Home Desh Charanjit Channi ਨੂੰ HC ਤੋਂ ਰਾਹਤ, ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ...

Charanjit Channi ਨੂੰ HC ਤੋਂ ਰਾਹਤ, ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ਼

41
0

ਭਾਜਪਾ ਨੇਤਾ ਤੇ ਵਕੀਲ ਗੌਰਵ ਲੂਥਰਾ ਨੇ ਆਪਣੀ ਪਟੀਸ਼ਨ ਵਿੱਚ ਲੋਕ ਪ੍ਰਤੀਨਿਧਤਾ ਐਕਟ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ਤੋਂ ਮੰਗ ਕੀਤੀ ਸੀ।

ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ।
ਭਾਜਪਾ ਨੇਤਾ ਅਤੇ ਵਕੀਲ ਗੌਰਵ ਲੂਥਰਾ ਨੇ ਚੰਨੀ ਵਿਰੁੱਧ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਨਾਮਜ਼ਦਗੀ ਦੌਰਾਨ ਬਹੁਤ ਸਾਰੀ ਜਾਣਕਾਰੀ ਛੁਪਾਈ ਸੀ ਅਤੇ ਚੋਣ ਕਮਿਸ਼ਨ ਨੂੰ ਚੋਣ ਖਰਚਿਆਂ ਦੇ ਸਹੀ ਵੇਰਵੇ ਨਹੀਂ ਦਿੱਤੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਰੈਲੀਆਂ ਦੀ ਇਜਾਜ਼ਤ ਨਾਲ ਸਬੰਧਤ ਜਾਣਕਾਰੀ ਵੀ ਕਥਿਤ ਤੌਰ ‘ਤੇ ਨਹੀਂ ਦਿੱਤੀ।

ਪਟੀਸ਼ਨ ਵਿੱਚ ਕੀ ਕਿਹਾ ਗਿਆ ਸੀ

ਭਾਜਪਾ ਨੇਤਾ ਤੇ ਵਕੀਲ ਗੌਰਵ ਲੂਥਰਾ ਨੇ ਆਪਣੀ ਪਟੀਸ਼ਨ ਵਿੱਚ ਲੋਕ ਪ੍ਰਤੀਨਿਧਤਾ ਐਕਟ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ਤੋਂ ਮੰਗ ਕੀਤੀ ਸੀ ਕਿ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕੀਤੀ ਜਾਵੇ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਚੰਨੀ ਨੇ ਚੋਣ ਹਲਫ਼ਨਾਮੇ ਵਿੱਚ ਕਈ ਤੱਥ ਛੁਪਾਏ ਅਤੇ ਚੋਣ ਖਰਚਿਆਂ ਦੇ ਪੂਰੇ ਵੇਰਵੇ ਕਮਿਸ਼ਨ ਨੂੰ ਪੇਸ਼ ਨਹੀਂ ਕੀਤੇ।
ਮਾਮਲੇ ਵਿੱਚ ਮੰਗਲਵਾਰ ਨੂੰ ਹੋਈ ਸੁਣਵਾਈ ਵਿੱਚ ਚਰਨੀਜਤ ਸਿੰਘ ਚੰਨੀ ਦੇ ਵਕੀਲ ਨੇ ਸਾਰੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਵਿਰੋਧੀ ਧਿਰ ਵੱਲੋਂ ਪੇਸ਼ ਕੀਤੇ ਗਏ ਸਾਰੇ ਤੱਥ ਝੂਠੇ ਅਤੇ ਬੇਬੁਨਿਆਦ ਹਨ। ਉਨ੍ਹਾਂ ਦੇ ਵਕੀਲ ਨੇ ਇਹ ਵੀ ਦੱਸਿਆ ਕਿ ਪਟੀਸ਼ਨ ਦਾਇਰ ਕਰਨ ਵਾਲੀ ਧਿਰ ਖੁਦ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਸੁਣਵਾਈ ਤੋਂ ਬਾਅਦ, ਹਾਈ ਕੋਰਟ ਨੇ ਪਟੀਸ਼ਨ ਨੂੰ ਬੇਬੁਨਿਆਦ ਮੰਨ ਕੇ ਖਾਰਜ ਕਰ ਦਿੱਤਾ ਅਤੇ ਚੰਨੀ ਨੂੰ ਵੱਡੀ ਰਾਹਤ ਦਿੱਤੀ।

 

Previous articleAmritsar: ਰਿਟਾਇਰਡ DSP ਨੇ ਪਰਿਵਾਰਕ ਝਗੜੇ ‘ਤੇ ਕੀਤੀ ਫਾਇਰਿੰਗ, ਪੁੱਤ ਦੀ ਮੌਤ, ਪਤਨੀ ਤੇ ਨੂੰਹ ਜ਼ਖਮੀ
Next articleSanjeev Arora ਨੇ ਮੰਤਰੀ ਵਜੋਂ ਸੰਭਾਲਿਆ ਅਹੁਦਾ, ਬੋਲੇ- ਉਦਯੋਗਪਤੀਆਂ ਦੀ ਸਹੂਲਤ ਮੁਤਾਬਕ ਹੋਵੇਗਾ ਕੰਮ

LEAVE A REPLY

Please enter your comment!
Please enter your name here