ਪੰਜਾਬ ਪੁਲਿਸ ਦੇ ਨਵੇਂ ਭਰਤੀ ਹੋਏ ਜਵਾਨਾਂ ਦਾ ਇੱਕ ਬੈਚ ਜਹਾਨਖੇਲਾਂ (ਹੁਸ਼ਿਆਰਪੁਰ) ਵਿੱਚ ਸਿਖਲਾਈ ਲੈ ਰਿਹਾ ਹੈ।
ਪੰਜਾਬ ਸਰਕਾਰ ਨੇ ਜਿੱਥੇ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ ਤਾਂ ਉਸ ਵਿੱਚ ਪੰਜਾਬ ਪੁਲਿਸ ਆਪਣੇ ਵੱਖਰਾ ਰੋਲ ਅਦਾ ਕਰ ਰਹੀ ਹੈ। ਆਏ ਦਿਨ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਦੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ। ਹੁਣ ਅਧਿਕਾਰੀਆਂ ਨੇ ਕੁੱਝ ਪੰਜਾਬ ਪੁਲਿਸ ਦੀ ਟ੍ਰੇਨਿੰਗ ਲੈਣ ਆਏ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਉੱਪਰ ਕੋਈ ਨਸ਼ੀਲਾ ਪਦਾਰਥ ਲੈਣ ਦਾ ਸ਼ੱਕ ਸੀ।
ਅਜਿਹੀ ਸਥਿਤੀ ਵਿੱਚ ਅਧਿਕਾਰੀਆਂ ਨੇ ਨੌਜਵਾਨਾਂ ਦੀ ਟ੍ਰੇਨਿੰਗ ਸ਼ੁਰੂ ਕਰਨ ਤੋਂ ਪਹਿਲਾਂ ਉਹਨਾਂ ਦਾ ਡੌਪ ਟੈਸਟ ਕਰਵਾਇਆ। ਜਿੱਥੇ 6 ਨੌਜਵਾਨਾਂ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਜਿਸ ਮਗਰੋਂ ਇਹਨਾਂ ਨੌਜਵਾਨਾਂ ਨੂੰ ਜਹਾਨਖੇਲਾਂ ਵਿਖੇ ਸਿਖਲਾਈ ਤੋਂ ਪਹਿਲਾਂ ਹੀ ਸਾਰਿਆਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ।


![Santhetic-drugs[1]](https://punjabprotv.com/Punjabi/wp-content/uploads/2025/05/Santhetic-drugs1-640x360.jpg)






