Home Desh Punjab ‘ਚ ਮੌਨਸੂਨ ਫੜੇਗਾ ਰਫ਼ਤਾਰ, ਅੱਜ 8 ਜ਼ਿਲ੍ਹਿਆਂ ‘ਚ ਮੀਂਹ ਤੇ ਹਨੇਰੀ...

Punjab ‘ਚ ਮੌਨਸੂਨ ਫੜੇਗਾ ਰਫ਼ਤਾਰ, ਅੱਜ 8 ਜ਼ਿਲ੍ਹਿਆਂ ‘ਚ ਮੀਂਹ ਤੇ ਹਨੇਰੀ ਦਾ ਅਲਰਟ

73
0

ਪਿਛਲੇ 24 ਘੰਟਿਆਂ ‘ਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ‘ਚ ਮੌਨਸੂਨ ਦਾਖਲ ਹੋ ਚੁੱਕਿਆ ਹੈ। ਅਗਲੇ 36 ਘੰਟਿਆਂ ‘ਚ ਮੌਨਸੂਨ ਦੇ ਹੋਰ ਅੱਗੇ ਵੱਧਣ ਦੇ ਹਾਲਾਤ ਅਨੁਕੂਲ ਹੈ। ਮੌਸਮ ਵਿਭਾਗ ਨੇ 30 ਜੂਨ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਭਾਰੀ ਮੀਂਹ, ਬਿਜ਼ਲੀ ਚਮਕਣ ਤੇ ਤੇਜ਼ ਹਵਾਵਾਂ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਪਿਛਲੇ 24 ਘੰਟਿਆਂ ‘ਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਹੁਣ ਆਮ ਨਾਲੋਂ 3.9 ਡਿਗਰੀ ਘੱਟ ਹੋ ਗਿਆ ਹੈ। ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਅੱਜ ਸਵੇਰੇ 8:45 ਵਜੇ ਮਾਨਸਾ, ਬਰਨਾਲਾ, ਪਟਿਆਲਾ, ਮੋਹਾਲੀ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਮੋਗਾ ‘ਚ ਮੱਧਪ ਮੀਂਹ, ਬਿਜ਼ਲੀ ਚਮਕਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਹੈ।

ਅੱਜ ਅਜਿਹਾ ਰਹੇਗਾ ਮੌਸਮ

ਪਠਾਨਕੋਟ, ਨਵਾਂ ਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਮੋਹਾਲੀ ਦੇ ਜ਼ਿਆਦਾਤਰ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੇਖੀ ਜਾ ਸਕਦੀ ਹੈ।
ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।
ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਰਨਾਲਾ, ਬਠਿੰਡਾ, ਮਾਨਸਾ ਤੇ ਸੰਗਰੂਰ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਪਠਾਨਕੋਟ, ਨਵਾਂ ਸ਼ਹਿਰ, ਹੋਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਮੋਹਾਲੀ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ ਅੱਜ ਵੱਖ-ਵੱਖ ਇਲਾਕਿਆਂ ‘ਚ ਹਨੇਰੀ, ਬਿਜ਼ਲੀ ਚਮਕਣ ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ ‘ਚ ਅਜਿਹਾ ਰਹੇਗਾ ਮੌਸਮ

25, 28, 29 ਤੇ 30 ਜੂਨ ਨੂੰ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। 26 ਤੋਂ 27 ਜੂਨ ਨੂੰ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। 30 ਜੂਨ ਤੱਕ ਵੱਖ-ਵੱਖ ਥਾਵਾਂ ‘ਚ ਹਨੇਰੀ ਤੇ ਬਿਜ਼ਲੀ ਚਮਕਣ ਦੀ ਸੰਭਾਵਨਾ ਹੈ।
Previous articleDiljit Dosanjh ਨੇ ‘ਸਰਦਾਰ ਜੀ 3’ ਦੇ ਵਿਵਾਦ ‘ਤੇ ਤੋੜੀ ਚੁੱਪੀ , ਕਿਹਾ – ਬਹੁਤ ਸਾਰਾ ਪੈਸਾ ਨਿਵੇਸ਼ ਕੀਤਾ ਗਿਆ ਹੈ
Next articleMajithia ਸੱਚੇ ਹਨ ਤਾਂ ਡਰਣ ਦੀ ਲੋੜ ਨਹੀਂ..ਵਿਜੀਲੈਂਸ ਰੇਡ ਮਾਮਲੇ ‘ਤੇ AAP ਦਾ ਬਿਆਨ

LEAVE A REPLY

Please enter your comment!
Please enter your name here