Home Desh Faridkot ਦਾ ਅਗਨੀਵੀਰ ਆਕਾਸ਼ਦੀਪ ਸਿੰਘ ਜੰਮੂ ‘ਚ ਸ਼ਹੀਦ, ਪਿੰਡ ਵਿੱਚ ਸੋਗ ਦੀ...

Faridkot ਦਾ ਅਗਨੀਵੀਰ ਆਕਾਸ਼ਦੀਪ ਸਿੰਘ ਜੰਮੂ ‘ਚ ਸ਼ਹੀਦ, ਪਿੰਡ ਵਿੱਚ ਸੋਗ ਦੀ ਲਹਿਰ

67
0

 ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਠਾ ਚਾਹਲ ਦੇ ਅਗਨੀਵੀਰ ਆਕਾਸ਼ਦੀਪ ਸਿੰਘ ਨੇ ਜੰਮੂ ਵਿੱਚ ਸ਼ਹਾਦਤ ਦਾ ਜਾਮ ਪੀਤਾ ਹੈ।

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਠਾ ਚਾਹਲ ਦੇ ਰਹਿਣ ਵਾਲੇ ਅਗਨੀਵੀਰ ਨੇ ਜੰਮੂ ਵਿੱਚ ਸ਼ਹਾਦਤ ਦਾ ਜਾਮ ਪੀਤਾ ਹੈ। ਇਸ ਖ਼ਬਰ ਤੋਂ ਬਾਅਦ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਮੁਤਾਬਕ ਕੋਠਾ ਚਾਹਲ ਦੇ ਵਸਨੀਕ ਬਲਵਿੰਦਰ ਸਿੰਘ ਦੇ ਪੁੱਤਰ ਅਗਨੀਵੀਰ ਆਕਾਸ਼ਦੀਪ ਸਿੰਘ ਨੇ ਵੀਰਵਾਰ ਸਵੇਰੇ ਜੰਮੂ ਵਿੱਚ ਡਿਊਟੀ ਦੌਰਾਨ ਸ਼ਹਿਦ ਹੋ ਗਿਆ।

ਦੋ ਸਾਲ ਪਹਿਲਾਂ ਅਗਨੀਵੀਰ ਵਜੋਂ ਹੋਇਆ ਸੀ ਭਰਤੀ

ਆਕਾਸ਼ਦੀਪ ਸਿੰਘ 22 ਸਾਲਾਂ ਦਾ ਸੀ। ਉਹ ਲਗਭਗ ਢਾਈ ਸਾਲ ਪਹਿਲਾਂ ਅਗਨੀਵੀਰ ਵਜੋਂ ਫੌਜ ਵਿੱਚ ਭਰਤੀ ਹੋਇਆ ਸੀ। ਆਕਾਸ਼ਦੀਪ ਸਿੰਘ ਸਿੱਖ ਰੈਜੀਮੈਂਟ ਵਿੱਚ ਤਾਇਨਾਤ ਸੀ ਅਤੇ ਜੰਮੂ ਵਿੱਚ ਤਾਇਨਾਤ ਸੀ। ਉਹ ਆਪਣੀ ਛੁੱਟੀ ਪੂਰੀ ਕਰਨ ਤੋਂ ਬਾਅਦ 20 ਅਪ੍ਰੈਲ ਨੂੰ ਡਿਊਟੀ ‘ਤੇ ਵਾਪਸ ਆਇਆ ਸੀ। ਉਸ ਨੇ ਆਪਣੀ ਮਾਂ ਨਾਲ ਕੱਲ੍ਹ ਸ਼ਾਮ ਹੀ ਗੱਲ ਕੀਤੀ ਸੀ। ਪਰ ਅੱਜ ਸਵੇਰੇ ਉਸ ਦੀ ਸ਼ਹਾਦਤ ਦੀ ਖ਼ਬਰ ਆਈ। ਆਕਾਸ਼ਦੀਪ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਪਿੰਡ ਲਿਆਂਦੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਦੀਆਂ ਅੰਤਿਮ ਰਸਮਾਂ ਕੀਤੀਆਂ ਜਾਣਗੀਆਂ।

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦੁੱਖ ਸਾਂਝਾ ਕਰਨ ਪਹੁੰਚੇ

ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਉਨ੍ਹਾਂ ਦਾ ਪੁਰਾਣਾ ਦੋਸਤ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਉਹ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਉਹ ਬਲਵਿੰਦਰ ਸਿੰਘ ਅਤੇ ਸਮੁੱਚੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਕੋਠੇ ਚਹਿਲ ਦੇ ਰਹਿਣ ਵਾਲੇ ਬਲਵਿੰਦਰ ਦਾ ਪੁੱਤਰ ਆਕਾਸ਼ਦੀਪ ਸਿੰਘ ਕਰੀਬ ਪੌਣੇ 2 ਸਾਲ ਪਹਿਲਾਂ ਅਗਨੀਵੀਰ ਵਜੋਂ ਫੌਜ ਵਿੱਚ ਭਰਤੀ ਹੋਇਆ ਸੀ। ਉਹ ਇਨ੍ਹਾਂ ਦਿਨੀਂ ਜੰਮੂ-ਕਸ਼ਮੀਰ ਵਿੱਚ ਆਪਣੀ ਡਿਊਟੀ ‘ਤੇ ਤੈਨਾਤ ਸੀ। ਆਕਾਸ਼ਦੀਪ ਸਿੰਘ ਦੇ ਸਿਰ ਵਿੱਚ ਗੋਲੀ ਲੱਗਣ ਦੀ ਖ਼ਬਰ ਉੁਨ੍ਹਾਂ ਦੇ ਪਰਿਵਾਰ ਨੂੰ ਫੋਨ ‘ਤੇ ਮਿਲੀ ਸੀ।
Previous article18 ਮਈ ਤੱਕ ਜਾਰੀ ਰਹੇਗਾ ਸੀਜ਼ਫਾਇਰ.. ਪਾਕਿਸਤਾਨ ਦਾ ਨਵਾਂ ਬਿਆਨ ਆਇਆ ਸਾਹਮਣੇ
Next articleਮਿਊਜ਼ਿਕ ਪ੍ਰੋਡਿਊਸਰ Pinky Dhaliwal ਦੇ ਘਰ ਦੇ ਬਾਹਰ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

LEAVE A REPLY

Please enter your comment!
Please enter your name here