Home Desh Punjab ‘ਚ ਅੱਜ ਮੌਸਮ ਨੂੰ ਲੈ ਕੇ ਕੋਈ ਚੇਤਾਵਨੀ ਨਹੀਂ, ਡੈਮ ਪ੍ਰਸ਼ਾਸਨ... Deshlatest NewsPanjab Punjab ‘ਚ ਅੱਜ ਮੌਸਮ ਨੂੰ ਲੈ ਕੇ ਕੋਈ ਚੇਤਾਵਨੀ ਨਹੀਂ, ਡੈਮ ਪ੍ਰਸ਼ਾਸਨ ਦਾ ਅਲਰਟ- ਖੋਲ੍ਹੇ ਜਾ ਸਕਦੇ ਹਨ ਫਲੱਡ ਗੇਟ By admin - August 4, 2025 108 0 FacebookTwitterPinterestWhatsApp ਭਾਰਤ ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ‘ਚ 1.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਵੀ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਕੱਲ੍ਹ, ਯਾਨੀ ਕਿ ਮੰਗਲਵਾਰ ਨੂੰ ਮੌਸਮ ‘ਚ ਹਲਕਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਬੀਤੇ ਦਿਨਾਂ ‘ਚ ਮੌਨਸੂਨ ਸੁਸਤ ਹਣ ਤੋਂ ਬਾਅਦ ਤਾਪਮਾਨ ‘ਚ ਹਲਕਾ ਵਾਧਾ ਦੇਖਣ ਨੂੰ ਮਿਲਿਆ ਹੈ। ਉੱਥੇ ਹੀ ਭਾਖੜਾ ਡੈਮ ਦੇ ਪ੍ਰਬੰਧਕ ਬੋਰਡ ਨੇ ਫਲੱਡ ਗੇਟ ਖੋਲ੍ਹਣ ਜਾਣ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਭਾਰਤ ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ‘ਚ 1.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਸੂਬੇ ਦਾ ਤਾਪਮਾਨ ਆਮ ਦੇ ਕਰੀਬ ਬਣਿਆ ਹੋਇਆ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ 35.5 ਡਿਗਰੀ, ਭਾਖੜਾ ਡੈਮ ਨੰਗਲ ਸਟੇਸ਼ਨ ‘ਤੇ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ 34.5 ਡਿਗਰੀ ਤੇ ਪਟਿਆਲਾ ‘ਚ 34.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਬਾਰਿਸ਼ ਦੀ ਗੱਲ ਕਰੀਏ ਤਾਂ ਪਟਿਆਲਾ, ਪਠਾਨਕੋਟ, ਮੁਹਾਲੀ ‘ਚ ਹਲਕੀ ਬਾਰਿਸ਼ ਦਰਜ ਕੀਤੀ ਗਈ। ਆਉਣ ਵਾਲੇ ਦਿਨਾਂ ‘ਚ ਕਿਸ ਤਰ੍ਹਾਂ ਦਾ ਰਹੇਗਾ ਮੌਸਮ? ਅੱਜ ਹੁਸ਼ਿਆਰਪੁਰ ਤੇ ਗੁਰਦਾਸਪੁਰ ‘ਚ ਚੰਗੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਬਠਿੰਡਾ, ਮਾਨਸਾ ਤੇ ਫਾਜ਼ਿਲਕਾ ਵਰਗੇ ਇਲਾਕਿਆਂ ‘ਚ ਮੌਮਸ ਆਮ ਰਹਿ ਸਕਦਾ ਹੈ। 5 ਅਗਸਤ ਨੂੰ ਬਾਰਿਸ਼ ਦਾ ਦਾਇਰਾ ਵੱਧ ਸਕਦਾ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਹੈ, ਜਦਕਿ ਕਪੂਰਥਲਾ, ਜਲੰਧਰ, ਪਟਿਆਲਾ, ਲੁਧਿਆਣਾ, ਸੰਗਰੂਰ ਤੇ ਹੋਰ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। 6 ਤੋਂ 8 ਅਗਸਤ ਮੌਸਮ ਆਮ ਰਹੇਗਾ ਤੇ ਕੋਈ ਅਲਰਟ ਨਹੀਂ ਹੈ। ਹਲਕੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ। 9 ਅਗਸਤ ਨੂੰ ਸੂਬੇ ‘ਚ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਖੜਾ ਡੈਮ ਦੀ ਚੇਤਾਵਨੀ ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਦੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਭਾਰੀ ਬਾਰਿਸ਼ ਹੋਣ ਕਾਰਨ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ। ਪ੍ਰਸ਼ਾਸਨ ਨੇ ਅਲਰਟ ਰਹਿਣ ਦੀ ਸਲਾਹ ਦਿੱਤੀ ਹੈ। ਜੇਕਰ ਫਲੱਡ ਗੇਟ ਖੋਲ੍ਹੇ ਜਾਂਦੇ ਹਨ ਤਾਂ ਇਸ ਦਾ ਸਿੱਧਾ ਅਸਰ ਪੰਜਾਬ ਦੇ 6 ਜ਼ਿਲ੍ਹਿਆਂ- ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ ਤੇ ਫਿਰੋਜ਼ਪੁਰ ‘ਚ ਦੇਖਣ ਨੂੰ ਮਿਲ ਸਕਦਾ ਹੈ। ਇਨ੍ਹਾਂ ਇਲਾਕਿਆਂ ‘ਚ ਜ਼ਿਆਦਾ ਅਲਰਟ ਰਹਿਣ ਦੀ ਜ਼ਰੂਰਤ ਪੈ ਸਕਦੀ ਹੈ। ਭਾਖੜਾ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। 1 ਅਗਸਤ ਨੂੰ ਭਾਖੜਾ ‘ਚ ਪਾਣੀ ਦਾ ਪੱਧਰ 1623.47 ਫੁੱਟ ਦਰਜ ਕੀਤਾ ਗਿਆ, ਜਦਕਿ ਬੀਤੇ ਸਾਲ ਇਹ ਪੱਧਰ 1608.6 ਫੁੱਟ ਸੀ। ਪੌਂਗ ਡੈਮ ਦੀ ਸਥਿਤੀ ਪੌਂਗ ਡੈਮ ‘ਚ ਵੀ ਲਗਾਤਾਰ ਪਾਣੀ ਦਾ ਪੱਧਰ ਵੱਧ ਰਿਹਾ ਹੈ। 24 ਘੰਟਿਆਂ ‘ਚ ਇੱਥੇ ਪਾਣੀ ਦੇ ਪੱਧਰ ‘ਚ 4.19 ਫੁੱਟ ਦਾ ਵਾਧਾ ਦੇਖਿਆ ਗਿਆ ਹੈ। 3 ਅਗਸਤ ਨੂੰ ਪਾਣੀ ਦਾ ਪੱਧਰ 1365.26 ਫੁੱਟ ਦਰਜ ਕੀਤਾ ਗਿਆ। ਪੌਂਗ ਡੈਮ ‘ਚ ਵੀ ਲਗਾਤਾਰ ਪਾਣੀ ਵੱਧਦਾ ਹੈ ਤਾਂ ਇਸ ਦੇ ਵੀ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ। ਇਸ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਕਾਂਗੜਾ ਦੇ ਹੁਸ਼ਿਆਰਪੁਰ ਪ੍ਰਸ਼ਾਸਨ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।