Home Desh ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਭੇਜੋ ਜੱਥੇ, ਪਾਕਿਸਤਾਨ ਸਰਕਾਰ ਦੀ ਅਪੀਲ ਤੋਂ ਬਾਅਦ... Deshlatest NewsPanjab ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਭੇਜੋ ਜੱਥੇ, ਪਾਕਿਸਤਾਨ ਸਰਕਾਰ ਦੀ ਅਪੀਲ ਤੋਂ ਬਾਅਦ ਵਿਵਾਦ By admin - October 11, 2025 38 0 FacebookTwitterPinterestWhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਤੈਅ ਕੀਤੇ ਨਵੇਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਜਥੇ ਭੇਜਣ ਦੀ ਤਿਆਰੀ ਕੀਤੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਪਾਕਿਸਤਾਨ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਸਿੱਖ ਜੱਥੇ ਲਈ ਅਹਿਮ ਸੂਚਨਾ ਜਾਰੀ ਕੀਤੀ ਹੈ। ਪਾਕਿਸਤਾਨ ਨੇ ਅਪੀਲ ਕੀਤੀ ਹੈ ਕਿ ਸਾਰੇ ਜੱਥੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਨਨਕਾਣਾ ਸਾਹਿਬ ਯਾਤਰਾ ‘ਤੇ ਭੇਜੇ ਜਾਣ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਗੁਰਪੁਰਬ ਤੇ ਹੋਰ ਧਾਰਮਿਕ ਤਿਉਹਾਰ ਮੂਲ ਕੈਲੰਡਰ ਦੇ ਅਨੁਸਾਰ ਹੀ ਮਨਾਏ ਜਾਣਗੇ। ਉੱਥੇ ਹੀ, ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਜੱਥੇ ਭੇਜਣ ਦੀ ਤਿਆਰੀ ਕਰ ਰਹੀ ਹੈ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਤੇ ਪੰਥਕ ਏਕਤਾ ਨੂੰ ਧਿਆਨ ‘ਚ ਰੱਖਦੇ ਹੋਏ ਉਹ ਨਵੇਂ ਸੋਧੇ ਹੋਏ ਕੈਲੰਡਰ ਦੀ ਤਾਰੀਖਾਂ ਨੂੰ ਹੀ ਮੰਨਣਗੇ। ਪਾਕਿਸਤਾਨ ਸਰਕਾਰ ਵੱਲੋਂ ਇਹ ਫੈਸਲਾ ਆਉਣ ਤੋਂ ਬਾਅਦ ਹੁਣ ਕੈਲੰਡਰ ਸੰਬੰਧੀ ਚਰਚਾ ਇੱਕ ਵਾਰ ਫਿਰ ਸਿੱਖ ਜਥੇਬੰਦੀਆਂ ‘ਚ ਚਰਚਾ ਦਾ ਵਿਸ਼ਾ ਬਣ ਗਈ ਹੈ। ਪਾਕਿਸਤਾਨ ‘ਚ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਤਿਉਹਾਰ ਮਨਾਏ ਜਾਂਦੇ ਹਨ, ਜਦਕਿ ਭਾਰਤ ‘ਚ ਐਸਜੀਪੀਸੀ ਵੱਲੋਂ ਜਾਰੀ ਕੀਤੇ ਗਏ ਸੋਧੇ ਹੋਏ ਕੈਲੰਡਰ ਅਨੁਸਾਰ ਤਿਉਹਾਰ ਮਨਾਏ ਜਾਂਦੇ ਹਨ। ਪਾਕਿਸਤਾਨ ਵੱਲੋਂ ਕੀਤੀ ਗਈ ਇਸ ਅਪੀਲ ਤੋਂ ਬਾਅਦ ਹੁਣ ਭਾਰਤ ਤੋਂ ਜਾਣ ਵਾਲੇ ਜੱਥੇ ‘ਤੇ ਫਿਰ ਦੁਚਿੱਤੀ ਪੈਦਾ ਹੋ ਗਈ ਹੈ। ਸਿੱਖ ਜੱਥੇ ਇਹ ਸੋਚ ਰਹੇ ਹਨ ਕਿ ਉਨ੍ਹਾਂ ਦੀ ਯਾਤਰਾ ਕਿਸ ਕੈਲੰਡਰ ਦੇ ਅਨੁਸਾਰ ਹੋਵੇਗੀ। ਹਾਲਾਂਕਿ, ਐਸਜੀਪੀ ਨੇ ਭਰੋਸਾ ਦਿੱਤਾ ਹੈ ਕਿ ਇਹ ਸਾਰਾ ਮਾਮਲਾ ਗੱਲਬਾਤ ਰਾਹੀਂ ਸੁਲਝਾ ਲਿਆ ਜਾਵੇਗਾ ਤੇ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣ ਦਿੱਤੀ ਜਾਵੇਗੀ। ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸਿੱਖਾਂ ਦਾ ਗੁਰੂ ਅਸਥਾਨਾਂ ਪ੍ਰਤੀ ਪਿਆਰ ਤੇ ਸਨਮਾਨ ਹੈ। ਕੈਲੰਡਰ ਸਬੰਧੀ ਕਾਫੀ ਲੰਬੇ ਸਮੇਂ ਤੋਂ ਵਿਵਾਦ ਰਿਹਾ ਹੈ। ਉਹ ਪਾਕਿਸਤਾਨ ਸਰਕਾਰ ਨਾਲ ਇਸ ਮੁੱਦੇ ‘ਤੇ ਗੱਲ ਕਰਨਗੇ ਤੇ ਗੱਲਬਾਤ ਰਾਹੀਂ ਕੋਈ ਫੈਸਲਾ ਜ਼ਰੂਰ ਨਿਕਲ ਕੇ ਸਾਹਮਣੇ ਆਵੇਗਾ।