Home latest News Bikram Majithia ਖਿਲਾਫ ਚਾਰਜਸ਼ੀਟ ਪੇਸ਼: ਚਾਰ ਟਰੱਕਾਂ ‘ਚ 40 ਹਜ਼ਾਰ ਪੰਨਿਆਂ ਦੀ... latest NewsPanjabRajniti Bikram Majithia ਖਿਲਾਫ ਚਾਰਜਸ਼ੀਟ ਪੇਸ਼: ਚਾਰ ਟਰੱਕਾਂ ‘ਚ 40 ਹਜ਼ਾਰ ਪੰਨਿਆਂ ਦੀ ਰਿਪੋਰਟ ਲੈ ਕੇ ਪਹੁੰਚੀ ਵਿਜੀਲੈਂਸ By admin - August 22, 2025 117 0 FacebookTwitterPinterestWhatsApp ਵਿਜੀਲੈਂਸ 40 ਹਜ਼ਾਰ ਤੋਂ ਵੱਧ ਪੰਨਿਆਂ ਵਿੱਚ ਤਿਆਰ ਕੀਤੀ ਗਈ ਚਾਰਜਸ਼ੀਟ ਚਾਰ ਟਰੰਕਾਂ ਵਿੱਚ ਲੈ ਕੇ ਆਈ ਹੈ। ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਵਿਜੀਲੈਂਸ ਨੇ ਇਸ ਮਾਮਲੇ ਵਿੱਚ 200 ਤੋਂ ਵੱਧ ਗਵਾਹ ਪੇਸ਼ ਕੀਤੇ ਹਨ ਅਤੇ 400 ਤੋਂ ਵੱਧ ਬੈਂਕ ਖਾਤਿਆਂ ਦੀ ਜਾਂਚ ਕੀਤੀ ਹੈ। ਵਿਜੀਲੈਂਸ 40 ਹਜ਼ਾਰ ਤੋਂ ਵੱਧ ਪੰਨਿਆਂ ਵਿੱਚ ਤਿਆਰ ਕੀਤੀ ਗਈ ਚਾਰਜਸ਼ੀਟ ਚਾਰ ਟਰੰਕਾਂ ਵਿੱਚ ਲੈ ਕੇ ਆਈ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਜਾਣ ‘ਤੇ ਦੇਖਿਆ ਜਾਵੇਗਾ। ਜ਼ਿਕਰਯੋਗ ਹੈ ਕਿ 25 ਜੂਨ ਨੂੰ ਬਿਕਰਮ ਮਜੀਠੀਆ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਵੇਲੇ ਉਹ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ।