ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸੋਹਨ ਸਿੰਘ ਠੰਡਲ ਨੇ ਕੀਤੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ
ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਸੋਹਨ ਸਿੰਘ ਠੰਡਲ ਨੇ ਮੁੜ ਸ਼੍ਰੋਮਣੀ ਅਕਾਲੀ ਵਿੱਚ ਵਾਪਸੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਲੁਧਿਆਣਾ ਪਹੁੰਚ ਕੇ ਸੋਹਨ ਸਿੰਘ ਠੰਡਲ ਨੂੰ ਅਕਾਲੀ ਦਲ ਬਾਦਲ ਦੀ ਮੈਂਬਰਸ਼ਿਪ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਕਈ ਅਕਾਲੀ ਆਗੂ ਮੌਜੂਦ ਸਨ।
ਅਕਾਲੀ ਦਲ ਛੱਡ ਬੀਜੇਪੀ ਵਿੱਚ ਹੋਏ ਸਨ ਸ਼ਾਮਲ
ਬੀਤੇ ਸਾਲ 13 ਨਵੰਬਰ ਨੂੰ ਹੋਈਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਸੋਹਣ ਸਿੰਘ ਠੰਡਲ ਨੇ ਅਕਾਲੀ ਦਲ ਛੱਡ ਹੋਸ਼ਿਆਰਪੁਰ ਤੋਂ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। ਇਹ ਅਕਾਲੀ ਦਲ ਲਈ ਵੱਡਾ ਝਟਕਾ ਸੀ। ਸੋਹਣ ਸਿੰਘ ਨੂੰ ਪੰਜਾਬ ਭਾਜਪਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਬੀਜੇਪੀ ਦੀ ਮੈਂਬਰਸ਼ਿਪ ਦਿੱਤੀ ਸੀ।
ਪੰਜਾਬ ਅੰਦਰ ਭਾਜਪਾ ਹੋਈ ਹੋਰ ਮਜ਼ਬੂਤ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ.ਸੋਹਣ ਸਿੰਘ ਠੰਢਲ ਭਾਜਪਾ ਵਿੱਚ ਹੋਏ ਸ਼ਾਮਿਲ। ਪੰਜਾਬ ਪ੍ਰਭਾਰੀ ਸ਼੍ਰੀ ਵਿਜੇ ਰੁਪਾਨੀ ਜੀ ਨੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਸਾਬਕਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਜੀ, ਸਾਬਕਾ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਜੀ, ਜਰਨਲ ਸਕੱਤਰ ਪਰਮਿੰਦਰ ਸਿੰਘ