ਪੰਜਾਬ ਕੈਬਨਿਟ ਮੰਤਰੀ ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਢੀਆਂ, ਬਰਿੰਦਰ ਕੁਮਾਰ ਗੋਇਲ ਪੂਰੇ ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਤੇ ਨਜ਼ਰ ਰੱਖਣਗੇ।
ਪੰਜਾਬ ‘ਚ ਭਾਰੀ ਬਾਰਿਸ਼ ਤੇ ਹੜ੍ਹ ਦੇ ਖ਼ਤਰੇ ਤੋਂ ਬਾਅਦ ਮਾਨ ਸਰਕਾਰ ਪੂਰੀ ਤਰ੍ਹਾਂ ਐਕਸ਼ਨ ‘ਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਦੇ ਹਾਲਾਤਾਂ ਨਾਲ ਨਜਿੱਠਣ ਲਈ ਫਲੱਡ ਮਨੇਜਮੈਂਟ ਕਮੇਟੀ ਬਣਾਈ ਹੈ। ਜਲੰਧਰ ‘ਚ ਫਲੱਡ ਕੰਟਰੋਲ ਰੂਮ ਪਹਿਲਾ ਹੀ ਬਣਾਇਆ ਜਾ ਚੁੱਕਿਆ ਹੈ।
ਪੰਜਾਬ ਕੈਬਨਿਟ ਮੰਤਰੀ ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਢੀਆਂ, ਬਰਿੰਦਰ ਕੁਮਾਰ ਗੋਇਲ ਪੂਰੇ ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਤੇ ਨਜ਼ਰ ਰੱਖਣਗੇ। ਕਪੂਰਥਲਾ ਦੇ ਲਈ ਮੰਤਰੀ ਮੋਹਿੰਦਰ ਭਗਤ ਸਿੰਘ ਤੇ ਹਰਦੀਪ ਸਿੰਘ ਮੁੰਡੀਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਉੱਥੇ ਹੀ ਤਰਨਤਾਰਨ ਲਈ ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਈਟੀਓ, ਫਾਜ਼ਿਲਕਾ ਲਈ ਡਾ. ਬਲਜੀਤ ਕੌਰ ਤੇ ਤਰੁਣਪ੍ਰੀਤ ਸੌਂਧ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਸੀਐਮ ਮਾਨ ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ।


![cm-bhagwant-mann-flood-area[1]](https://punjabprotv.com/Punjabi/wp-content/uploads/2025/08/cm-bhagwant-mann-flood-area1-640x360.jpg)






