ ਜਾ ਰਹੇ ਹਨ, ਉਨ੍ਹਾਂ ਦੇ ਚੇਹਰਿਆਂ ਤੇ ਪਹਿਲਾਂ ਵਾਂਗ ਉੱਤਸ਼ਾਹ ਵੀ ਦਿਖਾਈ ਨਹੀਂ ਦੇ ਰਿਹਾ ਹੈ।
ਕਰਤਾਰਪੁਰ ਵੱਲੋ ਜਾ ਰਹੇ ਇੱਕ ਸ਼ਰਧਾਲੂ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲਾ ਸੱਚਮੁੱਚ ਗਲਤ ਸੀ…ਮੈਂ ਕਰਤਾਰਪੁਰ ਸਾਹਿਬ ਗੁਰਦੁਆਰੇ ਮੱਥਾ ਟੇਕਣ ਜਾ ਰਿਹਾ ਹਾਂ। ਅੱਤਵਾਦੀਆਂ ਨੇ ਨਫ਼ਰਤ ਫੈਲਾਉਣ ਲਈ ਹਿੰਦੂ ਭਰਾਵਾਂ ਨੂੰ ਨਿਸ਼ਾਨਾ ਬਣਾਇਆ। ਇੱਕ ਵਾਰ ਜਦੋਂ ਅੱਤਵਾਦੀ ਫੜੇ ਜਾਣਗੇ, ਤਾਂ ਸਭ ਕੁਝ ਸਪੱਸ਼ਟ ਹੋ ਜਾਵੇਗਾ।

2019 ਵਿੱਚ ਪੀਐਮ ਮੋਦੀ ਨੇ ਕੀਤਾ ਸੀ ਉਦਘਾਟਨ

ਕਰਤਾਰਪੁਰ ਲਾਂਘਾ 9 ਨਵੰਬਰ 2019 ਨੂੰ ਖੋਲ੍ਹਿਆ ਗਿਆ ਸੀ। ਇਸ ਲਾਂਘੇ ਦਾ ਉਦਘਾਟਨ ਭਾਰਤ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਵੱਲੋਂ ਉਸ ਸਮੇਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੀਤਾ ਸੀ।
ਕਰਤਾਰਪੁਰ ਲਾਂਘਾ 823 ਏਕੜ ਰਕਬੇ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ 104 ਏਕੜ ਜ਼ਮੀਨ ਵਿੱਚ ਫੈਲਿਆ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ਹੈ। ਗੁਰਦੁਆਰਾ ਸਾਹਿਬ ਦੀ ਮੁੱਖ ਇਮਾਰਤ ਅਤੇ ਇਸਦੇ ਆਲੇ ਦੁਆਲੇ 42 ਏਕੜ ਜ਼ਮੀਨ ਵਿੱਚ ਉਸਾਰੀ ਦਾ ਕੰਮ ਕੀਤਾ ਗਿਆ ਹੈ।
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਅੰਤਰਰਾਸ਼ਟਰੀ ਸਰਹੱਦ ਤੱਕ ਇੱਕ ਲਾਂਘਾ ਬਣਾਇਆ ਗਿਆ ਹੈ। ਉੱਧਰ, ਪਾਕਿਸਤਾਨੀ ਸਰਹੱਦ ‘ਤੇ ਨਾਰੋਵਾਲ ਜ਼ਿਲ੍ਹੇ ਵਿੱਚ ਜ਼ੀਰੋ ਲਾਈਨ ਤੋਂ ਕਰਤਾਰਪੁਰ ਗੁਰਦੁਆਰੇ ਤੱਕ ਸੜਕ ਬਣਾਈ ਗਈ ਹੈ। ਦੱਸ ਦੇਈਏ ਕਿਕਰਤਾਰਪੁਰ ਸਾਹਿਬ ਗੁਰਦੁਆਰਾ ਭਾਰਤ-ਪਾਕਿਸਤਾਨ ਸਰਹੱਦ ਤੋਂ 5 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ।
Previous articleAmritsar ‘ਚ ਹੋਟਲ ਬੁਕਿੰਗ ਰੱਦ, 67% ਘਟੀ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਗਿਣਤੀ
Next articleJalandhar: SDM ਨੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਤੋਂ 107 ਨੌਜਵਾਨਾਂ ਨੂੰ ਛੁਡਾਇਆਾ

LEAVE A REPLY

Please enter your comment!
Please enter your name here