Home Desh ਭਾਜਪਾ ਦੇ ਹੋਏ ਜਗਦੀਪ ਚੀਮਾ, ਸੈਣੀ-ਬਿੱਟੂ ਨੇ ਪਾਰਟੀ ‘ਚ ਕਰਵਾਇਆ ਸ਼ਾਮਲ Deshlatest NewsPanjab ਭਾਜਪਾ ਦੇ ਹੋਏ ਜਗਦੀਪ ਚੀਮਾ, ਸੈਣੀ-ਬਿੱਟੂ ਨੇ ਪਾਰਟੀ ‘ਚ ਕਰਵਾਇਆ ਸ਼ਾਮਲ By admin - October 13, 2025 42 0 FacebookTwitterPinterestWhatsApp ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਅਕਾਲੀ ਦਲ ‘ਚੋਂ ਬਾਹਰ ਕੱਢਿਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਹੁਣ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਚੀਮਾ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਕੱਢਿਆ ਸੀ ਬਾਹਰ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਅਕਾਲੀ ਦਲ ‘ਚੋਂ ਬਾਹਰ ਕੱਢਿਆ ਗਿਆ ਸੀ। ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਵਿਸ਼ੇ ਸਬੰਧੀ ਹਾਈ ਕਮਾਂਡ ਨਾਲ ਚਰਚਾ ਕੀਤੀ ਗਈ ਤੇ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਗਈ। ਜਗਦੀਪ ਸਿੰਘ ਚੀਮਾ ਅਕਾਲੀ ਦਲ ਪਾਰਟੀ ‘ਚ ਜਨਰਲ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਉਹ ਸਾਲ 2022 ‘ਚ ਫਤਿਹਗੜ੍ਹ ਸਾਹਿਬ ਤੇ 2012 ਅਮਲੋਹ ਤੋਂ ਵਿਧਾਨ ਸਭਾ ਸੀਟ ਤੋਂ ਚੋਣ ਲੜ੍ਹ ਚੁੱਕੇ ਹਨ।