Home Desh Punjab ‘ਚ ਦੋ ਦਿਨ ਬਾਰਿਸ਼ ਦਾ ਅਲਰਟ, ਹੁਣ ਤੱਕ 6 ਜ਼ਿਲ੍ਹਿਆਂ ‘ਚ...

Punjab ‘ਚ ਦੋ ਦਿਨ ਬਾਰਿਸ਼ ਦਾ ਅਲਰਟ, ਹੁਣ ਤੱਕ 6 ਜ਼ਿਲ੍ਹਿਆਂ ‘ਚ ਆਮ ਨਾਲੋਂ ਘੱਟ ਬਾਰਿਸ਼

70
0

ਮੌਸਮ ਵਿਭਾਗ ਅਨੁਸਾਰ ਅੱਜ ਕੁੱਝ ਥਾਂਵਾਂ ‘ਤੇ ਵੀ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

ਪੰਜਾਬ ‘ਚ ਦੋ ਦਿਨ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਯਾਨੀ 16 ਜੁਲਾਈ ਨੂੰ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਦੇ ਮਾਨਸਾ ‘ਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਵੀ ਕੁੱਝ ਥਾਂਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।
ਉੱਥੇ ਹੀ, ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹੁਣ ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 35 ਡਿਗਰੀ ਸੈਲਸਿਅਸ ਸੀ। ਦੂਜੇ ਪਾਸੇ ਅੰਮ੍ਰਿਤਸਰ ‘ਚ 23 ਮਿਮੀ ਬਾਰਿਸ਼ ਦਰਜ ਕੀਤੀ ਗਈ।

ਬਾਰਿਸ਼ ਦਾ ਅਲਰਟ

ਮੌਸਮ ਵਿਭਾਗ ਅਨੁਸਾਰ ਅੱਜ ਫਾਜ਼ਿਲਕਾ, ਮੁਕਤਸਰ, ਫਰੀਦੋਕਟ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਜ਼ਿਲ੍ਹਿਆਂ ਦੀਆਂ ਕੁੱਝ ਥਾਂਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾਜ਼ਿਲ੍ਹਿਆਂ ਦੀਆਂ ਕੁੱਝ ਥਾਂਵਾਂ ‘ਤੇ ਵੀ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।
ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਜ਼ਿਲ੍ਹਿਆਂ ‘ਚ ਵੱਖ-ਵੱਖ ਥਾਂਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ਦੀਆਂ ਕੁੱਝ ਥਾਂਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹੁਣ ਤੱਕ ਅਜਿਹਾ ਰਿਹਾ ਮੌਨਸੂਨ ਸੀਜ਼ਨ ਦਾ ਹਾਲ

ਮੌਸਮ ਵਿਭਾਗ ਮੁਤਾਬਕ 1 ਜੂਨ ਤੋਂ ਇਸ ਮੌਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੱਕ 4 ਜ਼ਿਲ੍ਹਿਆਂ ‘ਚ ਆਮ ਨਾਲੋਂ ਬਹੁੱਤ ਵੱਧ ਬਾਰਿਸ਼ ਦਰਜ ਕੀਤੀ ਗਈ ਹੈ, ਉੱਥੇ ਹੀ ਦੋ ਜ਼ਿਲ੍ਹਿਆਂ ‘ਚ ਆਮ ਨਾਲੋਂ ਵੱਧ ਬਾਰਿਸ਼ ਦਰਜ ਕੀਤੀ ਗਈ। ਜਦਕਿ 6 ਜ਼ਿਲ੍ਹਿਆਂ ‘ਚ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਹੁਸ਼ਿਆਰਪੁਰ, ਕਪੂਰਥਲਾ, ਮੁਕਤਸਰ, ਬਠਿੰਡਾ, ਸੰਗਰੂਰ ਤੇ ਮੁਹਾਲੀ ‘ਚ 20 ਤੋਂ 59 ਫ਼ੀਸਦੀ ਵਿਚਕਾਰ ਬਾਰਿਸ਼ ਦਰਜ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਸਭ ਤੋਂ ਘੱਟ ਬਾਰਿਸ਼ ਦਰਜ ਕੀਤੀ ਗਈ। ਉੱਥੇ ਹੀ ਫਾਜ਼ਿਲਕਾ ਫਿਰੋਜ਼ਪੁਰ, ਮੋਗਾ, ਮਾਨਸਾ, ਜਲੰਧਰ, ਐਸਬੀਐਸ ਨਗਰ, ਫਤਿਹਗੜ੍ਹਿ ਸਾਹਿਬ ਤੇ ਮਾਨਸਾ ‘ਚ ਆਮ ਬਾਰਿਸ਼ ਦਰਜ ਕੀਤੀ ਗਈ।
Previous articleਫੌਜਾ ਸਿੰਘ ਸੜਕ ਹਾਦਸੇ ਦਾ ਮੁਲਜ਼ਮ ਗ੍ਰਿਫ਼ਤਾਰ, 8 ਦਿਨ ਪਹਿਲਾਂ ਹੀ ਕੈਨੇਡਾ ਤੋਂ ਸੀ ਪਰਤਿਆ, Fortuner ਗੱਡੀ ਨਾਲ ਮਾਰੀ ਸੀ ਟੱਕਰ
Next articleਮਾਂ ਦੇ ਕਤਲ ਦਾ ਲੈਣਾ ਸੀ ਬਦਲਾ, ਪਰ ਪੁਲਿਸ ਨੇ ਇੰਝ ਕੀਤੀ ਜੱਗੂ ਭਗਵਾਨਪੁਰੀਆ ਦੀ ਸਾਜ਼ਿਸ਼ ਨਾਕਾਮ

LEAVE A REPLY

Please enter your comment!
Please enter your name here