ਆਮਿਰ ਖਾਨ ਦੀ ਟੀਮ ਦਾ ਬਿਆਨ
ਉਨ੍ਹਾਂ ਦੀ ਟੀਮ ਨੇ ਕਿਹਾ, “ਉਹ ਪੋਸਟਰ ਪੂਰੀ ਤਰ੍ਹਾਂ ਨਾਲ ਫਰਜੀ ਹੈ, ਜਿਸ ਵਿੱਚ ਆਮਿਰ ਖਾਨ ਨੂੰ ਗੁਰੂ ਨਾਨਕ ਦੇਵ ਜੀ ਦੀ ਭੂਮਿਕਾ ਵਿੱਚ ਦਿਖਾਇਆ ਜਾ ਰਿਹਾ ਹੈ। ਉਹ ਪੋਸਟਰ ਏਆਈ ਦੇ ਜਰੀਏ ਬਣਾਇਆ ਗਿਆ ਹੈ। ਆਮਿਰ ਖਾਨ ਦਾ ਅਜਿਹੇ ਕਿਸੇ ਵੀ ਪ੍ਰੋਜੈਕਟ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਦੇ ਦਿਲ ਵਿੱਚ ਗੁਰੂ ਨਾਨਕ ਦੇਵ ਜੀ ਲਈ ਅਥਾਹ ਸਤਿਕਾਰ ਹੈ ਅਤੇ ਉਹ ਕਦੇ ਵੀ ਕਿਸੇ ਵੀ ਅਜਿਹੀ ਚੀਜ਼ ਦਾ ਹਿੱਸਾ ਨਹੀਂ ਬਣਨਗੇ ਜੋ ਅਪਮਾਨਜਨਕ ਹੋਵੇ। ਫਰਜੀ ਖ਼ਬਰਾਂ ਨੂੰ ਨਜ਼ਰਅੰਦਾਜ਼ ਕਰੋ।”
ਭਾਜਪਾ ਦੀ ਪ੍ਰਤੀਕ੍ਰਿਆ
ਫਰਜ਼ੀ ਪੋਸਟਰ ਅਤੇ ਟ੍ਰੇਲਰ ਵਾਇਰਲ ਹੋਣ ਤੋਂ ਬਾਅਦ, ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਵਾਲ ਨੇ ਵੀ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੱਤੀ ਸੀ ਅਤੇ ਕਾਰਵਾਈ ਦੀ ਮੰਗ ਕੀਤੀ ਸੀ। 27 ਅਪ੍ਰੈਲ ਨੂੰ X ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ, “ਮੈਂ ਆਮਿਰ ਖਾਨ ਨੂੰ ਗੁਰੂ ਨਾਨਕ ਦੇਵ ਜੀ ਦੇ ਰੂਪ ਵਿੱਚ ਦਿਖਾਏ ਗਏ ਫਰਜੀ ਪੋਸਟਰ ਅਤੇ ਟੀਜ਼ਰ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਸਿੱਖ ਧਾਰਮਿਕ ਭਾਵਨਾਵਾਂ ‘ਤੇ ਜਾਣਬੁੱਝ ਕੇ ਕੀਤਾ ਗਿਆ ਹਮਲਾ ਹੈ ਅਤੇ ਸਿੱਖ ਭਾਈਚਾਰੇ ਨੂੰ ਭੜਕਾਉਣ ਦੀ ਕੋਸ਼ਿਸ਼ ਹੈ।” ਉਨ੍ਹਾਂ ਇਹ ਵੀ ਲਿਖਿਆ ਕਿ ਟੀ-ਸੀਰੀਜ਼ ਦੇ ਨਾਮ ਦੀ ਵੀ ਦੁਰਵਰਤੋਂ ਹੋ ਰਹੀ ਹੈ।
ਆਮਿਰ ਦੀ ਟੀਮ ਦੇ ਬਿਆਨ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਅਜਿਹਾ ਕੋਈ ਪ੍ਰੋਜੈਕਟ ਨਹੀਂ ਕਰ ਰਹੇ ਹਨ। ਉਹ ਆਪਣੀ ਆਉਣ ਵਾਲੀ ਫਿਲਮ ‘ਸਿਤਾਰੇ ਜ਼ਮੀਨ ਪਰ’ ਨੂੰ ਲੈ ਕੇ ਲੰਬੇ ਸਮੇਂ ਤੋਂ ਖ਼ਬਰਾਂ ਵਿੱਚ ਹਨ। ਰਿਪੋਰਟਾਂ ਦੀ ਮੰਨੀਏ ਤਾਂ ਇਹ ਫਿਲਮ 20 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।