Home Crime Jalandhar ‘ਚ ANTF ਵੱਲੋਂ ਛਾਪੇਮਾਰੀ ਦੌਰਾਨ ਐਨਕਾਉਂਟਰ, ਨਸ਼ਾ ਤਸਕਰਾਂ ਨੇ ਪੁਲਿਸ ‘ਤੇ...

Jalandhar ‘ਚ ANTF ਵੱਲੋਂ ਛਾਪੇਮਾਰੀ ਦੌਰਾਨ ਐਨਕਾਉਂਟਰ, ਨਸ਼ਾ ਤਸਕਰਾਂ ਨੇ ਪੁਲਿਸ ‘ਤੇ ਚੱਲੀਆਂ ਗੋਲੀਆਂ

132
0

ਜਾਣਕਾਰੀ ਮੁਤਾਬਕ ਏਐਨਟੀਐਫ ਟੀਮ ਨੂੰ ਸੂਚਨਾ ਮਿਲੀ ਸੀ ਕਿ ਨਕੋਦਰ ਨੇੜੇ ਪਿੰਡ ਗੋਰਸੀਆ ਵਿੱਚ ਨਸ਼ਾ ਤਸਕਰ ਸੰਨੀ ਸਿੰਘ ਆਪਣੇ ਸਾਥੀਆਂ ਨਾਲ ਸਰਗਰਮ ਹੈ।

ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਨਸ਼ਾ ਤਸਕਰਾਂ ਵਿਰੁੱਧ ਇੱਕ ਵੱਡੀ ਕਾਰਵਾਈ ਕੀਤੀ ਹੈ। ਸ਼ੁੱਕਰਵਾਰ ਸਵੇਰੇ ਜਲੰਧਰ ਵਿੱਚ ਇੱਕ ਨਸ਼ਾ ਤਸਕਰੀ ਦੇ ਟਿਕਾਣੇ ‘ਤੇ ਛਾਪਾ ਮਾਰਿਆ। ਇਸ ਕਾਰਵਾਈ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਸਿੱਧਾ ਮੁਕਾਬਲਾ ਹੋਇਆ। ਜਿਸ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ।

ਨਸ਼ਾ ਤਸਕਰਾਂ ਵੱਲੋਂ ਪੁਲਿਸ ਟੀਮ ‘ਤੇ ਹਮਲਾ

ਜਾਣਕਾਰੀ ਮੁਤਾਬਕ ਏਐਨਟੀਐਫ ਟੀਮ ਨੂੰ ਸੂਚਨਾ ਮਿਲੀ ਸੀ ਕਿ ਨਕੋਦਰ ਨੇੜੇ ਪਿੰਡ ਗੋਰਸੀਆ ਵਿੱਚ ਨਸ਼ਾ ਤਸਕਰ ਸੰਨੀ ਸਿੰਘ ਆਪਣੇ ਸਾਥੀਆਂ ਨਾਲ ਸਰਗਰਮ ਹੈ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਟੀਮ ਨੇ ਪਿੰਡ ਵਿੱਚ ਛਾਪੇਮਾਰੀ ਦੀ ਯੋਜਨਾ ਬਣਾਈ।
ਜਿਵੇਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ, ਮੁਲਜ਼ਮਾਂ ਨੇ ਅਚਾਨਕ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੰਨੀ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੁਲਿਸ ਟੀਮ ‘ਤੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਮੁਕਾਬਲੇ ਵਿੱਚ ਸੰਨੀ ਸਿੰਘ ਦਾ ਸਾਥੀ ਦਵਿੰਦਰ ਸਿੰਘ ਗੋਲੀਆਂ ਨਾਲ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਦਵਿੰਦਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਮੁਲਜ਼ਮ ਦੇ ਬਾਕੀ ਸਾਥੀ ਮੌਕੇ ਤੋਂ ਫਰਾਰ

ਇਸ ਦੌਰਾਨ, ਮੁੱਖ ਮੁਲਜ਼ਮ ਸੰਨੀ ਸਿੰਘ ਅਤੇ ਉਸ ਦਾ ਦੂਜਾ ਸਾਥੀ ਮੌਕੇ ਤੋਂ ਭੱਜ ਗਏ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਏਐਨਟੀਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀ ਡਰੱਗ ਮਾਫੀਆ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੀਤੀ ਗਈ ਹੈ।
ਪੁਲਿਸ ਮੁਤਾਬਕ ਸੰਨੀ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਵਰਗੇ ਗੰਭੀਰ ਦੋਸ਼ ਸ਼ਾਮਲ ਹਨ। ਇਸ ਦਲੇਰਾਨਾ ਕਾਰਵਾਈ ਦੌਰਾਨ ਕੋਈ ਵੀ ਪੁਲਿਸ ਕਰਮਚਾਰੀ ਜ਼ਖਮੀ ਨਹੀਂ ਹੋਇਆ। ਫਰਾਰ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ, ਕਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Previous articleR-Nait ਤੇ ਗੁਰਲੇਜ਼ ਅਖਤਰ ਦੇ ਗਾਣੇ ‘ਤੇ ਵਿਵਾਦ, BJP ਆਗੂ ਨੇ CM ਮਾਨ ਨੂੰ ਕੀਤੀ ਸ਼ਿਕਾਇਤ
Next articleਉਫਾਨ ‘ਤੇ ਘੱਗਰ ਦਰਿਆ, ਬਿਆਸ ਦੇ ਪਾਣੀ ਦਾ ਵੱਧ ਰਿਹਾ ਪੱਧਰ; ਪੰਜਾਬ ਦੇ ਤਾਪਮਾਨ ਵਿੱਚ ਵਾਧਾ ਦਰਜ

LEAVE A REPLY

Please enter your comment!
Please enter your name here