Home Desh Punjab ‘ਚ ਅੱਜ ਮੌਸਮ ਨੂੰ ਲੈ ਕੇ ਕੋਈ ਅਲਰਟ ਨਹੀਂ, ਆਉਣ ਵਾਲੇ... Deshlatest NewsPanjab Punjab ‘ਚ ਅੱਜ ਮੌਸਮ ਨੂੰ ਲੈ ਕੇ ਕੋਈ ਅਲਰਟ ਨਹੀਂ, ਆਉਣ ਵਾਲੇ ਦਿਨਾਂ ‘ਚ ਬਾਰਿਸ਼ ਦੀ ਸੰਭਾਵਨਾ By admin - July 3, 2025 71 0 FacebookTwitterPinterestWhatsApp ਅੱਜ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਦੁਆਰਾ ਜਾਰੀ ਜੁਲਾਈ 2025 ਅਨੁਮਾਨ ਦੇ ਅਨੁਸਾਰ ਪੰਜਾਬ ‘ਚ ਇਸ ਮਹੀਨੇ ਮੌਸਮ ਆਮ ਤੋਂ ਬਿਹਤਰ ਰਹਿਣ ਦੀ ਸੰਭਾਵਨਾ ਹੈ। ਪੂਰੇ ਸੂਬੇ ‘ਚ ਬਾਰਿਸ਼ ਆਮ ਤੋਂ ਲੈ ਕੇ ਆਮ ਤੋਂ ਵੱਧ ਰਹਿ ਸਕਦੀ ਹੈ। ਇਸ ਦਾ ਮਤਲਬ ਹੈ ਕਿ ਜੁਲਾਈ ‘ਚ ਚੰਗੀ ਬਾਰਿਸ਼ ਹੋਣ ਸੀ ਸੰਭਾਵਨਾ ਹੈ, ਜਿਸ ਨਾਲ ਕਿਸਾਨਾਂ ਨੂੰ ਰਾਹਤ ਮਿਲ ਸਕਦੀ ਹੈ। ਸੂਬੇ ਦੇ ਤਾਪਮਾਨ ਨਾਲ ਵੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸੂਬੇ ‘ਚ ਮਹੀਨੇ ਵਾਰ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਰਹੇਗਾ। ਦਿਨ ਦੇ ਸਮੇਂ ਤਪਦੀ ਗਰਮੀ ਤੋਂ ਬਚਾਅ ਰਹੇਗਾ ਤੇ ਤਾਪਮਾਨ ਆਪ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਲੂ ਦੇ ਹਾਲਾਤ ਨਾ ਦੇ ਬਰਾਬਰ ਰਹਿਣ ਦੀ ਸੰਭਾਵਨਾ ਹੈ। ਰਾਤ ਦਾ ਤਾਪਮਾਨ ਵੀ ਆਮ ਤੋਂ ਘੱਟ ਜਾਂ ਉਸ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਰਾਤ ਦਾ ਮੌਸਮ ਠੰਡਾ ਰਹਿ ਸਕਦਾ ਹੈ, ਜੋ ਲਗਾਤਾਰ ਹੋ ਰਹੀ ਬਾਰਿਸ਼ ਦਾ ਪ੍ਰਭਾਵ ਹੋ ਸਕਦਾ ਹੈ। ਅੱਜ ਸੂਬੇ ‘ਚ ਕੋਈ ਅਲਰਟ ਨਹੀਂ ਅੱਜ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਬੀਤੇ ਦਿਨ ਹੋਸ਼ਿਆਰਪੁਰ ‘ਚ 8.5 ਮਿਮੀ ਬਾਰਿਸ਼ ਦੇਖਣ ਨੂੰ ਮਿਲੀ, ਜਦਕਿ ਹੋਰ ਜ਼ਿਲ੍ਹਿਆਂ ਦਾ ਤਾਪਮਾਨ ਆਮ ਰਿਹਾ, ਜਿਸ ਦੇ ਚੱਲਦੇ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ‘ਚ 5 ਡਿਗਰੀ ਦਾ ਵਾਧਾ ਦੇਖਿਆ ਗਿਆ। ਇਸ ਦੇ ਬਾਵਜੂਦ ਤਾਪਮਾਨ ਆਮ ਵਾਂਗ ਬਣਿਆ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 37.3 ਡਿਗਰੀ ਸੀ। ਆਉਣ ਵਾਲੇ ਦਿਨਾਂ ‘ਚ ਬਾਰਿਸ਼ ਦੀ ਸੰਭਾਵਨਾ ਅੱਜ ਹੀ ਨਹੀਂ, ਸਗੋਂ ਕੱਲ੍ਹ ਯਾਨੀ ਸ਼ੁਕਰਵਾਰ ਨੂੰ ਵੀ ਸੂਬੇ ‘ਚ ਬਾਰਿਸ਼ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 5 ਜੁਲਾਈ ਨੂੰ ਸੂਬੇ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਤੇ ਫਤਿਹਗੜ੍ਹ ਸਾਹਿਬ ‘ਚ ਮੀਂਹ ਦੇ ਹਾਲਾਤ ਬਣ ਰਹੇ ਹਨ। 6 ਜੁਲਾਈ ਨੂੰ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਆਰੇਂਜ ਅਲਰਟ ਜਾਰੀ ਕੀਤਾ ਹੈ। 8 ਜੁਲਾਈ ਤੱਕ ਬਾਰਿਸ਼ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।