ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਯਾਨੀ 31 ਜੁਲਾਈ ਨੂੰ ਸਰਕਾਰੀ ਛੁੱਟੀ ਹੋਵੇਗੀ।
ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕਰ ਕਿਹਾ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਨ। ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਜਿਸ ਤਰ੍ਹਾਂ ਮਹਾਨ ਸ਼ਹੀਦ ਉਧਮ ਸਿੰਘ ਨੇ ਲੰਡਨ ਵਿੱਚ ਜਨਰਲ ਡਾਇਰ ਨੂੰ ਮਾਰ ਕੇ ਬਦਲਾ ਲਿਆ ਸੀ ਅਤੇ ਪੂਰਾ ਦੇਸ਼ ਉਨ੍ਹਾਂ ਦਾ ਰਿਣੀ ਹੈ ਕਿਉਂਕਿ ਉਧਮ ਸਿੰਘ ਦਾ ਜਨਮ ਸੁਨਾਮ ਵਿੱਚ ਹੋਇਆ ਸੀ। ਇੱਲ ਲੰਬੇ ਸਮੇਂ ਤੋਂ ਬਾਅਦ ਸੂਬਾ ਪੱਧਰੀ ਸਮਾਗਮ ਸ਼ੁਰੂ ਹੋਏ ਸੀ। ਜਿਸ ਤੋਂ ਬਾਅਦ ਕੰਬੋਜ ਭਾਈਚਾਰੇ ਵੱਲੋਂ ਮੁੱਖ ਮੰਗ ਇਹ ਵੀ ਰਖੀ ਗਈ ਸੀ ਕਿ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਰਕਾਰੀ ਛੁੱਟੀ ਦਿੱਤੀ ਜਾਵੇ।
ਪੰਜਾਬ ਸਰਕਾਰ ਨੇ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

![Aman-Arora-[1]](https://punjabprotv.com/Punjabi/wp-content/uploads/2025/07/Aman-Arora-1-640x360.jpg)






