Home Desh Amritpal Singh ‘ਤੇ ਤੀਜੀ ਵਾਰ NSA ਲਗਾਉਣ ਨੂੰ ਲੈ ਕੇ ਹਾਈਕੋਰਟ... Deshlatest NewsPanjabRajniti Amritpal Singh ‘ਤੇ ਤੀਜੀ ਵਾਰ NSA ਲਗਾਉਣ ਨੂੰ ਲੈ ਕੇ ਹਾਈਕੋਰਟ ਜਾਵੇਗਾ ਪਰਿਵਾਰ, ਕਿਹਾ – ਡਰ ਗਏ ਸਿਆਸਤਦਾਨ By admin - May 21, 2025 100 0 FacebookTwitterPinterestWhatsApp ਜਦੋਂ ਪਾਰਲੀਮੈਂਟ ਦਾ ਬਜਟ ਇਜਲਾਸ ਚੱਲ ਰਿਹਾ ਸੀ ਤਾਂ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾ ਕੇ ਇਸ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਤੀਜੀ ਵਾਰ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਹੁਣ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਪਰਿਵਾਰ ਵੱਲੋਂ ਇਸ ਲਈ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਪਰਿਵਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਜੇਲ੍ਹ ਤੋਂ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੀ ਵਧਦੀ ਲੋਕਪ੍ਰਿਯਤਾ ਤੋਂ ਸਾਰੀਆਂ ਪਾਰਟੀਆਂ ਚਿੰਤਤ ਹਨ। ਉਨ੍ਹਾਂ ਦੇ ਸਾਰੇ ਸਹਿਯੋਗੀਆਂ ਤੋਂ ਐਨਐਸਏ ਹਟਾ ਦਿੱਤਾ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਪਿਛਲੇ ਮਹੀਨੇ ਹੀ ਪੰਜਾਬ ਲਿਆਂਦਾ ਗਿਆ ਸੀ। ਹੁਣ ਉਨ੍ਹਾਂ ਵਿਰੁੱਧ ਕਾਨੂੰਨੀ ਮਾਮਲੇ ਚੱਲ ਰਹੇ ਹਨ। ਵੱਡੇ ਫਰਕ ਨਾਲ ਵਿਰੋਧੀ ਨੂੰ ਹਰਾ ਕੇ ਜਿੱਤੀ ਸੀ ਚੋਣ ਪਰਿਵਾਰ ਦਾ ਕਹਿਣਾ ਹੈ ਕਿ ਇੱਕ ਵਾਰ ਤੁਸੀਂ ਅੰਮ੍ਰਿਤਪਾਲ ਨੂੰ ਜੇਲ੍ਹ ਵਿੱਚ ਪਾ ਦਿੱਤਾ। ਹੁਣ ਜੇਲ੍ਹ ਦੇ ਅੰਦਰ ਬੈਠੇ ਵਿਅਕਤੀ ‘ਤੇ ਕਈ ਤਰ੍ਹਾਂ ਦੇ ਆਰੋਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਦੱਸਣਾ ਚਾਹੁੰਦੇ ਹਨ ਕਿ ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਣ ਦਾ ਕੀ ਫਾਇਦਾ ਹੈ। ਇਹ ਗੱਲਾਂ ਬਹੁਤ ਹੀ ਗੈਰ-ਸੰਵਿਧਾਨਕ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਬਹੁਤ ਖ਼ਤਰਨਾਕ ਹੈ। ਜੇ ਉਹ ਜੇਲ੍ਹ ਤੋਂ ਬਾਹਰ ਆਉਂਦਾ ਹੈ, ਤਾਂ ਇਸ ਨਾਲ ਬਹੁਤ ਨੁਕਸਾਨ ਹੋਵੇਗਾ। ਜਦੋਂ ਕਿ ਉਨ੍ਹਾਂ ਨੇ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਵੋਟਾਂ ਨਾਲ ਚੋਣ ਜਿੱਤੀ ਹੈ। ਪਰਿਵਾਰ ਨੇ ਕਿਹਾ ਕਿ ਉਹ ਕਿਸੇ ਹੋਰ ਲਈ ਨਹੀਂ ਸਗੋਂ ਰਾਜਨੀਤਿਕ ਪਾਰਟੀਆਂ ਲਈ ਖ਼ਤਰਾ ਹਨ। ਉਨ੍ਹਾਂ ਦੀ ਰਾਜਨੀਤਿਕ ਜ਼ਮੀਨ ਖਿਸਕ ਰਹੀ ਹੈ। ਇਸੇ ਲਈ ਉਹ ਇਸ ਤਰ੍ਹਾਂ ਦੀ ਜ਼ਮੀਨ ਤਿਆਰ ਕਰ ਰਹੇ ਹਨ। ਉੱਧਰ ਅੰਮ੍ਰਿਤਪਾਲ ਦੇ ਵਕੀਲ ਅੰਮ੍ਰਿਤਪਾਲ ਨੇ ਕਿਹਾ ਕਿ ਮਾਮਲਾ ਭਾਵੇਂ ਕਿਤੇ ਵੀ ਸ਼ੁਰੂ ਹੋਇਆ ਹੋਵੇ, ਪਰ ਹੁਣ ਇਹ ਪ੍ਰਗਟਾਵੇ ਦੀ ਆਜ਼ਾਦੀ ਦਾ ਮਾਮਲਾ ਬਣ ਗਿਆ ਹੈ। ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅੰਮ੍ਰਿਤਪਾਲ ਅੰਮ੍ਰਿਤਪਾਲ ਤੇ ਖਾਲਿਸਤਾਨ ਪੱਖੀ ਗਤੀਵਿਧੀਆਂ ਦਾ ਆਰੋਪ ਹੈ। 2023 ਵਿੱਚ ਅਜਨਾਲਾ ਥਾਣੇ ਦਾ ਘਿਰਾਓ ਕਰਨ ਤੋਂ ਬਾਅਦ ਉਹ ਆਪਣਾ ਸਾਥੀ ਪੱਪਲਪ੍ਰੀਤ ਸਿੰਘ ਨਾਲ ਫਰਾਰ ਹੋ ਗਿਆ ਸੀ। ਕਾਫੀ ਦਿਨਾਂ ਬਾਅਦ ਜਦੋਂ ਉਹ ਮੋਗਾ ਦੇ ਪਿੰਡ ਰੋਡੇਕੋ ਤੋਂ ਗ੍ਰਿਫਤਾਰ ਹੋਇਆ ਤਾਂ ਉਸਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਅਤੇ ਨਾਲ ਹੀ ਉਸ ਅਤੇ ਉਸਦੇ ਸਾਥੀਆਂ ਤੇ ਐਨਐਸਏ ਲਗਾਇਆ ਗਿਆ ਹੈ। ਹਾਲਾਂਕਿ ਉਸਦੇ ਸਾਰੇ ਸਾਥੀਆਂ ਤੋਂ ਐਨਐਸਏ ਵਾਪਸ ਲੈ ਲਿਆ ਗਿਆ ਹੈ ਅਤੇ ਉਹ ਵਾਪਸ ਪੰਜਾਬ ਵੀ ਆ ਚੁੱਕੇ ਹਨ, ਪਰ ਅੰਮ੍ਰਿਤਪਾਲ ਤੇ ਤੀਜੀ ਵਾਰ ਐਨਐਸਏ ਲਗਾਇਆ ਗਿਆ ਹੈ ਤੇ ਉਹ ਹਾਲੇ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਬੰਦ ਹੈ।