ਸੰਤ ਸੀਚੇਵਾਲ ਨੇ ਪੱਤਰ ਰਾਹੀ ਇਹ ਵੀ ਮੰਗ ਕੀਤੀ ਕਿ ਪੀੜਤ ਕਿਸਾਨਾਂ ਵੱਲੋਂ ਜਿਹੜਾ ਕਰਜ਼ਾ ਬੈਂਕਾਂ ਤੋਂ ਲਿਆ ਗਿਆ ਹੈ।
ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਆਪਣੇ ਪੱਤਰ ‘ਚ ਲਿਖਿਆ ਹੈ ਕਿ ਮੰਡ ਇਲਾਕੇ ਦੇ ਕਿਸਾਨਾਂ ਨਾਲ ਹਰ ਦੂਜੇ ਜਾਂ ਫਿਰ ਤੀਜੇ ਸਾਲ ਅਜਿਹਾ ਭਾਣਾ ਵਾਪਰਦਾ ਹੈ, ਜਿਸ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਜਾਂਦੀਆਂ ਹਨ।
ਸੰਤ ਸੀਚੇਵਾਲ ਨੇ ਪੱਤਰ ਰਾਹੀ ਇਹ ਵੀ ਮੰਗ ਕੀਤੀ ਕਿ ਪੀੜਤ ਕਿਸਾਨਾਂ ਵੱਲੋਂ ਜਿਹੜਾ ਕਰਜ਼ਾ ਬੈਂਕਾਂ ਤੋਂ ਲਿਆ ਗਿਆ ਹੈ। ਉਨ੍ਹਾਂ ਦੀਆਂ ਕਿਸ਼ਤਾਂ ਮੁਲਤਵੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਦੋਂ ਫਸਲਾਂ ਹੀ ਬਰਬਾਦ ਹੋ ਗਈਆਂ ਹਨ ਤਾਂ ਕਿਸਾਨ ਵਿਚਾਰੇ ਕਰਜ਼ੇ ਦੀਆਂ ਕਿਸ਼ਤਾਂ ਕਿਵੇਂ ਮੋੜਨਗੇ। ਸੰਤ ਸੀਚੇਵਾਲ ਨੇ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਪੀੜਤ ਕਿਸਾਨਾਂ ਦੇ ਖੇਤਾਂ ਦਾ ਨਿਰੱਖਣ ਕਰਵਾਇਆ ਜਾਵੇ ਤਾਂ ਜੋ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਸਕੇ।


![sant-seechewal[1]](https://punjabprotv.com/Punjabi/wp-content/uploads/2025/08/sant-seechewal1-640x360.jpg)






