Home Crime Gangster Sonu Khatri ਗਿਰੋਹ ਨਾਲ ਸਬੰਧਿਤ ਸੁਪਾਰੀ ਕਿਲਰ ਗਿਰੋਹ ਦਾ ਪਰਦਾਫਾਸ਼

Gangster Sonu Khatri ਗਿਰੋਹ ਨਾਲ ਸਬੰਧਿਤ ਸੁਪਾਰੀ ਕਿਲਰ ਗਿਰੋਹ ਦਾ ਪਰਦਾਫਾਸ਼

119
0

ਐੱਸਪੀ ਪਵਨਜੀਤ, ਡੀਐੱਸਪੀ ਤਰਲੋਚਨ ਸਿੰਘ, ਡੀਐੱਸਪੀ ਮੋਹਿਤ ਸਿੰਗਲਾ ਦੀ ਅਗਵਾਈ ਹੇਠ ਚਾਰ ਪੁਲਿਸ ਟੀਮਾਂ ਬਣਾਈਆਂ ਗਈਆਂ।

ਖੰਨਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਅੰਤਰਰਾਜੀ ਸੁਪਾਰੀ ਕਿਲਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਔਰਤ ਸਮੇਤ 10 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਚਾਰ ਵੱਖ-ਵੱਖ ਜ਼ਿਲ੍ਹਿਆਂ ‘ਚ ਗੋਲੀਬਾਰੀ ਦੇ ਮਾਮਲਿਆਂ ਨੂੰ ਹੱਲ ਕੀਤਾ ਹੈ। ਗਿਰੋਹ ਦੇ ਮੈਂਬਰਾਂ ਤੋਂ ਤਿੰਨ ਪਿਸਤੌਲ, 41 ਕਾਰਤੂਸ ਅਤੇ ਪੰਜ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਗਿਰੋਹ ਦੇ ਮੈਂਬਰਾਂ ਦੇ ਅਮਰੀਕਾ ਸਥਿਤ ਗੈਂਗਸਟਰ ਸੋਨੂੰ ਖੱਤਰੀ ਗਿਰੋਹ ਨਾਲ ਸਬੰਧ ਦੱਸੇ ਜਾ ਰਹੇ ਹਨ। ਉਹ ਕੰਟਰੈਕਟ ਲੈ ਕੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਸਨ। ਗਿਰੋਹ ਦੇ ਮੈਂਬਰਾਂ ਨੇ ਮਾਛੀਵਾੜਾ ਸਾਹਿਬ, ਚਮਕੌਰ ਸਾਹਿਬ, ਨਵਾਂਸ਼ਹਿਰ, ਗੁਰਾਇਆ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਖੰਨਾ ਪੁਲਿਸ ਵੱਲੋਂ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਚਾਰੋਂ ਘਟਨਾਵਾਂ ਦਾ ਪਤਾ ਲਗਾਇਆ ਗਿਆ ਹੈ।
ਹੁਣ ਤਕ ਦੀ ਜਾਂਚ ਵਿਚ ਗਿਰੋਹ ਦਾ ਮੁਖੀ ਤਰਨ ਕਨੋਜੀਆ ਉਰਫ਼ ਕਾਤੀਆ ਸਾਹਮਣੇ ਆਇਆ ਹੈ ਜਿਸਨੂੰ ਅਮਰੀਕਾ ਸਥਿਤ ਸਰਬਜੀਤ ਸਿੰਘ ਉਰਫ਼ ਸਾਬੀ ਨੇ ਮਾਛੀਵਾੜਾ ਸਾਹਿਬ ਦੇ ਚੱਕ ਲੋਹਟ ‘ਚ ਰਹਿਣ ਵਾਲੇ ਇਕ ਪਰਿਵਾਰ ਨੂੰ ਮਾਰਨ ਲਈ ਕੰਟਰੈਕਟ ਦਿੱਤਾ ਸੀ। ਐੱਸਐੱਸਪੀ ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ 29 ਜੁਲਾਈ ਨੂੰ ਸਮਰਾਲਾ ਤਹਿਸੀਲ ਦੇ ਪਿੰਡ ਚੱਕ ਲੋਹਟ ‘ਚ ਇਕ ਘਰ ਵਿਚ ਦਿਨ-ਦਿਹਾੜੇ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਇਕ ਨੌਜਵਾਨ 6 ਗੋਲੀਆਂ ਲੱਗਣ ਤੋਂ ਬਾਅਦ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜਦੋਂ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਤਾਂ ਗਿਰੋਹ ਦਾ ਪਰਦਾਫਾਸ਼ ਹੋਇਆ।
ਐੱਸਪੀ ਪਵਨਜੀਤ, ਡੀਐੱਸਪੀ ਤਰਲੋਚਨ ਸਿੰਘ, ਡੀਐੱਸਪੀ ਮੋਹਿਤ ਸਿੰਗਲਾ ਦੀ ਅਗਵਾਈ ਹੇਠ ਚਾਰ ਪੁਲਿਸ ਟੀਮਾਂ ਬਣਾਈਆਂ ਗਈਆਂ। ਪੁਲਿਸ ਟੀਮ ਨੇ ਮਾਛੀਵਾੜਾ ਦੀਆਂ ਘਟਨਾਵਾਂ ਦੇ ਨਾਲ-ਨਾਲ ਚਾਰ ਹੋਰ ਜ਼ਿਲ੍ਹਿਆਂ ਵਿੱਚ ਵਾਪਰੀਆਂ ਘਟਨਾਵਾਂ ਦਾ ਪਤਾ ਲਗਾਇਆ ਅਤੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਬਾਲਾ, ਐੱਸਏਐੱਸ ਨਗਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਅਪਰਾਧੀ ਸ਼ਾਮਲ ਹਨ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਅਪਰਾਧ ਨੂੰ ਅੰਜਾਮ ਦੇਣ ਵਾਲੇ, ਆਪਣੇ ਖਾਤੇ ਵਿੱਚ ਸੁਪਾਰੀ ਦੇ ਪੈਸੇ ਮੰਗਣ ਵਾਲੇ ਅਤੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਸ਼ਾਮਲ ਹਨ। ਪੁਲੀਸ ਜਾਂਚ ਜਾਰੀ ਹੈ, ਦਾਅਵਾ ਕੀਤਾ ਗਿਆ ਹੈ ਕਿ ਗਿਰੋਹ ਨਾਲ ਜੁੜੇ ਹੋਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Previous articleਦੂਤਾਵਾਸ ਮਾਮਲੇ ‘ਚ ਰੇਡੀਓ ਪ੍ਰਮੁੱਖ ਦਾ ਇਤਰਾਜ, ਕੈਨੇਡੀਅਨ PM ਨੂੰ ਲਿਖਿਆ ਪੱਤਰ
Next articleJalandhar: ਹਾਈਵੇਅ ‘ਤੇ ਔਰਤਾਂ ਨੂੰ ਲਿਫਟ ਦੇਣ ਵਾਲੇ ਹੋ ਜਾਣ ਸਾਵਧਾਨ! ਪੁਲਿਸ ਵਲੋਂ ਹੁਕਮ ਹੋ ਗਿਆ ਜਾਰੀ

LEAVE A REPLY

Please enter your comment!
Please enter your name here