Home Desh Jalandhar: 4 ਕਿਲੋ 200 ਗ੍ਰਾਮ ਅਫੀਮ ਸਣੇ ਦੋ ਸਕੇ ਭਰਾ ਕਾਬੂ, ਮੁਕੱਦਮਾ... Deshlatest NewsPanjab Jalandhar: 4 ਕਿਲੋ 200 ਗ੍ਰਾਮ ਅਫੀਮ ਸਣੇ ਦੋ ਸਕੇ ਭਰਾ ਕਾਬੂ, ਮੁਕੱਦਮਾ ਦਰਜ By admin - April 26, 2025 3 0 FacebookTwitterPinterestWhatsApp ਮੁਲਜ਼ਮਾਂ ਦੀ ਪਛਾਣ ਵਸੀਮ ਵਾਸੀ ਫਾਜ਼ਿਲਪੁਰ ਜ਼ਿਲ੍ਹਾ ਸੁਜਾਨਪੁਰ ਤੇ ਰਫੀਕ ਵਾਸੀ ਫਾਜ਼ਿਲਪੁਰ ਜ਼ਿਲ੍ਹਾ ਸੁਜਾਨਪੁਰ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਜਲੰਧਰ ਦਿਹਾਤੀ ਦੀ ਪੁਲਿਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ੳਨਾ ਤੋਂ 4 ਕਿਲੋ 200 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਜਲੰਧਰ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲੰਧਰ ਦਿਹਾਤੀ ਪੁਲਿਸ ਨੇ ਐਸਪੀ ਇਨਵੈਸਟੀਗੇਸ਼ਨ ਸਰਬਜੀਤ ਰਾਏ ਤੇ ਡੀਐਸਪੀ ਆਦਮਪੁਰ ਕੁਲਵੰਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੁਮਾਰ ਮੁੱਖ ਅਫਸਰ ਥਾਣਾ ਭੋਗਪੁਰ ਨੇ ਪੁਲਿਸ ਪਾਰਟੀ ਸਮੇਤ ਅੱਡਾ ਲੱਦਰਾ ਬਾਹਦ ਘੋੜਾਵਾਹੀ ਵਿਖੇ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਤੇ ਜਾਂਚ ਕੀਤੀ। ਜਿਸ ਦੌਰਾਨ ਉਨ੍ਹਾਂ ਕੋਲੋਂ 4 ਕਿਲੋ 200 ਗ੍ਰਾਮ ਅਫੀਮ ਬਰਾਮਦ ਹੋਈ। ਮੁਲਜ਼ਮਾ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਭੋਗਪੁਰ ਥਾਣੇ ਵਿੱਚ ਐਨ.ਡੀ.ਪੀ.ਐਸ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਵਸੀਮ ਵਾਸੀ ਫਾਜ਼ਿਲਪੁਰ ਜ਼ਿਲ੍ਹਾ ਸੁਜਾਨਪੁਰ ਤੇ ਰਫੀਕ ਵਾਸੀ ਫਾਜ਼ਿਲਪੁਰ ਜ਼ਿਲ੍ਹਾ ਸੁਜਾਨਪੁਰ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਦੋਵੇਂ ਸਕੇ ਭਰਾ ਹਨ ਤੇ ਇੱਕ ਢਾਬਾ ਚਲਾਉਂਦੇ ਹਨ। ਉਹ ਸਪਲਾਈ ਲਈ ਭੋਗਪੁਰ ਇਲਾਕੇ ਵਿੱਚ ਆਏ ਸਨ ਤੇ ਹੁਸ਼ਿਆਰਪੁਰ ਵੱਲ ਜਾ ਰਹੇ ਸੀ। ਮੁੱਢਲੀ ਜਾਂਚ ਦੌਰਾਨ ਇਹ ਪਤਾ ਲੱਗਾ ਕਿ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਥੋੜ੍ਹੇ ਸਮੇਂ ਵਿੱਚ ਵੱਡੀ ਰਕਮ ਕਮਾਉਣ ਦੀ ਕੋਸ਼ਿਸ਼ ਕਰ ਰਹੇ ਸੀ। ਦੋਵੇਂ ਦੋਸ਼ੀ ਜਨਤਕ ਆਵਾਜਾਈ ਦੀ ਵਰਤੋਂ ਕਰਕੇ ਅਫੀਮ ਦੀਆਂ ਵੱਡੀਆਂ ਖੇਪਾਂ ਦੀ ਸਪਲਾਈ ਕਰਦੇ ਸਨ ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਨਸ਼ੀਲੇ ਪਦਾਰਥ ਵੇਚਦੇ ਸਨ। ਕਿਸੇ ਨੂੰ ਵੀ ਉਸ ‘ਤੇ ਸ਼ੱਕ ਨਹੀਂ ਸੀ ਕਿਉਂਕਿ ਉਹ ਜਨਤਕ ਆਵਾਜਾਈ ਦੀ ਵਰਤੋਂ ਕਰਦੇ ਸੀ। ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੋਰ ਜਾਂਚ ਕੀਤੀ ਜਾ ਰਹੀ ਹੈ, ਜਿਸ ਤਹਿਤ ਦੋਸ਼ੀਆਂ ਦੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਮਾਣਯੋਗ ਅਦਾਲਤ ਤੋਂ ਪੁਲਿਸ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।