Home Desh CM ਭਗਵੰਤ ਸਿੰਘ ਮਾਨ ਦੀ ਕੇਂਦਰ ਸਰਕਾਰ ਨੂੰ ਅਪੀਲ, 15 ਸਤੰਬਰ ਤੋਂ...

CM ਭਗਵੰਤ ਸਿੰਘ ਮਾਨ ਦੀ ਕੇਂਦਰ ਸਰਕਾਰ ਨੂੰ ਅਪੀਲ, 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ ਝੋਨੇ ਦੀ ਖਰੀਦ

58
0

CM ਭਗਵੰਤ ਸਿੰਘ ਮਾਨ ਨੇ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਝੋਨੇ ਦੀ ਖਰੀਦ ਸਬੰਧੀ ਅਪੀਲ ਕੀਤੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਬਾਰ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ। ਸੀਐਮ ਮਾਨ ਨੇ ਕਿਹਾ ਕਿ ਅਸੀਂ ਝੋਨੇ ਦੀ ਫ਼ਸਲ ਲਈ ਨਹਿਰੀ ਪਾਣੀ ਦੀ ਵਰਤੋਂ ਵਧਾ ਕੇ ਕਿਸਾਨਾਂ ਨੂੰ 1 ਜੂਨ ਤੋਂ ਝੋਨਾ ਲਗਾਉਣ ਲਈ ਕਿਹਾ।
ਜਿਸ ਦੇ ਚੱਲਦਿਆਂ ਝੋਨੇ ਦੀ ਲਵਾਈ ਪਹਿਲਾਂ ਹੋਣ ਕਾਰਨ ਅਸੀਂ ਕੇਂਦਰ ਨੂੰ ਅਪੀਲ ਕਰਦੇ ਹਾਂ ਕਿ ਝੋਨੇ ਦੀ ਖਰੀਦ 15 ਦਿਨ ਪਹਿਲਾਂ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਅਸੀਂ ਸਾਡੇ ਅੰਨਦਾਤਾ ਨੂੰ ਮੰਡੀਆਂ ਵਿੱਚ ਖੱਜਲ-ਖ਼ੁਆਰ ਨਹੀਂ ਹੋਣ ਦੇਵਾਂਗੇ।

ਨਮੀ ਦੀ ਮਾਤਰਾ ਕਿਸਾਨਾਂ ਲਈ ਬਣ ਜਾਂਦੀ ਹੈ ਸਿਰਦਰਦ- ਸੀਐਮ

ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਤੂਬਰ ਮਹੀਨੇ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਜਾਂਦੀ ਹੈ। ਉਸ ਸਮੇਂ ਨਮੀ ਦੀ ਮਾਤਰਾ ਕਿਸਾਨਾਂ ਲਈ ਸਿਰਦਰਦੀ ਬਣ ਜਾਂਦੀ ਹੈ। ਸੀਐਮ ਨੇ ਕਿਹਾ ਕਿ ਉਸ ਵੇਲੇ ਫ਼ਸਲ ਦੀ ਵਿਕਰੀ ਵਿੱਚ ਮੁਸ਼ਕਿਲਾਂ ਪੇਸ਼ ਆਉਂਦੀਆਂ ਹਨ, ਇਸ ਲਈ ਕੇਂਦਰ ਤੋਂ ਪਹਿਲੀ ਅਕਤੂਬਰ ਦੀ ਬਜਾਏ 15 ਸਤੰਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ।
Previous articleਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਫਾਇਰਿੰਗ, ਸਰਕਾਰੀ ਵਕੀਲ ‘ਤੇ ਜਾਨਲੇਵਾ ਹਮਲਾ
Next articleਆਪ੍ਰੇਸ਼ਨ ਸਿੰਦੂਰ ਪੂਰੀ ਤਰ੍ਹਾਂ ਸਫਲ, ਬੰਬ-ਬੰਦੂਕਾਂ ਦੇ ਅੱਗੇ ਜਿੱਤ ਰਿਹਾ ਸੰਵਿਧਾਨ, ਮਾਨਸੂਨ ਸੈਸ਼ਨ ਤੋਂ ਪਹਿਲਾਂ ਬੋਲੇ ਪ੍ਰਧਾਨ ਮੰਤਰੀ ਮੋਦੀ

LEAVE A REPLY

Please enter your comment!
Please enter your name here