Home Desh ਸੁਖਬੀਰ ਬਾਦਲ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ, ਸਪੱਸ਼ਟੀਕਰਨ ਨਾ ਦੇਣ... Deshlatest NewsPanjabRajniti ਸੁਖਬੀਰ ਬਾਦਲ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ, ਸਪੱਸ਼ਟੀਕਰਨ ਨਾ ਦੇਣ ਤੋਂ ਬਾਅਦ ਫੈਸਲਾ By admin - July 5, 2025 56 0 FacebookTwitterPinterestWhatsApp ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਇੱਕ ਹੁਕਮਨਾਮੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਘੋਸ਼ਿਤ ਕਰ ਦਿੱਤਾ ਗਿਆ। ਇਹ ਫੈਸਲਾ 21 ਮਈ 2025 ਨੂੰ ਸ਼ੁਰੂ ਹੋਏ ਉਸ ਘਟਨਾ ਕ੍ਰਮ ਦੇ ਮੱਦੇਨਜ਼ਰ ਲਿਆ ਗਿਆ, ਜਿਸ ਦੌਰਾਨ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਮਰਿਆਦਾ, ਸੰਵਿਧਾਨ ਅਤੇ ਉਪ-ਨਿਯਮਾਂ ਨੂੰ ਚੁਣੌਤੀ ਦਿੰਦਿਆਂ ਗੈਰ-ਸੰਵਿਧਾਨਿਕ ਹਸਤਾਖੇਪ ਕੀਤੇ ਗਏ। ਇਨ੍ਹਾਂ ਆਦੇਸ਼ਾਂ ਅਤੇ ਫੈਸਲਿਆਂ ਵਿੱਚ ਦਖ਼ਲ ਅੰਦਾਜ਼ੀ ਕਰਨ, ਅਤੇ ਪਟਨਾ ਸਾਹਿਬ ਦੇ ਕਾਨੂੰਨੀ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰਨ ਦੀ ਸਾਜ਼ਿਸ਼ ਵਿੱਚ ਸੁਖਬੀਰ ਸਿੰਘ ਬਾਦਲ ਦੇ ਵੀ ਸ਼ਾਮਿਲ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ। ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਦੋ ਵਾਰ ਮੌਕਾ ਦਿੱਤਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ। ਤੀਸਰੀ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਬੇਨਤੀ ਕੀਤੀ ਗਈ ‘ਤੇ 20 ਦਿਨ ਦਾ ਹੋਰ ਸਮਾਂ ਦਿੱਤਾ ਗਿਆ, ਪਰ ਫਿਰ ਵੀ ਹਾਜ਼ਰ ਨਾ ਹੋਣ ਕਾਰਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਅਨੁਸਾਰ, ਇਹ ਸਪੱਸ਼ਟ ਹੋ ਗਿਆ ਕਿ ਉਹ ਘਟਨਾ ਕ੍ਰਮ ਵਿੱਚ ਸ਼ਾਮਿਲ ਰਹੇ। ਇਸ ਲਈ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਇਹ ਫੈਸਲਾ ਲਿਆ ਗਿਆ ਕਿ ਸੁਖਬੀਰ ਸਿੰਘ ਬਾਦਲ ਨੇ ਤਖ਼ਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਕੀਤੀ ਹੈ ਅਤੇ ਇਸ ਕਰਕੇ ਉਨ੍ਹਾਂ ਨੂੰ ਤਨਖ਼ਾਹੀਆ ਘੋਸ਼ਿਤ ਕੀਤਾ ਜਾਂਦਾ ਹੈ। ਹੁਕਮਨਾਮਾ ‘ਚ ਕੀ ਕਿਹਾ ਗਿਆ? ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਜਾਰੀ ਹੁਕਮਨਾਮੇ ‘ਚ ਕਿਹਾ ਗਿਆ 21 ਮਈ 2025 ਨੂੰ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਦੇ ਫੈਸਲਿਆਂ (9 ਅਤੇ 10 ਮਈ 2023 ਦੀ ਮੀਟਿੰਗ ਵਿੱਚ ਲਏ ਗਏ ਫੈਸਲੇ) ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇੱਕ ਗੈਰ-ਸੰਵਿਧਾਨਕ, ਗੈਰ-ਸਿਧਾਂਤਕ ਹੁਕਮ ਜਾਰੀ ਕੀਤਾ, ਜੋ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਭਾਈ ਟੇਕ ਸਿੰਘ ਦੁਆਰਾ ਜਾਰੀ ਕੀਤਾ ਗਿਆ ਸੀ। ਇਸ ਪੂਰੀ ਘਟਨਾ ਵਿੱਚ ਇੱਕ ਸਾਜ਼ਿਸ਼ ਅਤੇ ਸਾਜ਼ਿਸ਼ਕਰਤਾ ਵਜੋਂ ਤੁਹਾਡੀ ਸ਼ਮੂਲੀਅਤ ਸਾਹਮਣੇ ਆਈ। ਇਸ ਕਾਰਨ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੁਆਰਾ ਜਾਰੀ ਹੁਕਮ ਅਨੁਸਾਰ, ਤੁਹਾਨੂੰ ਆਪਣਾ ਪੱਖ ਪੇਸ਼ ਕਰਨ ਲਈ ਦੋ ਮੌਕੇ ਦਿੱਤੇ ਗਏ ਸਨ ਪਰ ਤੁਸੀਂ ਪੇਸ਼ ਨਹੀਂ ਹੋਏ। ਤੀਜੀ ਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਹਰਜਿੰਦਰ ਸਿੰਘ ਧਾਮੀ ਦੀ ਬੇਨਤੀ ‘ਤੇ 20 ਦਿਨ ਹੋਰ ਦਿੱਤੇ ਗਏ ਸਨ, ਪਰ ਫਿਰ ਵੀ ਤੁਸੀਂ ਪੇਸ਼ ਨਹੀਂ ਹੋਏ। ਇਸ ਤੋਂ ਸਪੱਸ਼ਟ ਹੈ ਕਿ ਤੁਸੀਂ ਉਪਰੋਕਤ ਘਟਨਾ ਵਿੱਚ ਸ਼ਾਮਲ ਹੋ। ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਾਂ ਦੀ ਅਣਦੇਖੀ ਕਰਨ ਦਾ ਦੋਸ਼ੀ ਠਹਿਰਾਉਂਦੇ ਹੋਏ, ਤਨਖ਼ਾਹੀਆ ਘੋਸ਼ਿਤ ਕੀਤਾ ਗਿਆ ਹੈ।