Home Desh Bikram Majithia ਨੂੰ ਅੱਜ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਕੱਲ੍ਹ ਦੋਬਾਰਾ ਹੋਵੇਗੀ...

Bikram Majithia ਨੂੰ ਅੱਜ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਕੱਲ੍ਹ ਦੋਬਾਰਾ ਹੋਵੇਗੀ ਸੁਣਵਾਈ

69
0

  ਬਿਕਰਮ ਮਜੀਠਿਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ।

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੇ ਵਕੀਲਾਂ ਵੱਲੋਂ ਗ੍ਰਿਫ਼ਤਾਰੀ ਨੂੰ ਗਲਤ ਦੱਸਿਆ ਗਿਆ ਸੀ। ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕੱਲ੍ਹ ਮਜੀਠਿਆ ਦਾ ਦੋਬਾਰਾ ਰਿਮਾਂਡ ਦਿੱਤਾ ਗਿਆ, ਪਰ ਅਜੇ ਤੱਕ ਮੁਹਾਲੀ ਕੋਰਟ ਨੇ ਨਵੇਂ ਰਿਮਾਂਡ ਆਰਡਰ ਜਾਰੀ ਨਹੀਂ ਕੀਤੇ ਹਨ। ਇਸ ‘ਤੇ ਸਰਕਾਰੀ ਵਕੀਲ ਨੇ ਕਿਹਾ ਕਿ ਅੱਜ ਦੁਪਹਿਰ ਤੱਕ ਇਹ ਆਰਡਰ ਜਾਰੀ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਅਦਾਲਤ ਨੇ ਇਹ ਸੁਣਵਾਈ ਕੱਲ੍ਹ ਨੂੰ ਦੋਬਾਰਾ ਕਰਨ ਦੇ ਆਦੇਸ਼ ਦਿੱਤੇ ਹਨ। ਮਜੀਠਿਆ ਦੇ ਵਕੀਲ ਨੇ ਦੱਸਿਆ ਕਿ ਰਿਮਾਂਡ ਆਰਡਰ ਨਹੀਂ ਆਇਆ ਹੈ, ਇਸ ਕਰਕੇ ਕੱਲ੍ਹ ਨੂੰ ਸੁਣਵਾਈ ਹੋਵੇਗੀ।
ਬਿਕਰਮ ਮਜੀਠਿਆ ਵੱਲੋਂ ਦਾਇਰ ਪਟੀਸ਼ਨ ‘ਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾ ਦਿੰਦੇ ਹੋਏ ਰਿਮਾਂਡ ਦੇ ਆਰਡਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਮਜੀਠਿਆ ਦੇ ਵਕੀਲਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਤੇ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੇਸ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤੀ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਕੀ ਹੈ ਪੂਰਾ ਮਾਮਲਾ?

ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਚ 540 ਕਰੋੜ ਵਿੱਤੀ ਲੈਣ-ਦੇਣ ਦੀ ਗੜਬੜੀ ਦੱਸੀ ਗਈ। ਇਸ ਤੋਂ ਬਾਅਦ ਮਜੀਠਿਆ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ ਕਈ ਥਾਂਵਾਂ ਤੇ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਨੇ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ 29 ਮੋਬਾਇਲ ਫ਼ੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਤੇ ਹੋ ਦਸਤਾਵੇਜ਼ ਬਰਾਮਦ ਕੀਤੇ ਗਏ ਸਨ। 26 ਜੂਨ ਨੂੰ ਉਨ੍ਹਾਂ ਨੂੰ ਮੁਹਾਲੀ ਕੋਰਟ ਚ ਪੇਸ਼ ਕੀਤਾ ਗਿਆ, ਜਿੱਥੇ ਕੋਰਟ ਨੇ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਸੀ।

4 ਦਿਨਾਂ ਦਾ ਰਿਮਾਂਡ ਵਧਿਆ

2 ਜੁਲਾਈ ਨੂੰ 7 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੇ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਮੁਹਾਲੀ ਕੋਰਟ ‘ਚ ਪੇਸ਼ ਕੀਤਾ। ਵਿਜੀਲੈਂਸ ਨੇ ਇਸ ਦੌਰਾਨ ਉਨ੍ਹਾਂ ਦੀ ਪ੍ਰਾਪਰਟੀ ਨੂੰ ਲੈ ਕੇ ਕਈ ਖੁਲਾਸੇ ਕੀਤੇ ਤੇ ਕਿਹਾ ਕਿ ਉਨ੍ਹਾਂ ਨੂੰ ਹੋਰ ਸੂਬਿਆਂ ‘ਚ ਮਜੀਠਿਆਂ ਨੂੰ ਲੈ ਜਾਣਾ ਪਵੇਗਾ ਤੇ ਕਈ ਚੀਜ਼ਾਂ ਦੀ ਜਾਂਚ ਕਰਨੀ ਹੋਵੇਗੀ। ਅਦਾਲਤ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਮਜੀਠਿਆਂ ਦਾ ਰਿਮਾਂਡ 4 ਦਿਨਾਂ ਲਈ ਹੋਰ ਵਧਾ ਦਿੱਤਾ।
Previous articleAmritsar Police ਦੇ ਹੱਥ ਲੱਗੀ ਵੱਡੀ ਸਫ਼ਲਤਾ, ਹਥਿਆਰਾਂ ਤੇ ਹੈਰੋਇਨ ਸਮੇਤ 3 ਕਾਬੂ
Next article21 ਲੋਕਾਂ ਦੀ ਮੌਤ, 34 ਲਾਪਤਾ, 245 ਸੜਕਾਂ ਬੰਦ… ਮੌਨਸੂਨ ਨੇ ਹਿਮਾਚਲ ‘ਚ ਮਚਾਈ ਤਬਾਹੀ , 400 ਕਰੋੜ ਦਾ ਨੁਕਸਾਨ

LEAVE A REPLY

Please enter your comment!
Please enter your name here