Home Desh Punjab ਦੇ ਕੁੱਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, 20... Deshlatest NewsPanjab Punjab ਦੇ ਕੁੱਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, 20 ਸਤੰਬਰ ਤੱਕ ਵਾਪਸ ਪਰਤ ਜਾਵੇਗਾ ਮਾਨਸੂਨ By admin - September 18, 2025 42 0 FacebookTwitterPinterestWhatsApp 20 ਸਤੰਬਰ ਨੂੰ ਮੌਨਸੂਨ ਪੰਜਾਬ ਤੋਂ ਪੂਰੀ ਤਰ੍ਹਾਂ ਵਾਪਸ ਪਰਤ ਜਾਵੇਗਾ। ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ‘ਚ ਅੱਜ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਕੁੱਝ ਜ਼ਿਲ੍ਹਿਆਂ ‘ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੁਹਾਲੀ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਵੀ ਕੀਤੇ-ਕੀਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੱਲ੍ਹ ਯਾਨੀ ਕਿ 19 ਸਤੰਬਰ ਨੂੰ ਵੀ ਇਨ੍ਹਾਂ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨਾ ਬਾਰਿਸ਼ ਹੋ ਸਕਦੀ ਹੈ। ਬਾਕੀ ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਔਸਤ ਤਾਪਮਾਨ ‘ਚ ਵਾਧਾ ਉੱਥੇ ਹੀ, 20 ਸਤੰਬਰ ਨੂੰ ਮੌਨਸੂਨ ਪੰਜਾਬ ਤੋਂ ਪੂਰੀ ਤਰ੍ਹਾਂ ਵਾਪਸ ਪਰਤ ਜਾਵੇਗਾ। 20 ਤੇ 21 ਸਤੰਬਰ ਨੂੰ ਪੂਰੇ ਸੂਬੇ ‘ਚ ਕੀਤੇ ਵੀ ਬਾਰਿਸ਼ ਪੈਣ ਦੀ ਸੰਭਾਵਨਾ ਨਹੀਂ ਹੈ। ਬੀਤੇ ਦਿਨ ਦੀ ਗੱਲ ਕਰੀਏ ਤਾਂ ਭਾਖੜਾ ਡੈਮ (ਰੂਪਨਗਰ) ‘ਚ 5 ਮਿਮੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ‘ਚ 15.5 ਮਿਮੀ ਤੇ ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) ‘ਚ 14 ਮਿਮੀ ਬਾਰਿਸ਼ ਦਰਜ ਕੀਤੀ ਗਈ। ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ ਤਾਪਮਾਨ ਦੀ ਗੱਲ ਕਰੀਏ ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.3 ਡਿਗਰੀ ਦਾ ਵਾਧਾ ਦੇਖਿਆ ਗਿਆ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਮਾਨਸਾ ‘ਚ 37.1 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 34.5 ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34.2 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ‘ਚ 34.2 ਡਿਗਰੀ, ਪਟਿਆਲਾ ‘ਚ 35 ਡਿਗਰੀ, ਪਠਾਨਕੋਟ ‘ 33.6 ਡਿਗਰੀ, ਬਠਿੰਡਾ ‘ਚ 36 ਡਿਗਰੀ, ਗੁਰਦਾਸਪੁਰ ‘ਚ 34 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ‘ਚ 33.3 ਡਿਗਰੀ, ਬਠਿੰਡਾ (ਏਅਰਪੋਰਟ) ‘ਚ 36.7 ਡਿਗਰੀ, ਫਿਰੋਜ਼ਪੁਰ ‘ਚ 35.1 ਡਿਗਰੀ, ਹੁਸ਼ਿਆਰਪੁਰ ‘ਚ 33.4 ਡਿਗਰੀ, ਸਮਰਾਲਾ (ਲੁਧਿਆਣਾ) ‘ਚ 36.9 ਡਿਗਰੀ, ਮੁਹਾਲੀ ‘ਚ 33.7 ਡਿਗਰੀ, ਪਠਾਨਕੋਟ ‘ਚ 33. 5 ਡਿਗਰੀ, ਥੀਨ ਡੈਮ (ਪਠਾਨਕੋਟ) ‘ਚ 31.5 ਡਿਗਰੀ, ਰੋਪੜ ‘ਚ 33.6 ਡਿਗਰੀ, ਭਾਖੜਾ ਡੈਮ (ਰੂਪਨਗਰ) ‘ਚ 34.5 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ‘ਚ 33.5 ਡਿਗਰੀ, ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) ‘ਚ 32. 6 ਡਿਗਰੀ ਦਰਜ ਕੀਤਾ ਗਿਆ।