Home Desh Golden Temple ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, SGPC ਸਕੱਤਰ ਨੇ... Deshlatest NewsPanjab Golden Temple ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, SGPC ਸਕੱਤਰ ਨੇ ਕੀਤੀ ਅਪੀਲ By admin - July 15, 2025 74 0 FacebookTwitterPinterestWhatsApp ਐਸਜੀਪੀਸੀ ਵੱਲੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ, ਡੀਜੀਪੀ ਪੰਜਾਬ ਤੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਅਜਿਹੇ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨੂੰ ਇਕ ਵਾਰ ਫਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਨਾਲ ਪੂਰੇ ਪੰਜਾਬ ਵਿਚ ਹਲਚਲ ਦਾ ਮਾਹੌਲ ਬਣ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਇੱਕ ਧਮਕੀ ਭਰਿਆ ਮੇਲ ਆਇਆ ਸੀ ਜਿਸ ‘ਚ ਸ੍ਰੀ ਦਰਬਾਰ ਸਾਹਿਬ ਨੂੰ RDX ਨਾਲ ਉਡਾਉਣ ਦੀ ਗੱਲ ਕਹੀ ਗਈ ਸੀ। ਪੁਲਿਸ ਦਾ ਬਿਆਨ ਆਇਆ ਸੀ ਕਿ ਦਰਬਾਰ ਸਾਹਿਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਮੇਲ ਭੇਜਣ ਵਾਲਿਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਇਹ ਧਮਕੀ ਪਿਛਲੇ ਦਿਨ ਦੀ ਧਮਕੀ ਵਾਲੀ ਈਮੇਲ ਦੇ ਤੁਰੰਤ ਬਾਅਦ ਆਈ ਹੈ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਕੱਲ੍ਹ ਦੀ ਈਮੇਲ ‘ਤੇ ਸਹੀ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸਿਰਫ਼ ਸਿੱਖਾਂ ਲਈ ਨਹੀਂ, ਸਾਰੀ ਮਨੁੱਖਤਾ ਲਈ ਆਸਥਾ ਦਾ ਕੇਂਦਰ ਹੈ। ਹਰ ਰੋਜ਼ ਲੱਖਾਂ ਸੰਗਤਾਂ ਇੱਥੇ ਨਤਮਸਤਕ ਹੁੰਦੀਆਂ ਹਨ। ਅਜਿਹੀ ਜਗ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦੇਣ ਵਾਲੇ ਬਹੁਤ ਵੱਡੀ ਮੂਰਖਤਾ ਕਰ ਰਹੇ ਹਨ। ਫੌਜ, ਪੁਲਿਸ ਅਤੇ ਡੋਗ ਸਕਵਾਡ ਦੀਆਂ ਟੀਮਾਂ ਨੇ ਸੱਚਖੰਡ ਸਾਹਿਬ ਦੇ ਚਾਰੇ ਪਾਸੇ ਜਾਂਚ ਤੇ ਨਿਗਰਾਨੀ ਕਾਇਮ ਕਰ ਦਿੱਤੀ ਹੈ। ਐਸਜੀਪੀਸੀ ਵੱਲੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ, ਡੀਜੀਪੀ ਪੰਜਾਬ ਤੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਅਜਿਹੇ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਸਕੱਤਰ ਪ੍ਰਤਾਪ ਸਿੰਘ ਨੇ ਸੰਗਤ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਕਿਸੇ ਨੂੰ ਡਰਨ ਦੀ ਲੋੜ ਨਹੀਂ ਹੈ। ਸੁਰੱਖਿਆ ਪ੍ਰਬੰਧ ਪੂਰੇ ਹਨ ਤੇ ਜ਼ਿੰਮੇਵਾਰ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ।