Home Desh ਜਗਦੀਪ ਧਨਖੜ ਦੇ ਅਸਤੀਫ਼ੇ ‘ਤੇ ਪੀਐਮ ਮੋਦੀ ਦੀ ਪਹਿਲੀ ਪ੍ਰਤੀਕਿਰਿਆ, ਲਿਖਿਆ –...

ਜਗਦੀਪ ਧਨਖੜ ਦੇ ਅਸਤੀਫ਼ੇ ‘ਤੇ ਪੀਐਮ ਮੋਦੀ ਦੀ ਪਹਿਲੀ ਪ੍ਰਤੀਕਿਰਿਆ, ਲਿਖਿਆ – ਤੁਹਾਡੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ

60
0

ਕੱਲ੍ਹ ਸੋਮਵਾਰ ਨੂੰ ਜਗਦੀਪ ਧਨਖੜ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਰਾਜਨੀਤਿਕ ਮਾਹੌਲ ਗਰਮ ਹੋ ਗਿਆ ਹੈ।

ਕੱਲ੍ਹ ਸੋਮਵਾਰ ਨੂੰ ਜਗਦੀਪ ਧਨਖੜ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਰਾਜਨੀਤਿਕ ਮਾਹੌਲ ਗਰਮ ਹੋ ਗਿਆ ਹੈ। ਉਨ੍ਹਾਂ ਨੇ ਸਿਹਤ ਕਾਰਨਾਂ ਨੂੰ ਆਪਣੇ ਅਸਤੀਫ਼ੇ ਦਾ ਕਾਰਨ ਦੱਸਿਆ ਹੈ। ਹੁਣ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਧਨਖੜ ਦੇ ਅਸਤੀਫ਼ੇ ‘ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੈਂ ਤੁਹਾਡੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਆਪਣੀ ਪੋਸਟ ਵਿੱਚ ਕਿਹਾ, “ਜਗਦੀਪ ਧਨਖੜ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸਮੇਤ ਕਈ ਭੂਮਿਕਾਵਾਂ ਵਿੱਚ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।” ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਧਨਖੜ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ, ਧਨਖੜ ਨੇ ਕਿਹਾ ਕਿ ਉਹ ਸਿਹਤ ਸੰਭਾਲ ਨੂੰ ਤਰਜੀਹ ਦੇਣ ਲਈ ਤੁਰੰਤ ਪ੍ਰਭਾਵ ਨਾਲ ਅਹੁਦਾ ਛੱਡ ਰਹੇ ਹਨ।
ਰਾਸ਼ਟਰਪਤੀ ਨੇ ਧਨਖੜ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਰਾਸ਼ਟਰਪਤੀ ਵੱਲੋਂ ਅਸਤੀਫਾ ਸਵੀਕਾਰ ਕਰਨ ਤੋਂ ਬਾਅਦ, ਇਸਨੂੰ ਅਗਲੀ ਕਾਰਵਾਈ ਲਈ ਗ੍ਰਹਿ ਮੰਤਰਾਲੇ ਨੂੰ ਭੇਜਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲਾ ਜਲਦੀ ਹੀ ਉਪ-ਰਾਸ਼ਟਰਪਤੀ ਦੇ ਅਹੁਦੇ ‘ਤੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰੇਗਾ।

ਤੁਰੰਤ ਪ੍ਰਭਾਵ ਨਾਲ ਛੱਡਿਆ ਉਪ-ਰਾਸ਼ਟਰਪਤੀ ਦਾ ਅਹੁਦਾ

ਸੋਮਵਾਰ ਸ਼ਾਮ ਨੂੰ ਧਨਖੜ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜੇ ਆਪਣੇ ਅਸਤੀਫੇ ਵਿੱਚ, ਧਨਖੜ ਨੇ ਕਿਹਾ ਕਿ ਸਿਹਤ ਸੰਭਾਲ ਨੂੰ ਪਹਿਲ ਦੇਣ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨ ਲਈ, ਮੈਂ ਸੰਵਿਧਾਨ ਦੀ ਧਾਰਾ 67 (ਏ) ਦੇ ਅਨੁਸਾਰ ਤੁਰੰਤ ਪ੍ਰਭਾਵ ਨਾਲ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।

 

Previous articleISI ਨਾਲ ਜੁੜੇ ਨਾਸਿਰ ਢਿੱਲੋਂ ਨਾਲ ਸਟੇਜ ਸਾਂਝੀ ਕਰਨਗੇ ਗਾਇਕ ਗੁਲਾਬ ਸਿੱਧੂ, ਬੈਲਜੀਅਮ ਚ ਹੋਵੇਗਾ ਪੰਜਾਬੀ ਸਾਂਝਾ
Next articleMajithia ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ, ਬੈਰਕ ਬਦਲਣ ਦੀ ਪਟੀਸ਼ਨ ਦਾ ਜਵਾਬ ਦੇਵੇਗੀ ਪੰਜਾਬ ਸਰਕਾਰ

LEAVE A REPLY

Please enter your comment!
Please enter your name here