Home Desh Bikram Majithia ਦੀ ਅੱਜ ਕੋਰਟ ‘ਚ ਪੇਸ਼ੀ, ਨਿਆਂਇਕ ਹਿਰਾਸਤ ਹੋ ਰਹੀ ਖ਼ਤਮ Deshlatest NewsPanjabRajniti Bikram Majithia ਦੀ ਅੱਜ ਕੋਰਟ ‘ਚ ਪੇਸ਼ੀ, ਨਿਆਂਇਕ ਹਿਰਾਸਤ ਹੋ ਰਹੀ ਖ਼ਤਮ By admin - July 19, 2025 106 0 FacebookTwitterPinterestWhatsApp ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕਰਕੇ, ਉਨ੍ਹਾਂ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਤੇ ਛਾਪੇਮਾਰੀ ਕੀਤੀ। ਆਮ ਤੋਂ ਵੱਧ ਜਾਇਦਾਦ ਮਾਮਲੇ ‘ਚ ਨਿਊ ਨਾਭਾ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਦੀ ਅੱਜ ਮੁਹਾਲੀ ਕੋਰਟ ‘ਚ ਪੇਸ਼ੀ ਹੋਵੇਗੀ। ਉਨ੍ਹਾਂ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਹੈ। ਇਸ ਦੌਰਾਨ ਵਿਜੀਲੈਂਸ ਬਿਊਰੋ ਅਦਾਲਤ ਅੱਗੇ ਮਜੀਠਿਆ ਮਾਮਲੇ ‘ਚ ਜਾਂਚ ਦੇ ਕਈ ਤੱਥਾਂ ਦਾ ਖੁਲਾਸਾ ਕਰ ਸਕਦੀ ਹੈ। ਮੁਹਾਲੀ ਕੋਰਟ ਮਜੀਠਿਆ ਮਾਮਲੇ ‘ਚ ਹੁਣ ਅੱਗੇ ਦਾ ਫੈਸਲਾ ਸੁਣਾਵੇਗੀ। ਉੱਥੇ ਹੀ ਮਜੀਠਿਆ ਦੀ ਪੇਸ਼ੀ ਦੌਰਾਨ ਅਕਾਲੀ ਦਲ ਦੇ ਆਗੂਆਂ ਨੂੰ ਮੌਕੇ ‘ਤੇ ਇਕੱਠੇ ਹੋਣ ਤੋਂ ਰੋਕਣ ਲਈ, ਪੁਲਿਸ ਨੇ ਕਈ ਆਗੂਆਂ ਨੂੰ ਉਨ੍ਹਾਂ ਦੇ ਘਰਾਂ ‘ਚ ਨਜ਼ਰਬੰਦ ਕਰ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਪੁਲਿਸ ਵੱਲੋਂ ਨਜ਼ਰਬੰਦ ਕਰਨ ਦੀ ਜਾਣਕਾਰੀ ਦਿੱਤੀ ਹੈ। 25 ਜੂਨ ਨੂੰ ਅੰਮ੍ਰਿਤਸਰ ਤੋਂ ਹੋਈ ਸੀ ਗ੍ਰਿਫ਼ਤਾਰੀ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕਰਕੇ, ਉਨ੍ਹਾਂ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਹੋਰ ਵੀ ਕਈ ਥਾਂਵਾਂ ਤੇ ਰੇਡ ਕੀਤੀ ਗਈ। ਵਿਜੀਲੈਂਸ ਨੇ ਮਜੀਠਿਆ ਕੇਸ ਚ 540 ਕਰੋੜ ਦੀ ਵਿੱਤੀ ਗੜਬੜੀ ਪਾਈ। ਉਨ੍ਹਾਂ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਦੌਰਾਨ 29 ਮੋਬਾਇਲ ਫ਼ੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਤੇ ਹੋਰ ਦਸਤਾਵੇਜ਼ ਬਰਾਮਦ ਕੀਤੇ ਗਏ। 26 ਜੂਨ ਨੂੰ ਉਨ੍ਹਾਂ ਨੂੰ ਮੁਹਾਲੀ ਕੋਰਟ ਚ ਪੇਸ਼ ਕੀਤਾ ਗਿਆ, ਜਿੱਥੇ ਵਿਜੀਲੈਂਸ ਨੂੰ ਮਜੀਠਿਆ ਦਾ 7 ਦਿਨਾਂ ਦਾ ਰਿਮਾਂਡ ਮਿਲਿਆ। 27 ਜੂਨ ਨੂੰ ਇਸ ਮਾਮਲੇ ਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਐਂਟਰੀ ਹੋਈ। ਉਹ 2021 ਦੌਰਾਨ ਪੰਜਾਬ ਡੀਜੀਪੀ ਅਹੁਦੇ ਤੇ ਤੈਨਾਤ ਸਨ। ਉਸ ਸਮੇਂ ਮਜੀਠਿਆ ਖਿਲਾਫ਼ ਐਨਡੀਪੀਐਸ ਦਾ ਕੇਸ ਦਰਜ ਹੋਇਆ ਸੀ। ਮਜੀਠਿਆ ਮਾਮਲੇ ਚ 28 ਜੂਨ ਨੂੰ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਵਿਜੀਲੈਂਸ ਦੇ ਮੁੱਖ ਦਫ਼ਤਰ ਪਹੁੰਚ ਕੇ ਬਿਆਨ ਦਰਜ ਕਰਵਾਏ। ਉਨ੍ਹਾਂ ਨੇ 2013 ਚ ਜਦੋਂ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਜਾਂਚ ਹੋਈ ਸੀ, ਉਸ ਸਮੇਂ ਪੁੱਛ-ਗਿਛ ਕੀਤੀ ਸੀ। ਉਸ ਸਮੇਂ ਡਰੱਗ ਤਸਕਰੀ ਕੇਸ ‘ਚ ਮੁਲਜ਼ਮ ਜਗਦੀਸ਼ ਭੋਲਾ ਤੇ ਹੋਰ ਮੁਲਜ਼ਮਾਂ ਨੇ ਮਜੀਠਿਆ ਦਾ ਨਾਮ ਸਟੇਟਮੈਂਟ ਚ ਲਿਆ ਸੀ। ਇਸ ਤੋਂ ਬਾਅਦ 2 ਜੁਲਾਈ ਨੂੰ ਪੇਸ਼ੀ ਦੌਰਾਨ ਕੋਰਟ ਨੇ ਬਿਕਰਮ ਮਜੀਠਿਆ ਦਾ 4 ਦਿਨਾਂ ਦਾ ਰਿਮਾਂਡ ਵਧਾ ਦਿੱਤਾ ਸੀ। 4 ਦਿਨਾਂ ਦੇ ਰਿਮਾਂਡ ਤੋਂ ਬਾਅਦ ਮੁਹਾਲੀ ਕੋਰਟ ਨੇ ਮਜੀਠਿਆ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ।