Home Desh 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ...

19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਸਮਾਗਮ

126
0

ਮੰਤਰੀ ਸੌਂਦ ਨੇ ਦੱਸਿਆ ਕਿ ਇਸ ਪਵਿੱਤਰ ਸ਼ਹਾਦਤ ਸਮਾਗਮ ਨੂੰ ਮਨਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾ ਬਣਾਈ ਗਈ ਹੈ।

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਵੱਡਾ ਰਾਜ ਪੱਧਰੀ ਸਮਾਗਮ ਪੰਜਾਬ ਸਰਕਾਰ ਵੱਲੋਂ 19 ਨਵੰਬਰ ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦੇਣ ਲਈ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ‘ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈਟੀਓ, ਕੁਲਦੀਪ ਸਿੰਘ ਧਾਲੀਵਾਲ ਅਤੇ ਦੀਪਕ ਬਾਲੀ ਵੱਲੋਂ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ।
ਮੰਤਰੀ ਸੌਂਦ ਨੇ ਦੱਸਿਆ ਕਿ ਇਸ ਪਵਿੱਤਰ ਸ਼ਹਾਦਤ ਸਮਾਗਮ ਨੂੰ ਮਨਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾ ਬਣਾਈ ਗਈ ਹੈ। 19 ਨਵੰਬਰ ਤੋਂ 4 ਵੱਖ-ਵੱਖ ਯਾਤਰਾਵਾਂ ਸ਼ੁਰੂ ਹੋਣਗੀਆਂ। ਇਹ ਯਾਤਰਾਵਾਂ ਆਨੰਦਪੁਰ ਸਾਹਿਬ ਜਾ ਕੇ ਪੂਰੀਆਂ ਹੋਣਗੀਆਂ। ਮੰਤਰੀ ਨੇ ਦੱਸਿਆ ਕਿ 23, 24 ਤੇ 25 ਨਵੰਬਰ ਨੂੰ ਵੱਡੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਯਾਤਰਾ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਰਾਹੀਂ ਅਨੰਦਪੁਰ ਸਾਹਿਬ ਤੱਕ ਪਹੁੰਚੇਗੀ। ਰਸਤੇ ਵਿੱਚ ਹਰ ਜਗ੍ਹਾ ਸੰਗਤਾਂ ਲਈ ਪੀਣ ਦੇ ਪਾਣੀ, ਮੈਡੀਕਲ ਸਹੂਲਤਾਂ, ਲੰਗਰ, ਛਬੀਲੇ, ਟਰੈਫਿਕ ਮੈਨੇਜਮੈਂਟ ਅਤੇ ਪਵਿੱਤਰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।
ਅੱਜ ਅੰਮ੍ਰਿਤਸਰ ‘ਚ ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮਾਮਲੇ ‘ਤੇ ਵਿਸਥਾਰ ਵਿੱਚ ਮੀਟਿੰਗ ਕੀਤੀ ਗਈ। ਮੰਤਰੀ ਸੌਂਦ ਨੇ ਦੱਸਿਆ ਕਿ ਸਰਕਾਰ ਵੱਲੋਂ ਸਾਰੇ ਅਧਿਕਾਰੀਆਂ ਨੂੰ ਜਿੰਮੇਵਾਰੀ ਸੌਂਪੀ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ‘ਤੇ ਹਰ ਰੋਜ਼ ਸਮੀਖਿਆ ਕਰ ਰਹੇ ਹਨ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੇਕਰ ਸਾਡਾ ਸਹਿਯੋਗ ਮੰਗੇ ਤਾਂ ਅਸੀਂ ਇਹਨਾਂ ਸ਼ਤਾਬਦੀਆਂ ਵਿੱਚ ਹਰ ਤਰੀਕੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਹਿਯੋਗ ਕਰਾਂਗੇ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਾਗਮ ਪੰਜਾਬ ਲਈ ਇੱਕ ਵੱਡਾ ਮਾਣ ਵਾਲਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ 4 ਪ੍ਰੋਗਰਾਮ ਮੁੱਖ ਰੂਪ ‘ਚ ਹੋਣਗੇ। ਉਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਕੌਂਸਲਰਾਂ ਨਾਲ ਵੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੰਦਪੁਰ ਸਾਹਿਬ ਤੋਂ ਸਮੂਹ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ। ਸਮਾਗਮ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਸਿਰਫ ਰਾਜ ਪੱਧਰ ਦਾ ਨਹੀਂ ਸਗੋਂ ਸੰਸਾਰ ਭਰ ਦੀ ਸੰਗਤ ਲਈ ਵੀ ਇੱਕ ਆਤਮਕ ਜੋੜ ਵਾਲਾ ਪ੍ਰੋਗਰਾਮ ਬਣੇਗਾ।
Previous articleਅਮਰੀਕਾ ਨੇ ਭਾਰਤ ‘ਤੇ ਲਗਾਏ ਗਏ 25% ਟੈਰਿਫ ਨੂੰ ਟਾਲਿਆ, ਹੁਣ ਕੀ ਹੈ ਨਵੀਂ ਤਾਰੀਖ?
Next articleKangana Ranaut ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਮਾਣਹਾਨੀ ਸ਼ਿਕਾਇਤ ਰੱਦ ਕਰਨ ਤੋਂ ਇਨਕਾਰ

LEAVE A REPLY

Please enter your comment!
Please enter your name here