Home Desh ਕੇਂਦਰ ਵੱਲੋਂ ਨਨਕਾਣਾ ਸਾਹਿਬ ਦੀ ਯਾਤਰਾ ਰੱਦ, ਸੁਰੱਖਿਆ ਕਾਰਨਾਂ ਦਾ ਹਵਾਲਾ, SGPC...

ਕੇਂਦਰ ਵੱਲੋਂ ਨਨਕਾਣਾ ਸਾਹਿਬ ਦੀ ਯਾਤਰਾ ਰੱਦ, ਸੁਰੱਖਿਆ ਕਾਰਨਾਂ ਦਾ ਹਵਾਲਾ, SGPC ਨੇ ਕੀਤਾ ਵਿਰੋਧ

63
0

ਗ੍ਰਹਿ ਮੰਤਰਾਲੇ ਨੇ ਆਪਣੇ ਪੱਤਰ ‘ਚ ਕਿਹਾ ਹੈ ਕਿ ਭਾਰਤ-ਪਾਕਿਸਤਾਨ ਵਿਚਕਾਰ ਸੀਮਾ ‘ਤੇ ਤਣਾਅਪੂਰਨ ਸਥਿਤੀ ਬਣੀ ਹੋਈ ਹੈ।

ਕੇਂਦਰ ਸਰਕਾਰ ਨੇ ਇਸ ਸਾਲ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤੇ ਨਨਕਾਣਾ ਸਾਹਿਬ, ਪਾਕਿਸਤਾਨ ਦੀ ਤੀਰਥ ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟਰੀ (ਐਸਜੀਪੀਸੀ) ਨੂੰ ਪੱਤਰ ਲਿਖ ਕੇ ਸਪੱਸ਼ਟ ਕੀਤਾ ਗਿਆ ਹੈ ਕਿ ਮੌਜੂਦਾ ਹਾਲਾਤਾਂ ਚ ਇਹ ਯਾਤਰਾ ਸੰਭਵ ਨਹੀਂ ਹੈ।
ਗ੍ਰਹਿ ਮੰਤਰਾਲੇ ਨੇ ਆਪਣੇ ਪੱਤਰ ਚ ਕਿਹਾ ਹੈ ਕਿ ਭਾਰਤ-ਪਾਕਿਸਤਾਨ ਵਿਚਕਾਰ ਸੀਮਾ ਤੇ ਤਣਾਅਪੂਰਨ ਸਥਿਤੀ ਬਣੀ ਹੋਈ ਹੈ। ਅਜਿਹੇ ਚ ਗੁਰੂ ਨਾਨਕ ਦੇਵੇ ਜੀ ਦੇ ਗੁਰਪੁਰਬ ਦੇ ਮੌਕੇ ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਖ਼ਤਰਾ ਵੱਧ ਸਕਦਾ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਸ਼ਰਧਾਲੂਆਂ ਨੂੰ ਗੁਆਂਢੀ ਮੁਲਕ ਭੇਜਣਾ ਉਚਿਤ ਨਹੀਂ ਹਵੋਗਾ।

ਕ੍ਰਿਕਟ ਲਈ ਭਾਰਤ-ਪਾਕਿ ਦੇ ਸਬੰਧ ਬਣਾਏ ਜਾ ਸਕਦੇ ਤਾਂ ਹੁਣ ਕਿਉਂ ਨਹੀਂ

ਐਸਜੀਪੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਅਪਮਾਨ ਹੈ। ਜਦੋਂ ਕ੍ਰਿਕਟ ਦੇ ਲਈ ਭਾਰਤ ਤੇ ਪਾਕਿਸਤਾਨ ਤੇ ਭਾਰਤ ਚ ਸਬੰਧ ਬਣਾਏ ਜਾ ਸਕਦੇ ਹਨ ਤਾਂ ਸ਼ਰਧਾਲੂਆਂ ਨੂੰ ਆਪਣੇ ਪਵਿੱਤਰ ਅਸਥਾਨਾਂ ਤੇ ਜਾਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ ਹੈ।
ਐਸਜੀਪੀ ਅਨੁਸਾਰ ਪਹਿਲੇ ਵੀ ਵਿਸ਼ੇਸ਼ ਯੋਜਨਾਵਾਂ ਦੇ ਤਹਿਤ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਛੋਟ ਦਿੱਤੀ ਜਾਂਦੀ ਰਹੀ ਹੈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਤੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਜਾਣਗੇ, ਜਿਨ੍ਹਾਂ ਚ ਭਾਰਤੀ ਸ਼ਰਧਾਲੂ ਸ਼ਾਮਲ ਹੋਣਾ ਚਾਹੁੰਦੇ ਹਨ।

ਸਰਕਾਰ ਨੂੰ ਮੁੜ ਵਿਚਾਰ ਕਰਨ ਦੀ ਅਪੀਲ

ਐਸਜੀਪੀਸੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਫੈਸਲੇ ਤੇ ਮੁੜ ਵਿਚਾਰ ਕਰੇ ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਚ ਹੋਣ ਵਾਲੇ ਸਮਾਗਮਾਂ ਚ ਸ਼ਾਮਲ ਹੋਣ ਦੀ ਇਜਾਜ਼ਤ ਦੇਵੇ। ਐਸਜੀਪੀ ਦਾ ਕਹਿਣਾ ਹੈ ਕਿ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
Previous articleਹੜ੍ਹ ਤੋਂ ਬਾਅਦ ਐਕਸ਼ਨ ਮੋਡ ‘ਚ ਮਾਨ ਸਰਕਾਰ, ਜਾਨਵਰਾਂ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ
Next articleBathinda ‘ਚ 19 ਸਾਲਾ ਵਿਦਿਆਰਥੀ ਗੁਰਪ੍ਰੀਤ ਗ੍ਰਿਫ਼ਤਾਰ, ਘਰ ‘ਚ ਬਣਾ ਰਿਹਾ ਸੀ ਵਿਸਫੋਟਕ, ਅੱਤਵਾਦੀ ਮਸੂਦ ਅਜ਼ਹਰ ਨਾਲ ਕੀ ਸਬੰਧ

LEAVE A REPLY

Please enter your comment!
Please enter your name here